Breaking- ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਫਰੀਦਕੋਟ ਦੌਰਾ ਅੱਜ – ਡਾ. ਰੂਹੀ ਦੁੱਗ
– ਟਿੱਲਾ ਬਾਬਾ ਫ਼ਰੀਦ ਵਿਖੇ ਹੋਣਗੇ ਨਤਮਸਤਕ
-ਕਰਾਫਟ ਮੇਲੇ ਤੇ ਸੱਭਿਆਚਾਰਕ ਪ੍ਰੋਗਰਾਮ ਵਿੱਚ ਕਰਨਗੇ ਸ਼ਿਰਕਤ
-ਆਈ.ਜੀ ਅਤੇ ਐਸ.ਐਸ.ਪੀ ਨੇ ਲਿਆ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ
ਫਰੀਦਕੋਟ, 24 ਸਤੰਬਰ – (ਪੰਜਾਬ ਡਾਇਰੀ) ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਅੱਜ ਮਿਤੀ 24 ਸਤੰਬਰ ਨੂੰ ਫ਼ਰੀਦਕੋਟ ਦਾ ਵਿਸ਼ੇਸ਼ ਦੌਰਾ ਕਰਨਗੇ। ਇਸ ਮੌਕੇ ਮੁੱਖ ਮੰਤਰੀ ਸਵੇਰੇ 10.00 ਵਜੇ ਟਿੱਲਾ ਬਾਬਾ ਫ਼ਰੀਦ ਵਿਖੇ ਨਤਮਸਤਕ ਹੋਣਗੇ ਅਤੇ ਇਸ ਉਪਰੰਤ ਜ਼ਿਲ੍ਹੇ ਦੇ 50 ਸਾਲਾ ਸਥਾਪਨਾ ਨੂੰ ਸਮਰਪਿਤ ਲੱਗੇ ਕਰਾਫਟ ਮੇਲੇ ਵਿੱਚ ਸ਼ਿਰਕਤ ਕਰਨਗੇ ਅਤੇ ਵੱਖ ਵੱਖ ਸਟਾਲਾਂ ਦਾ ਦੌਰਾ ਵੀ ਕਰਨਗੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਨੇ ਦਿੱਤੀ।
ਇਸ ਮੌਕੇ ਆਈ.ਜੀ. ਪੀ.ਕੇ.ਯਾਦਵ ਅਤੇ ਐਸ.ਐਸ.ਪੀ ਸ. ਰਾਜਪਾਲ ਵੀ ਵਿਸ਼ੇਸ਼ ਤੌਰ ਤੇ ਹਾਜਰ ਸਨ।
ਉਨ੍ਹਾਂ ਦੱਸਿਆ ਕਿ ਇਸ ਉਪਰੰਤ ਮੁੱਖ ਮੰਤਰੀ ਦਾਣਾ ਮੰਡੀ ਵਿਖੇ ਵੱਡੇ ਜਨਤਕ ਇਕੱਠ ਨੂੰ ਸੰਬੋਧਨ ਕਰਨਗੇ ਅਤੇ ਉਸ ਤੋਂ ਪਹਿਲਾਂ ਰੰਗਾਂ ਰੰਗ ਸੱਭਿਆਚਾਰਕ ਪ੍ਰੋਗਰਾਮ ਵੀ ਹੋਣਗੇ। ਇਸ ਮੌਕੇ ਫ਼ਰੀਦਕੋਟ ਜ਼ਿਲ੍ਹੇ ਨਾਲ ਸਬੰਧਤ ਵੱਖ ਵੱਖ ਸ਼ਖ਼ਸੀਅਤਾਂ ਜਿਨ੍ਹਾਂ ਨੇ ਵੀ ਵੱਖ ਵੱਖ ਖੇਤਰਾਂ ਵਿੱਚ ਪ੍ਰਾਪਤੀਆਂ ਕੀਤੀਆਂ ਹਨ ਉਨ੍ਹਾਂ ਨੂੰ ਵੀ ਮੁੱਖ ਮੰਤਰੀ ਵੱਲੋਂ ਸਨਮਾਨਿਤ ਕੀਤਾ ਜਾਵੇਗਾ। ਡਿਪਟੀ ਕਮਿਸ਼ਨਰ ਡਾ ਰੂਹੀ ਦੁੱਗ ਨੇ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਮੁੱਖ ਮੰਤਰੀ ਜੀ ਦੇ ਵਿਚਾਰ ਸੁਣਨ ਲਈ ਵੱਧ ਤੋਂ ਵੱਧ ਇਸ ਸਮਾਗਮ ਵਿਚ ਸ਼ਿਰਕਤ ਕਰਨ।
ਇਸ ਮੌਕੇ ਐਸ ਡੀ ਐਮ ਫ਼ਰੀਦਕੋਟ ਮੈਡਮ ਬਲਜੀਤ ਕੌਰ ਐਸ ਡੀ ਐਮ ਕੋਟਕਪੂਰਾ ਮੈਡਮ ਵੀਰਪਾਲ ਕੌਰ ਡਾ.ਅਜੀਤ ਪਾਲ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।