Breaking- ਮੁੱਖ ਮੰਤਰੀ ਭਗਵੰਤ ਮਾਨ ਦਾ ਸਵਾਗਤ ਕਾਲੀਆਂ ਝੰਡੀਆਂ ਨਾਲ ਕੀਤਾ ਗਿਆ
ਜਗਰਾਉਂ, 1 ਨਵੰਬਰ – (ਬਾਬੂਸ਼ਾਹੀ ਨੈੱਟਵਰਕ) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਜਗਰਾਓਂ ਪਹੁੰਚਣ ਤੇ ਸਾਬਕਾ ਫੌਜੀਆਂ ਨੇ ਕਾਲੀਆਂ ਝੰਡੀਆਂ ਦਿਖਾ ਕੇ ਰੋਸ ਪ੍ਰਦਰਸ਼ਨ ਕੀਤਾ। ਸਾਬਕਾ ਫ਼ੌਜੀਆ ਦੇ ਆਗੂਆਂ ਨੇ ਕਿਹਾ ਕਿ 2022 ਦੀਆਂ ਵਿਧਾਨ ਸਭਾ ਚੋਣਾਂ ‘ਚ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਸਰਕਾਰ ਬਣਨ ’ਤੇ ਉਨ੍ਹਾਂ ਦੀਆਂ ਸਾਰੀਆਂ ਮੰਗਾਂ ਪੂਰੀਆਂ ਕਰਨ ਦਾ ਵਾਅਦਾ ਕੀਤਾ ਸੀ ਪਰ ਸਰਕਾਰ ਨੇ ਸਾਡੀਆਂ ਮੰਗਾਂ ਨੂੰ ਅਣਸੁਣਿਆ ਕੀਤਾ ਹੈ। ਤੁਹਾਨੂੰ ਦੱਸ ਦਈਏ ਕਿ ਮੁੱਖ ਮੰਤਰੀ ਹਸਪਤਾਲ ਦਾ ਉਦਘਾਟਨ ਕਰਨ ਲਈ ਜਗਰਾਓਂ ਪੁੱਜੇ।