Breaking- ਮੰਡੀਆਂ ਵਿੱਚ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ – ਢਿੱਲਵਾਂ
ਚੇਅਰਮੈਨ ਢਿੱਲਵਾਂ ਨੇ ਕਣਕ ਦੀ ਵੰਡ ਅਤੇ ਮੰਡੀਆਂ ਵਿੱਚ ਕੀਤੇ ਜਾਣ ਵਾਲੇ ਪ੍ਰਬੰਧਾਂ ਦੀ ਲਈ ਜਾਣਕਾਰੀ
ਫਰੀਦਕੋਟ, 27 ਮਾਰਚ – (ਪੰਜਾਬ ਡਾਇਰੀ) ਜਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸ. ਸੁਖਜੀਤ ਸਿੰਘ ਢਿੱਲਵਾਂ ਨੇ ਸੋਮਵਾਰ ਨੂੰ ਜਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਦੇ ਅਧਿਕਾਰੀਆਂ ਦੇ ਨਾਲ ਕਣਕ ਦੀ ਵੰਡ ਤੇ ਮੰਡੀਆਂ ਵਿੱਚ ਕੀਤੇ ਜਾਣ ਵਾਲੇ ਪ੍ਰਬੰਧਾਂ ਸਬੰਧੀ ਬੈਠਕ ਕਰਕੇ ਜਾਣਕਾਰੀ ਲੈਣ ਉਪਰੰਤ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਦੇ ਵਿੱਚ ਕਿਸੇ ਤਰ੍ਹਾਂ ਦੀ ਸਮੱਸਿਆ ਨਾ ਆਉਣ ਦਿੱਤੀ ਜਾਵੇ। ਕਿਸਾਨਾਂ ਦੇ ਨਾਲ ਪਹਿਲਾਂ ਤੋਂ ਹੀ ਵਿਚਾਰ ਵਟਾਂਦਰਾ ਕਰਕੇ ਮੰਡੀਆਂ ਵਿੱਚ ਅਗੇਤੇ ਪ੍ਰਬੰਧ ਕੀਤੇ ਜਾਣ। ਇਸ ਮੌਕੇ ਉਨ੍ਹਾਂ ਦੇ ਨਾਲ ਡੀ.ਸੀ.ਐਫ.ਏ ਮੈਡਮ ਵੰਦਨਾ ਕੁਮਾਰੀ ਵੀ ਵਿਸ਼ੇਸ਼ ਤੌਰ ਤੇ ਮੌਜੂਦ ਸਨ।
ਇਸ ਦੌਰਾਨ ਜਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸ. ਸੁਖਜੀਤ ਸਿੰਘ ਢਿੱਲਵਾਂ ਨੇ ਕਣਕ ਦੀ ਵੰਡ ਅਤੇ ਮੰਡੀਆਂ ਵਿੱਚ ਕੀਤੇ ਜਾਣ ਵਾਲੇ ਅਗੇਤੇ ਪ੍ਰਬੰਧਾਂ ਸਬੰਧੀ ਜਾਣਕਾਰੀ ਲੈਣ ਉਪੰਰਤ ਕਿਹਾ ਕਿ ਲਾਭਪਾਤਰੀਆਂ ਨੂੰ ਜੋ ਕਣਕ ਵੰਡੀ ਜਾਂਦੀ ਹੈ ਉਸ ਵਿੱਚ ਵੀ ਕਿਸੇ ਤਰ੍ਹਾਂ ਦੀ ਕੁਤਾਹੀ ਨਾ ਵਰਤੀ ਜਾਵੇ। ਉਨ੍ਹਾਂ ਕਿਹਾ ਕਿ ਜਿਲ੍ਹੇ ਵਿੱਚ ਮੰਡੀਆਂ ਅਤੇ ਅਲਾਟ ਕੀਤੀਆਂ ਜਾਂਦੀਆਂ ਏਜੰਸੀਆਂ ਦੇ ਪ੍ਰਬੰਧਕਾਂ ਦੇ ਨਾਲ ਪਹਿਲਾਂ ਤੋਂ ਹੀ ਵਿਸਥਾਰ ਦੇ ਨਾਲ ਅਗੇਤੇ ਪ੍ਰਬੰਧ ਇਸ ਤਰ੍ਹਾਂ ਦੇ ਨਾਲ ਕੀਤੇ ਜਾਣ ਕਿ ਕਿਸਾਨਾਂ ਨੂੰ ਮੰਡੀਆਂ ਦੇ ਵਿੱਚ ਕਿਸੇ ਤਰ੍ਹਾਂ ਦੀ ਸਮੱਸਿਆ ਨਾ ਆਵੇ। ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਪਿਛਲੇ ਸੀਜ਼ਨ ਦੌਰਾਨ ਜਿੰਨਾ ਪਿੰਡਾਂ ਦੇ ਵਿੱਚ ਕਿਸਾਨਾਂ ਨੂੰ ਜੋ ਸਮੱਸਿਆਵਾਂ ਆਈਆਂ ਸਨ, ਉਨ੍ਹਾਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕੀਤਾ ਜਾਵੇ ਤਾਂ ਜੋ ਮੌਕੇ ਤੇ ਕਿਸੇ ਤਰ੍ਹਾਂ ਦੀ ਸਮੱਸਿਆ ਤੋਂ ਬਚਿਆ ਜਾ ਸਕੇ।
ਇਸ ਮੌਕੇ ਸਹਾਇਕ ਖੁਰਾਕ ਸਪਲਾਈ ਅਫਸਰ ਫਰੀਦਕੋਟ ਗੁਰਚਰਨਪਾਲ ਸਿੰਘ, ਸਹਾਇਕ ਖੁਰਾਕ ਸਪਲਾਈ ਅਫਸਰ ਕੋਟਕਪੂਰਾ ਸ੍ਰੀਮਤੀ ਸ਼ਮਾ ਗੋਇਲ, ਸਹਾਇਕ ਖੁਰਾਕ ਸਪਲਾਈ ਅਫਸਰ ਜੈਤੋ ਅਮਨਦੀਪ ਗਰੋਵਰ ਤੋਂ ਇਲਾਵਾ ਕੇਂਦਰ ਦੇ ਨਿਰੀਖਕ ਇੰਚਾਰਜ ਵੀ ਹਾਜ਼ਰ ਸਨ।