Image default
ਅਪਰਾਧ ਤਾਜਾ ਖਬਰਾਂ

Breaking- ਵਿਜੀਲੈਂਸ ਬਿਊਰੋ ਨੇ ਰਿਸ਼ਵਤ ਲੈਣ ਵਾਲੇ ਕਰਮਚਾਰੀ ਤੇ ਕੇਸ ਦਰਜ ਕੀਤਾ

Breaking- ਵਿਜੀਲੈਂਸ ਬਿਊਰੋ ਨੇ ਰਿਸ਼ਵਤ ਲੈਣ ਵਾਲੇ ਕਰਮਚਾਰੀ ਤੇ ਕੇਸ ਦਰਜ ਕੀਤਾ

27 ਅਕਤੂਬਰ – ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਲਗਾਤਾਰ ਇਹ ਦਾਅਵੇ ਕਰਦੀ ਹੈ, ਅਸੀਂ ਭ੍ਰਿਸ਼ਟਾਚਾਰ ਨੂੰ ਨੱਥ ਪਾ ਲਈ ਹੈ। ਪਰ ਪੰਜਾਬ ਵਿੱਚ ਇਸ ਸਮੇਂ ਪਿਛਲੀਆਂ ਸਰਕਾਰਾਂ ਦੇ ਮੁਕਾਬਲੇ ਭ੍ਰਿਸ਼ਟਾਚਾਰ ਜ਼ਿਆਦਾ ਵੱਧ ਗਿਆ ਹੈ। ਹੁਣ ਤਾਂ ਸੇਵਾਦਾਰ ਵੀ ਮੋਟੀ ਰਿਸ਼ਵਤ ਲੈਣ ਲੱਗ ਪਏ ਹੈ। ਪੰਜਾਬ ਵਿਜੀਲੈਂਸ ਬਿਊੂਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਤਹਿਸੀਲ ਦਫਤਰ-2, ਅੰਮ੍ਰਿਤਸਰ ਵਿਖੇ ਤਾਇਨਾਤ ਸੇਵਾਦਾਰ ਗੁਰਧੀਰ ਸਿੰਘ ਵੱਲੋਂ ਇੱਕ ਲੱਖ ਰੁਪਏ ਦੀ ਰਿਸ਼ਵਤ ਲੈਣ ਬਦਲੇ ਰਿਸ਼ਵਤਖੋਰੀ ਦਾ ਮੁਕੱਦਮਾ ਦਰਜ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਸੇਵਾਦਾਰ ਖਿਲਾਫ ਸ਼ਿਕਾਇਤਕਰਤਾ ਜੈਬੀਰ ਸਿੰਘ ਵਾਸੀ ਪਿੰਡ ਕੱਕਾ ਕੰਡਿਆਲਾ, ਜਿਲਾ ਤਰਨਤਾਰਨ ਵੱਲੋਂ ਬਿਊਰੋ ਕੋਲ ਦਰਜ ਕਰਵਾਈ ਇੱਕ ਆਨਲਾਈਨ ਸ਼ਿਕਾਇਤ ਦੇ ਅਧਾਰ ’ਤੇ ਇਹ ਕੇਸ ਦਰਜ ਕੀਤਾ ਗਿਆ। ਉਹਨਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਹੈ ਕਿ ਉਕਤ ਮੁਲਾਜ਼ਮ ਨੇ ਉਸ ਦੀ ਸੱਸ ਦੇ ਪਲਾਟ ਦੀ ਰਜਿਸਟਰੀ ਕਰਾਉਣ ਲਈ ਐਨ.ਓ.ਸੀ. ਮੁਹੱਈਆ ਕਰਨ ਦੇ ਇਵਜ਼ ਵਿੱਚ ਇੱਕ ਲੱਖ ਰੁਪਏ ਦੀ ਰਿਸ਼ਵਤ ਲਈ ਸੀ ਜੋ ਕਿ ਐਨ.ਓ.ਸੀ. ਨਾ ਦੇਣ ਕਾਰਨ ਉਸਨੇ ਵਾਪਸ ਕਰ ਦਿੱਤੀ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤ ਨਾਲ ਪੇਸ਼ ਕੀਤੇ ਤੱਥਾਂ ਤੇ ਸਬੂਤਾਂ ਦੀ ਪੜਤਾਲ ਉਪਰੰਤ ਉਕਤ ਮੁਲਾਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਤਹਿਤ ਰਿਸ਼ਵਤਖੋਰੀ ਦਾ ਮਾਮਲਾ ਬਿਊਰੋ ਦੇ ਥਾਣਾ ਅੰਮ੍ਰਿਤਸਰ ਵਿਖੇ ਦਰਜ ਕੀਤਾ ਗਿਆ ਹੈ ਅਤੇ ਅਗਲੇਰੀ ਪੜਤਾਲ ਜਾਰੀ ਹੈ। ਉਸ ਨੂੰ ਵਿਜੀਲੈਂਸ ਬਿਊਰੋ ਕੋਲ ਪੇਸ਼ ਹੋਣ ਲਈ ਨੋਟਿਸ ਵੀ ਭੇਜ ਦਿੱਤਾ ਹੈ।

Related posts

Breaking- ਆਰਮੀ ’ਚ ਭਰਤੀ ਹੋਣ ਦੀਆਂ ਚਾਹਵਾਨ ਜ਼ਿਲ੍ਹੇ ਦੀਆਂ ਲੜਕੀਆਂ ਮਾਈ ਭਾਗੋ ਆਰਮਡ ਇੰਸਟੀਚਿਊਟ ਮੋਹਾਲੀ ਵਿਖੇ ਲੈ ਸਕਦੀਆਂ ਹਨ ਸਿਖਲਾਈ-ਡਾ. ਰੂਹੀ ਦੁੱਗ

punjabdiary

ਕ੍ਰਿਸ਼ਨਾਂਵੰਤੀ ਸੇਵਾ ਸੁਸਾਇਟੀ ਦੀ ਮੀਟਿੰਗ ’ਚ ਖੂਨਦਾਨ ਕੈਂਪ ਲਗਾਉਣ ਦਾ ਫ਼ੈਸਲਾ

punjabdiary

ਤਿੰਨ ਰੋਜਾ ਸ਼ਖਸ਼ੀਅਤ ਉਸਾਰੀ ਕੈਂਪ ਦੇ ਪਹਿਲੇ ਦੋ ਦਿਨ ਵਿਦਿਆਰਥੀਆਂ ਦੀ ਰਹੀ ਭਰਵੀਂ ਸ਼ਮੂਲੀਅਤ

punjabdiary

Leave a Comment