Breaking- ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਇਕ ਵਿਦਿਆਰਥੀ ਨੇ ਜੀਵਨ ਲੀਲਾ ਸਮਾਪਤ ਕੀਤੀ
ਚੰਡੀਗੜ, 21 ਸਤੰਬਰ – ਚੰਡੀਗੜ ਯੂਨੀਵਰਸਿਟੀ ਦੀ ਘਟਨਾ ਤੋਂ ਬਾਅਦ ਹੁਣ ਜਲੰਧਰ ਦੀ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਵਿਚ ਹੰਗਾਮਾ ਹੋ ਰਿਹਾ ਹੈ। ਲਵਲੀ ਯੂਨੀਵਰਸਿਟੀ ਦੇ ਹੋਸਟਲ ਵਿਚ ਰਹਿੰਦੇ ਇਕ ਵਿਦਿਆਰਥੀ ਨੇ ਆਤਮਹੱਤਿਆ ਕਰ ਲਈ ਹੈ। ਇਸ ਘਟਨਾ ਤੋਂ ਬਾਅਦ ਵਿਦਿਆਰਥੀਆਂ ਵਿਚ ਰੋਸ ਦੇਖਿਆ ਜਾ ਰਿਹਾ ਹੈ। ਵਿਦਿਆਰਥੀਆਂ ਨੇ ਹੋਸਟਲਾਂ ਯੂਨੀਵਰਸਿਟੀ ਕੈਂਪਸ ਵਿਚ ਜੰਮ ਕੇ ਹੰਗਾਮਾ ਕੀਤਾ ਸ਼ੁਰੂ। ਮਰਨ ਵਾਲਾ ਵਿਦਿਆਰਥੀ ਕੇਰਲ ਦਾ ਦੱਸਿਆ ਜਾ ਰਿਹਾ ਹੈ ਅਤੇ ਉਸਦੇ ਕੋਲੋਂ ਸੁਸਾਈਡ ਨੋਟ ਵੀ ਮਿਲਿਆ ਹੈ।
ਯੂਨੀਵਰਸਿਟੀ ਵਿਚ ਹੰਗਾਮਾ ਜ਼ਿਆਦਾ ਵੱਧਣ ਨਾਲ ਪੁਲਿਸ ਨੇ ਵਿਦਿਆਰਥੀਆਂ ਦੀ ਇਕੱਠ ਨੂੰ ਹਟਾਉਣ ਲਈ ਲਾਠੀਚਾਰਜ ਕਰਨਾ ਪਿਆ। ਇਸ ਵਿਚ ਕੁਝ ਵਿਦਿਆਰਥੀਆਂ ਦੇ ਸੱਟਾਂ ਵੀ ਲੱਗੀਆਂ ਹਨ। ਸਾਰੇ ਵਿਦਿਆਰਥੀ ਹੋਸਟਲ ਤੋਂ ਬਾਹਰ ਆ ਗਏ ਅਤੇ ਸਾਰੀ ਰਾਤ ਹੰਗਾਮਾ ਕੀਤਾ। ਉਨ੍ਹਾਂ ਯੂਨੀਵਰਸਿਟੀ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਵਿਦਿਆਰਥੀਆਂ ਦਾ ਦੋਸ਼ ਹੈ ਕਿ ਮਰਨ ਵਾਲੇ ਵਿਦਿਆਰਥੀ ਦੀ ਜਾਨ ਬਚ ਸਕਦੀ ਸੀ ਪਰ ਐਂਬੂਲੈਂਸ ਯੂਨੀਵਰਸਿਟੀ ਦੇਰੀ ਨਾਲ ਪੁੱਜੀ।