Breaking- ਵਿਆਹੀ ਕੁੜੀ ਨੇ ਲਿਆ ਫਾਹਾ, ਸਹੁਰੇ ਘਰ ਤੇ ਇਲਜ਼ਾਮ
ਮੋਗਾ, 23 ਜੁਲਾਈ – (ਪੰਜਾਬ ਡਾਇਰੀ) ਜ਼ਿਲ੍ਹਾ ਮੋਗਾ ਦੇ ਪਿੰਡ ਖਾਈ ਤੋਂ ਸਟੱਡੀ ਵੀਜ਼ਾ ਤੇ ਕੈਨੇਡਾ ਆਈ ਬਰੈਂਪਟਨ ਵਾਸੀ ਜਸਪ੍ਰੀਤ ਕੌਰ ਨੇ ਬੀਤੀ ਰਾਤ ਤਿੰਨ ਵਜੇ ਸਹੁਰਿਆਂ ਦੇ ਦਬਾਅ ਦੇ ਕਾਰਨ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਪੁਲਿਸ ਨੇ ਜਸਪ੍ਰੀਤ ਦੀ ਲਾਸ਼ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਜਸਪ੍ਰੀਤ 4 ਦਸੰਬਰ 2019 ਨੂੰ ਪੜ੍ਹਾਈ ਕਰਨ ਲਈ ਕੈਨੇਡਾ ਗਈ ਸੀ। ਜਸਪ੍ਰੀਤ ਆਈਲੈਟਸ ਕਰ ਕੇ ਕੈਨੇਡਾ ਗਈ ਸੀ ਤੇ ਇਸ ਦੌਰਾਨ ਉਸਨੇ ਪਿੰਡ ਸੋਹੀਆਂ ਵਾਸੀ ਆਪਣੇ ਪਤੀ ਗੁਰਮੀਤ ਸਿੰਘ ਨੂੰ ਕੈਨੇਡਾ ਬੁਲਾਉਣ ਲਈ ਵੀ 3 ਵਾਰ ਸਪੋਂਸਰਸ਼ਿਪ ਭੇਜੀ ਪਰ ਗੁਰਮੀਤ ਸਿੰਘ ਨੂੰ ਵੀਜ਼ਾ ਨਹੀਂ ਮਿਲ ਰਿਹਾ ਸੀ। ਗੁਰਮੀਤ ਸਿੰਘ ਨੂੰ ਵੀਜ਼ਾ ਨਾ ਮਿਲਣ ਕਾਰਨ ਉਸਦੇ ਪਰਿਵਾਰਕ ਮੈਂਬਰ ਲਗਾਤਾਰ ਜਸਪ੍ਰੀਤ ਕੌਰ ਉਤੇ ਦਬਾਅ ਬਣਾ ਰਹੇ ਸਨ। ਜਸਪ੍ਰੀਤ ਦੀ ਮਾਤਾ ਕੁਲਵਿੰਦਰ ਕੌਰ ਨੇ ਜਸਪ੍ਰੀਤ ਕੌਰ ਦੇ ਸਹੁਰੇ ਪਰਿਵਾਰ ਉਤੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਉਹ 35 ਲੱਖ ਰੁਪਏ ਤੇ ਤਲਾਕ ਮੰਗਦੇ ਸਨ ਜਦਕਿ ਜਸਪ੍ਰੀਤ ਆਪਣੇ ਪਤੀ ਨੂੰ ਤਲਾਕ ਨਹੀਂ ਦੇਣਾ ਚਾਹੁੰਦੀ ਸੀ। ਦੱਸਿਆ ਜਾ ਰਿਹਾ ਹੈ ਕਿ ਇਸੇ ਤੋਂ ਤੰਗ ਹੋ ਕੇ ਜਸਪ੍ਰੀਤ ਨੇ ਖ਼ੁਦਕੁਸ਼ੀ ਕਰ ਲਈ। ਜਿਸ ਕਰ ਕੇ ਉਹ ਪਰੇਸ਼ਾਨ ਰਹਿੰਦੀ ਸੀ।