Image default
About us ਤਾਜਾ ਖਬਰਾਂ

Breaking- ਮੁੱਖ ਮੰਤਰੀ ਭਗਵੰਤ ਮਾਨ ਨੇ ਰਾਹੁਲ ਗਾਂਧੀ ਤੇ ਦਿੱਤੇ ਬਿਆਨ ਤੇ ਜਵਾਬ ਦਿੰਦੇ ਹੋਏ ਕਿਹਾ ਕਿ ਰਾਹੁਲ ਗਾਂਧੀ ਆਪਣੇ ਮੰਤਰੀਆਂ ਤੇ ਵਿਧਾਇਕਾਂ ਨੂੰ ਕਠਪੁਤਲੀ ਵਾਂਗ ਨਚਾ ਰਹੇ ਹਨ

Breaking- ਮੁੱਖ ਮੰਤਰੀ ਭਗਵੰਤ ਮਾਨ ਨੇ ਰਾਹੁਲ ਗਾਂਧੀ ਤੇ ਦਿੱਤੇ ਬਿਆਨ ਤੇ ਜਵਾਬ ਦਿੰਦੇ ਹੋਏ ਕਿਹਾ ਕਿ ਰਾਹੁਲ ਗਾਂਧੀ ਆਪਣੇ ਮੰਤਰੀਆਂ ਤੇ ਵਿਧਾਇਕਾਂ ਨੂੰ ਕਠਪੁਤਲੀ ਵਾਂਗ ਨਚਾ ਰਹੇ ਹਨ

ਚੰਡੀਗੜ੍ਹ, 17 ਜਨਵਰੀ – ਕਾਂਗਰਸ ਆਗੂ ਰਾਹੁਲ ਗਾਂਧੀ ਵੱਲੋਂ ਸੂਬੇ ਦੇ ਦੌਰੇ ਦੌਰਾਨ ਦਿੱਤੇ ਬਿਆਨ ਨੂੰ ਸਖਤੀ ਨਾਲ ਲੈਂਦਿਆ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਰਾਹੁਲ ਗਾਂਧੀ ਤੇ ਵਿਅੰਗ ਕਸਦਿਆਂ ਕਿਹਾ ਕਿ ਅਜਿਹੇ ਬਿਆਨ ਦੇਣ ਤੋਂ ਪਹਿਲਾਂ ਰਾਹੁਲ ਆਪਣੀ ਪਾਰਟੀ ਵੱਲ ਝਾਤੀ ਮਾਰਨ। ਉਨ੍ਹਾਂ ਨੇ ਕਿਹਾ ਕਿ ਮੈਨੂੰ ਪੰਜਾਬ ਦੇ ਲੋਕਾਂ ਨੇ ਮੁੱਖ ਮੰਤਰੀ ਚੁਣਿਆ ਹੈ, ਜਿਨ੍ਹਾਂ ਨੇ ਉਨ੍ਹਾਂ ਦੀ ਪਾਰਟੀ ਦੇ ਹੱਕ ਵਿੱਚ ਵੱਡਾ ਫਤਵਾ ਦਿੱਤਾ ਸੀ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾਇਆ ਸੀ, ਜਦੋਂ ਕਿ ਮੈਨੂੰ ਲੋਕਾਂ ਨੇ ਸੇਵਾ ਕਰਨ ਲਈ ਚੁਣਿਆ ਹੈ।
ਮੁੱਖ ਮੰਤਰੀ ਨੇ ਰਾਹੁਲ ਗਾਂਧੀ ਨੂੰ ਆਖਿਆ ਕਿ ਅਧੂਰੀ ਜਾਣਕਾਰੀ ਹਮੇਸ਼ਾ ਖ਼ਤਰਨਾਕ ਹੁੰਦੀ ਹੈ ਅਤੇ ਇਹ ਗੱਲ ਸੂਬੇ ਵਿੱਚ ਯਾਤਰਾ ਦੌਰਾਨ ਉਨ੍ਹਾਂ ਦੇ ਬੇਬੁਨਿਆਦ ਬਿਆਨ ਸਾਬਤ ਕਰ ਰਹੇ ਹਨ।
ਉਨ੍ਹਾਂ ਨੇ ਕਾਂਗਰਸੀ ਆਗੂ ਨੂੰ ਯਾਦ ਦਿਵਾਇਆ ਕਿ ਉਨ੍ਹਾਂ ਦੀ ਪਾਰਟੀ ਨੇ ਮੁੱਖ ਮੰਤਰੀਆਂ ਨੂੰ ਕਠਪੁਤਲੀਆਂ ਵਾਂਗ ਨਚਾ ਕੇ ਜਮਹੂਰੀਅਤ ਨੂੰ ਵੱਡਾ ਨੁਕਸਾਨ ਪਹੁੰਚਾਇਆ ਹੈ। ਭਗਵੰਤ ਮਾਨ ਨੇ ਕਿਹਾ ਕਿ ਸੰਸਦ ਮੈਂਬਰ ਨੂੰ ਇਸ ਮੁੱਦੇ ‘ਤੇ ਕੋਈ ਵੀ ਬਿਆਨ ਦੇਣ ਤੋਂ ਪਹਿਲਾਂ ਆਪਣੇ ਅੰਦਰ ਝਾਤ ਮਾਰਨੀ ਚਾਹੀਦੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਰਾਹੁਲ ਗਾਂਧੀ ਨੇ ਖੁਦ ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾ ਕੇ ਲਗਪਗ ਇੱਕ ਸਾਲ ਪਹਿਲਾਂ ਉਨ੍ਹਾਂ ਨੂੰ ਜ਼ਲੀਲ ਕੀਤਾ ਸੀ। ਉਨ੍ਹਾਂ ਅੱਗੇ ਕਿਹਾ ਕਿ ਇਹ ਵੀ ਦੁਖਾਂਤ ਹੈ ਕਿ ਮੌਜੂਦਾ ਸੂਬਾ ਕਾਂਗਰਸ ਪ੍ਰਧਾਨ ਨੂੰ ਚੱਲ ਰਹੀ ਯਾਤਰਾ ਦੌਰਾਨ ਧੱਕੇ ਮਾਰ ਕੇ ਲੋਕਾਂ ਵਿੱਚ ਬੇਇੱਜ਼ਤ ਕੀਤਾ ਜਾ ਰਿਹਾ ਹੈ, ਜੋ ਕਿ ਅਸਲ ਵਿਚ ਮੀਡੀਆ ਵਿੱਚ ਸੁਰਖ਼ੀਆਂ ਬਟੋਰਨ ਲਈ ਕਾਂਗਰਸੀ ਆਗੂ ਦੀ ਘਟੀਆ ਚਾਲ ਤੋਂ ਵੱਧ ਕੁਝ ਨਹੀਂ।

Related posts

‘PM, ਗ੍ਰਹਿ ਮੰਤਰੀ ਅਤੇ 28 ਰਾਜਪਾਲ ਹੀ ਚਲਾ ਰਹੇ ਪੂਰਾ ਦੇਸ਼, ਲੋਕਤੰਤਰ ‘ਚ ਇਹ ਖਤਰਨਾਕ ਰੁਝਾਨ’ : CM ਮਾਨ

punjabdiary

ਜੀਰਾ ਸ਼ਰਾਬ ਫੈਕਟਰੀ ਨੂੰ ਬੰਦ ਕਰਨ ਦਾ ਮਾਮਲਾ: HC ਦੇ ਸਖ਼ਤ ਰੁਖ਼ ਮਗਰੋਂ ਪੰਜਾਬ ਸਰਕਾਰ ਨੇ ਵਾਪਸ ਲਿਆ ਫੈਸਲਾ

punjabdiary

ਸੰਯੁਕਤ ਕਿਸਾਨ ਮੋਰਚੇ ਵੱਲੋਂ ਭਾਜਪਾ ਤੇ ਆਪ ਦੇ ਮੰਤਰੀਆਂ, ਸੰਸਦ ਮੈਂਬਰਾਂ ਦੇ ਘਰਾਂ/ਦਫ਼ਤਰਾਂ ਅੱਗੇ ਤਿੰਨ ਦਿਨਾਂ ਧਰਨੇ ਸ਼ੁਰੂ

punjabdiary

Leave a Comment