Image default
About us ਤਾਜਾ ਖਬਰਾਂ

Breaking- ਰਿਸ਼ਵਤ ਲੈਣ ਦੇ ਮਾਮਲੇ ਵਿਚ ਏਆਈਜੀ ਆਸ਼ੀਸ਼ ਕਪੂਰ ਨੂੰ ਵਿਜੀਲੈਂਸ ਨੇ ਕੀਤਾ ਗ੍ਰਿਫਤਾਰ

Breaking- ਰਿਸ਼ਵਤ ਲੈਣ ਦੇ ਮਾਮਲੇ ਵਿਚ ਏਆਈਜੀ ਆਸ਼ੀਸ਼ ਕਪੂਰ ਨੂੰ ਵਿਜੀਲੈਂਸ ਨੇ ਕੀਤਾ ਗ੍ਰਿਫਤਾਰ

ਚੰਡੀਗੜ, 6 ਅਕਤੂਬਰ – ਵਿਜੀਲੈਂਸ ਬਿਊਰੋ ਪੰਜਾਬ ਨੇ ਅੱਜ ਸਹਾਇਕ ਇੰਸਪੈਕਟਰ ਜਨਰਲ ਆਫ ਪੁਲਿਸ (ਏ.ਆਈ.ਜੀ.) ਅਸ਼ੀਸ਼ ਕਪੂਰ, ਪੀ.ਪੀ.ਐਸ., ਜੋ ਕਿ ਹੁਣ ਕਮਾਂਡੈਂਟ, ਚੌਥੀ ਆਈ.ਆਰ.ਬੀ, ਪਠਾਨਕੋਟ ਦੇ ਅਹੁਦੇ ‘ਤੇ ਤਾਇਨਾਤ ਹੈ, ਨੂੰ ਵੱਖ-ਵੱਖ ਚੈੱਕਾਂ ਰਾਹੀਂ ਇੱਕ ਕਰੋੜ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕਰ ਲਿਆ ਹੈ। ਇਸ ਮੁਕੱਦਮੇ ਵਿੱਚ ਡੀਐਸਪੀ ਇੰਟੈਲੀਜੈਂਸ ਪਵਨ ਕੁਮਾਰ ਅਤੇ ਏਐਸਆਈ ਹਰਜਿੰਦਰ ਸਿੰਘ ਨੂੰ ਵੀ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਓਰੋ ਨੇ ਉਪਰੋਕਤ ਤਿੰਨੇ ਮੁਲਜ਼ਮਾਂ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 7-ਏ ਅਤੇ ਆਈਪੀਸੀ ਦੀ ਧਾਰਾ 420, 120-ਬੀ ਤਹਿਤ ਕੇਸ ਦਰਜ ਕੀਤਾ ਗਿਆ ਹੈ ਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Related posts

ਅਹਿਮ ਖ਼ਬਰ – ਇਕ ਵਾਰ ਫਿਰ ਮਨੀਸ਼ ਸਿਸੋਦੀਆ ਨੇ ਪ੍ਰਧਾਨ ਮੰਤਰੀ ਤੇ ਲਾਇਆ ਨਿਸ਼ਾਨਾ, ਜੇਲ੍ਹ ਵਿਚੋਂ ਲਿਖੀ ਚਿੱਠੀ

punjabdiary

ਮੈਨੂੰ ‘ਪਾਗਲ’ ਕਹਿਣਾ ਚਾਹੁੰਣੇ ਹੋ ਤਾਂ ਜੀਅ ਸਦਕੇ ਕਹੋ ਕਿਉਂਕਿ ਮੇਰੇ ਉਤੇ ਲੋਕਾਂ ਦੀ ਮੁਹੱਬਤ ਦਾ ‘ਪਾਗਲਪਣ’ ਸਵਾਰ ਹੈ – ਮਾਨ

punjabdiary

Breaking News- ਹਾਕੀ ਓਲੰਪੀਅਨ ਵਰਿੰਦਰ ਸਿੰਘ ਦਾ ਦੇਹਾਂਤ

punjabdiary

Leave a Comment