Image default
About us ਤਾਜਾ ਖਬਰਾਂ

Breaking- ਰੈੱਡ ਕਰਾਸ ਸਪੈਸ਼ਲ ਸਕੂਲ ਦੇ ਦਿਵਿਆਂਗ ਬੱਚਿਆਂ ਨਾਲ ਸੰਸਾਰ ਦਿਵਸ ਮਨਾਇਆ

Breaking- ਰੈੱਡ ਕਰਾਸ ਸਪੈਸ਼ਲ ਸਕੂਲ ਦੇ ਦਿਵਿਆਂਗ ਬੱਚਿਆਂ ਨਾਲ ਸੰਸਾਰ ਦਿਵਸ ਮਨਾਇਆ

ਫਰੀਦਕੋਟ, 9 ਦਸੰਬਰ – (ਪੰਜਾਬ ਡਾਇਰੀ) ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਰੈੱਡ ਕਰਾਸ ਸਪੈਸ਼ਲ ਸਕੂਲ ਦੇ ਦਿਵਿਆਂਗ ਬੱਚਿਆਂ ਨਾਲ ਸੰਸਾਰ ਦਿਵਸ ਮਨਾਇਆ ਗਿਆ। ਜਿਸ ਵਿੱਚ ਬੱਚਿਆਂ ਦੁਆਰਾ ਖੇਡ ਗਤੀਵਿਧੀਆਂ ਵੀ ਕੀਤੀਆਂ ਗਈਆਂ। ਇਸ ਤੋਂ ਇਲਾਵਾ ਬੱਚਿਆਂ ਨੂੰ ਪੰਜਾਬ ਸਰਕਾਰ ਦੁਆਰਾ ਚੱਲ ਰਹੀਆਂ ਸਕੀਮਾਂ ਅਤੇ ਵੱਖ-ਵੱਖ ਵਿਭਾਗਾਂ ਬਾਰੇ ਦੱਸਿਆ ਗਿਆ ਤਾਂ ਜੋ ਪ੍ਰਾਰਥੀ ਭਵਿੱਖ ਵਿੱਚ ਇਹਨਾਂ ਸੇਵਾਂਵਾ ਦਾ ਲਾਭ ਲੈ ਸਕਣ।
ਇਸ ਮੌਕੇ ਸ੍ਰੀ ਹਰਮੇਸ਼ ਕੁਮਾਰ ਜਿਲ੍ਹਾ ਰੋਜ਼ਗਾਰ ਅਫ਼ਸਰ, ਫਰੀਦਕੋਟ ਵੱਲੋਂ ਜਿਲ੍ਹਾ ਫਰੀਦਕੋਟ ਦੇ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਪ੍ਰਾਰਥੀ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਤਲਵੰਡੀ ਰੋਡ, ਨੇੜੇ ਸੰਧੂ ਪੈਲਸ, ਰੈੱਡ ਕਰਾਸ ਭਵਨ ਦੀ ਪਹਿਲੀ ਮੰਜਿਲ, ਫਰੀਦਕੋਟ ਵਿਖੇ ਹਾਜ਼ਰ ਹੋ ਕੇ ਫ਼ਰੀ-ਇੰਟਰਨੈਟ ਸਰਵਿਸ ਰਾਹੀਂ ਆਪਣੇ ਫਾਰਮ ਮੁਫ਼ਤ ਅਪਲਾਈ ਕਰਨ, ਜਿਸ ਵਿੱਚ ਦਫ਼ਤਰ ਦੇ ਸਟਾਫ਼ ਵੱਲੋਂ ਉਹਨਾਂ ਦੀ ਪੂਰੀ ਸਹਾਇਤਾ ਕੀਤੀ ਜਾਵੇਗੀ ਅਤੇ ਇਸ ਦਫ਼ਤਰ ਵੱਲੋਂ ਦਿੱਤੀਆਂ ਜਾਂਦੀਆਂ ਹੋਰ ਸੇਵਾਂਵਾ ਦਾ ਲਾਭ ਲੈਣ ਲਈ ਬੇਰੁਜ਼ਗਾਰ ਪ੍ਰਾਰਥੀ ਦਫ਼ਤਰ ਵਿਖੇ ਆਪਣਾ ਨਾਮ ਦਰਜ ਕਰਵਾਉਂਣ ਲਈ ਆਪਣੇ ਪੜ੍ਹਾਈ ਦੇ ਅਸਲ-ਦਸਤਾਵੇਜ਼, ਆਧਾਰ-ਕਾਰਡ, ਜਾਤੀ-ਸਰਟੀਫਿਕੇਟ ਆਦਿ ਦੀਆਂ ਫੋਟੋ-ਕਾਪੀਆਂ ਲੈ ਕੇ ਆਉਣ। ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਹੈਲਪਲਾਈਨ ਨੰ: 9988350193 ਤੇ ਸੰਪਰਕ ਕਰ ਸਕਦੇ ਹਨ।

Related posts

ਸਰਪੰਚੀ ਲਈ 2 ਕਰੋੜ ਰੁਪਏ ਦੇਣ ਵਾਲੇ ਖਿਲਾਫ ਕਾਰਵਾਈ ਦੀ ਮੰਗ, ਐਡਵੋਕੇਟ ਅਰੋੜਾ ਨੇ ਰਾਜ ਚੋਣ ਕਮਿਸ਼ਨ ਨੂੰ ਲਿਖਿਆ ਪੱਤਰ

Balwinder hali

ਜਿਲ੍ਹਾ ਕੁਲੈਕਟਰ ਵੱਲੋਂ ਜਮੀਨ ਦੀ ਨਿਸ਼ਾਨਦੇਹੀ ਲਈ ਰੇਟ ਨਿਰਧਾਰਤ

punjabdiary

Breaking- ਪ੍ਰਿਅੰਕ ਗਾਂਧੀ ਨੇ ਜੇਲ੍ਹ ਵਿਚ ਬੈਠੇ ਨਵਜੋਤ ਸਿੰਘ ਸਿੱਧੂ ਨੂੰ ਚਿੱਠੀ ਲਿਖੀ, ਪਾਰਟੀ ਵੱਲੋਂ ਉਨ੍ਹਾਂ ਨੂੰ ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਕੋਈ ਵਿਸ਼ੇਸ਼ ਕੰਮ ਦਿੱਤਾ ਜਾ ਸਕਦਾ ਹੈ

punjabdiary

Leave a Comment