Breaking- ਮੁੱਖ ਮੰਤਰੀ ਵਲੋਂ ਟਿਊਬਵੈਲਾਂ ਦੇ ਲੋਡ ਵਧਾਉਣ ਤੋਂ ਵਾਂਝੇ ਰਹਿ ਗਏ ਕਿਸਾਨਾਂ ਨੂੰ ਦਿੱਤੀ ਵੱਡੀ ਰਾਹਤ
ਚੰਡੀਗੜ੍ਹ, 23 ਜੁਲਾਈ – (ਪੰਜਾਬ ਡਾਇਰੀ) ਪੰਜਾਬ ਦੇ ਕਿਸਾਨਾਂ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਵੱਡਾ ਐਲਾਨ ਕਰਦਿਆਂ ਕਿਸਾਨਾਂ ਨੂੰ ਬਹੁਤ ਵੱਡੀ ਰਾਹਤ ਦਿੱਤੀ ਹੈ। ਸਰਕਾਰ ਨੇ ਟਿਊਬਵੈਲਾਂ ਦਾ ਲੋਡ ਵਧਾਉਣ ਤੋਂ ਵਾਂਝੇ ਰਹਿ ਗਏ ਕਿਸਾਨਾਂ ਲਈ ਮਿਆਦ ਵਧਾ ਕੇ 15 ਸਤੰਬਰ ਤੱਕ ਕਰ ਦਿੱਤੀ ਹੈ। ਭਗਵੰਤ ਮਾਨ ਸਰਕਾਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਕਿਸਾਨ ਇਸ ਸਕੀਮ ਦਾ ਵੱਧ ਤੋਂ ਵੱਧ ਲਾਭ ਲੈਣ।
ਇਸ ਬਾਰੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਟਵੀਟ ਕਰ ਕੇ ਗਿਆ ਹੈ ਕਿ ਟਿਊਬਵੈਲਾਂ ਦਾ ਲੋਡ ਵਧਾਉਣ ਦੇ ਖ਼ਰਚੇ ਵਿੱਚ ਵੀ ਕਟੌਤੀ ਕੀਤੀ ਗਈ ਸੀ। ਉਨ੍ਹਾਂ ਨੇ ਕਿਹਾ ਕਿ ਖੁਸ਼ੀ ਹੋ ਰਹੀ ਹੈ ਕਿ ਹੁਣ ਤੱਕ 1.28 ਲੱਖ ਕਿਸਾਨ ਇਸ ਯੋਜਨਾ ਦਾ ਲਾਭ ਲੈ ਚੁੱਕੇ ਹਨ। ਇਸਦੇ ਨਾਲ ਹੀ ਉਨ੍ਹਾਂ ਕਿਹਾ ਸੀ ਕਿ ਅਸੀਂ ਖੇਤੀ ਨੂੰ ਮਜਬੂਰੀ ਦਾ ਨਹੀਂ ਸਗੋਂ ਲਾਹੇਵੰਦ ਧੰਦਾ ਬਣਾਉਣਾ ਚਾਹੁੰਦੇ ਹਾਂ।
ਮੁੱਖ ਮੰਤਰੀ ਭਗਵੰਤ ਮਾਨ ਕਿਹਾ ਸੀ ਕਿ ਹੁਣ ਇੱਕ ਹਾਰਸ ਪਾਵਰ (ਐਚਪੀ) ਲੋਡ ਵਧਾਉਣ ਦੀ ਕੀਮਤ ਸਿਰਫ਼ 2500 ਰੁਪਏ ਹੋਵੇਗੀ। ਪਹਿਲਾਂ ਇਹ ਦਰ 4750 ਰੁਪਏ ਸੀ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਖੇਤੀਬਾੜੀ ਟਿਊਬਵੈਲਾਂ ਦਾ ਬਿਜਲੀ ਲੋਡ ਵਧਾਉਣ ਲਈ ਵਸੂਲੀ ਜਾਂਦੀ ਫੀਸ ’ਚ ਪ੍ਰਤੀ ਹਾਰਸ ਪਾਵਰ ਲਗਭਗ 50 ਫ਼ੀਸਦੀ ਦੇ ਕਟੌਤੀ ਕਰਨ ਦਾ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸਵਾਗਤ ਕੀਤਾ ਸੀ।