Breaking- ਮੁੱਖ ਮੰਤਰੀ ਕੇਸ ਦੇ ਮਾਮਲੇ ‘ਚ ਅਦਾਲਤ ‘ਚ ਹੋਏ ਪੇਸ਼
ਚੰਡੀਗੜ੍ਹ, 6 ਅਗਸਤ – (ਪੰਜਾਬ ਡਾਇਰੀ) ਮੁੱਖ ਮੰਤਰੀ ਭਗਵੰਤ ਮਾਨ ਦੋ ਸਾਲ ਪੁਰਾਣੇ ਮਾਮਲੇ ਵਿਚ ਚੰਡੀਗੜ੍ਹ ਜ਼ਿਲ੍ਹਾ ਕੋਰਟ ਵਿਚ ਪੇਸ਼ ਹੋਏ ਹਨ। ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦੇ ਕਾਰਜਕਾਲ ਵਿਚ 2020 ਨੂੰ ਭਗਵੰਤ ਮਾਨ ਸਮੇਤ ਹਰਪਾਲ ਸਿੰਘ ਚੀਮਾ, ਅਮਨ ਅਰੋਡ਼ਾ ਤੇ ਪ੍ਰਦਰਸ਼ਨ ਕਰਨ ਤੇ ਮਾਮਲਾ ਦਰਜ ਹੋਇਆ ਸੀ।
ਬਿਜਲੀ ਦੀਆਂ ਕੀਮਤਾਂ ਨੂੰ ਲੈ ਕੇ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕੀਤਾ ਗਿਆ ਸੀ। ਲੰਮੇ ਸਮੇਂ ਤੋਂ ਲਟਕ ਰਹੇ ਕੇਸ ਉਤੇ ਚੰਡੀਗੜ੍ਹ ਪੁਲਿਸ ਨੇ ਚਾਰਜਸ਼ੀਟ ਦਾਖ਼ਲ ਕਰ ਦਿੱਤੀ ਹੈ। ਇਸ ਮਗਰੋਂ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਆਪਣੇ ਲਾਮ-ਲਸ਼ਕਰ ਅਦਾਲਤ ਵਿੱਚ ਪੇਸ਼ ਹੋਣ ਲਈ ਪੁੱਜੇ।
ਉਨ੍ਹਾਂ ਨਾਲ ਪੰਜਾਬ ਦੇ ਸਾਬਕਾ ਐਡਵੋਕੇਟ ਜਨਰਲ ਅਨਮੋਲ ਰਤਨ ਸਿੰਘ ਸਿੱਧੂ ਮੌਜੂਦ ਸਨ। ਸਾਬਕਾ ਸਪੈਸ਼ਲ ਪ੍ਰੋਸੀਕਿਊਟਰ ਪ੍ਰਥਮ ਸੇਠੀ ਵੀ ਅਦਾਲਤ ਦੀ ਕਾਰਵਾਈ ਦੌਰਾਨ ਮੌਜੂਦ ਸਨ। ਅਦਾਲਤ ਵਿੱਚ ਸੀਐਮ ਭਗਵੰਤ ਮਾਨ ਨੂੰ ਚਾਰਜਸ਼ੀਟ ਦੀ ਕਾਪੀ ਦਿੱਤੀ ਗਈ, ਜਿਸ ਤੋਂ ਬਾਅਦ ਉਹ ਅਦਾਲਤ ਤੋਂ ਚਲੇ ਗਏ।