Image default
ਅਪਰਾਧ ਤਾਜਾ ਖਬਰਾਂ

Breaking- ਯੂਥ ਕਾਂਗਰਸ ਪ੍ਰਧਾਨ ਗੁਰਲਾਲ ਸਿੰਘ ਪਹਿਲਵਾਨ ਦੇ ਕਤਲ ਕੇਸ ਵਿਚ ਗਵਾਹੀ ਦੇਣ ਵਾਲੇ ਗਵਾਹ ਨੂੰ, ਗੈਂਗਸਟਰ ਗੋਲਡੀ ਬਰਾੜ ਨੇ ਕੇਸ ਤੋਂ ਪਿੱਛੇ ਹਟਣ ਲਈ ਕਿਹਾ

Breaking- ਯੂਥ ਕਾਂਗਰਸ ਪ੍ਰਧਾਨ ਗੁਰਲਾਲ ਸਿੰਘ ਪਹਿਲਵਾਨ ਦੇ ਕਤਲ ਕੇਸ ਵਿਚ ਗਵਾਹੀ ਦੇਣ ਵਾਲੇ ਗਵਾਹ ਨੂੰ, ਗੈਂਗਸਟਰ ਗੋਲਡੀ ਬਰਾੜ ਨੇ ਕੇਸ ਤੋਂ ਪਿੱਛੇ ਹਟਣ ਲਈ ਕਿਹਾ

9 ਸਤੰਬਰ – ਪੰਜਾਬ ਦੇ ਫਰੀਦਕੋਟ ਸ਼ਹਿਰ ਵਿੱਚ ਦਿਨ ਦਿਹਾੜੇ ਜ਼ਿਲਾ ਫਰੀਦਕੋਟ ਦੇ ਯੂਥ ਕਾਂਗਰਸ ਪ੍ਰਧਾਨ ਗੁਰਲਾਲ ਸਿੰਘ ਪਹਿਲਵਾਨ ਦਾ ਗੈਂਗਸਟਰਾਂ ਵੱਲੋਂ ਪਿਛਲੇ ਸਾਲ ਫਰਵਰੀ ਵਿੱਚ ਕਤਲ ਕਰ ਦਿੱਤਾ ਗਿਆ ਸੀ। ਉਸ ਕਤਲ ਨੂੰ ਲੈ ਕੇ ਪੁਲਿਸ ਨੇ ਲਾਰੈਂਸ ਬਿਸ਼ਨੋਈ ਗੈਂਗ ਨਾਲ ਸਬੰਧਤ ਲੋਕਾਂ ਤੇ ਕੇਸ ਦਰਜ ਕਰ ਦਿੱਤਾ ਸੀ।
ਗੁਰਲਾਲ ਪਹਿਲਵਾਨ ਦੇ ਕਤਲ ਕੇਸ ਵਿੱਚ ਗਵਾਹ ਗੁਰਜਸਵਿੰਦਰ ਸਿੰਘ ਅਤੇ ਹੋਰ ਗਵਾਹਾਂ ਨੂੰ ਬਾਹਰ ਬੈਠੇ ਗੈਂਗਸਟਰ ਗੋਲਡੀ ਬਰਾੜ ਨੇ ਧਮਕੀ ਦਿੱਤੀ ਹੈ। ਗੈਂਗਸਟਰ ਗੋਲਡੀ ਬਰਾੜ ਨੇ ਗਵਾਹਾਂ ਨੂੰ ਫੋਨ ਕਰਕੇ ਧਮਕੀ ਦੇ ਕੇ ਆਖਿਆ ਤੁਸੀਂ ਇਸ ਕੇਸ ਵਿਚ ਦਖਲ ਅੰਦਾਜ਼ੀ ਨਾ ਕਰਨ ਨਹੀਂ ਤਾਂ ਇਸ ਦਾ ਬਹੁਤ ਬੁਰਾ ਅੰਜਾਮ ਭੁਗਤਣਾ ਪਵੇਗਾ। ਜਿਸ ਤੋਂ ਬਾਅਦ ਗਵਾਹ ਗੁਰਜਸਵਿੰਦਰ ਸਿੰਘ ਨੇ ਫਰੀਦਕੋਟ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾ ਦਿੱਤੀ ਹੈ। ਪੁਲਿਸ ਨੇ ਧਮਕੀ ਦੇਣ ਨੂੰ ਲੈ ਕੇ ਗੋਲਡੀ ਬਰਾੜ ਖਿਲਾਫ ਕੇਸ ਦਰਜ ਕਰ ਲਿਆ ਹੈ।

Related posts

Breaking News-2 ਹੈਂਡਗ੍ਰਨੇਡ ਤੇ 17 ਕਾਰਤੂਸ ਮਿਲੇ

punjabdiary

ਲਾਰਡ ਬੁੱਧਾ ਟਰੱਸਟ ਵੱਲੋਂ ਸਹਿਯੋਗੀ ਸਨਮਾਨ ਸਮਾਰੋਹ ਆਯੋਜਿਤ : ਮਿਸ ਤੇਜੀ

punjabdiary

ਜ਼ਿਲ੍ਹਾ ਪੱਧਰੀ ਐੱਨ ਐੱਸ ਕਿਊ ਐੱਫ ਮੁਕਾਬਲਿਆਂ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੋਬਿੰਦਗੜ੍ਹ ਦਬੜੀਖਾਨਾ ਦੇ ਵਿਦਿਆਰਥੀ ਮਨਜੀਤ ਸਿੰਘ ਨੇ ਹਾਸਲ ਕੀਤਾ ਪਹਿਲਾ ਸਥਾਨ

punjabdiary

Leave a Comment