Breaking- ਰਾਤ ਦੇ ਸਮੇਂ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਨਾਲ ਇਕ ਨੌਜਵਾਨ ਨੂੰ ਮੌਤ ਦੇ ਘਾਟ ਉਤਾਰਿਆ
22, ਦਸੰਬਰ – ਪੰਜਾਬ ਦੇ ਮੋਗਾ ਜ਼ਿਲ੍ਹੇ ਅੰਦਰ ਆਉਂਦੇ ਹਲਕਾ ਧਰਮਕੋਟ ਦੇ ਬੱਸ ਸਟੈਂਡ ਵਿੱਚ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਕ ਬੀਤੀ ਰਾਤ ਧਰਮਕੋਟ ਦੇ ਬੱਸ ਸਟੈਂਡ ਵਿੱਚ ਦੋ ਨੌਜਵਾਨਾਂ ਤੇ ਗੋਲੀਆਂ ਚਲਾ ਦਿੱਤੀਆਂ ਗਈਆਂ। ਜਿਸ ਦੌਰਾਨ ਹਰਪ੍ਰੀਤ ਸਿੰਘ ਨਾਮੀ ਵਿਅਕਤੀ ਦੀ ਮੌਕੇ ਤੇ ਮੌਤ ਹੋ ਗਈ ਤੇ ਅਰਸ਼ਦੀਪ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ ਹੈ।
ਹਾਸਲ ਜਾਣਕਾਰੀ ਅਨੁਸਾਰ ਬੀਤੀ ਰਾਤ ਕਰੀਬ ਸਾਢੇ 8 ਵਜੇ ਹਰਪ੍ਰੀਤ ਹੈਪੀ ਆਪਣੀ ਦੁਕਾਨ ਬੰਦ ਕਰਕੇ ਆਪਣੇ ਸਾਥੀ ਅਰਸ਼ਦੀਪ ਨਾਲ ਜਾਣ ਲੱਗਾ ਸੀ। ਇਸ ਦੌਰਾਨ ਦੁਕਾਨ ਤੋਂ ਬਾਹਰ ਨਿਕਲਣ ਸਮੇਂ 13-14 ਵਿਅਕਤੀਆਂ ਨੇ ਹਮਲਾ ਕਰ ਦਿੱਤਾ। ਉਨ੍ਹਾਂ ਅੰਨ੍ਹੇਵਾਹ ਫਾਇਰਿੰਗ ਕਰ ਦਿੱਤੀ।
ਉਨ੍ਹਾਂ ਕੋਲ 3 ਬੰਦੂਕਾਂ ਸਨ ਤੇ ਉਨ੍ਹਾਂ ਨੇ 6 ਰਾਊਂਡ ਫਾਇਰਿੰਗ ਕੀਤੀ। ਇਸ ‘ਚ ਹੈਪੀ ਦੀ ਛਾਤੀ ‘ਚ ਗੋਲੀ ਲੱਗਣ ਨਾਲ ਉਸ ਦੀ ਮੌਤ ਹੋ ਗਈ ਤੇ ਅਰਸ਼ਦੀਪ ਲੱਤ ‘ਚ ਗੋਲੀ ਲੱਗਣ ਨਾਲ ਜ਼ਖਮੀ ਹੋ ਗਿਆ। ਹਾਸਲ ਜਾਣਕਾਰੀ ਮੁਤਾਬਕ ਪੈਸੇ ਦੇ ਲੈਣ-ਦੇਣ ਕਰਕੇ ਝਗੜਾ ਸੀ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।