Breaking- ਵਿਦਿਆਰਥੀਆਂ ਲਈ ਚੰਗੀ ਖਬਰ, ਹੁਣ ਸਰਕਾਰ ਨੇ ਪੂਰਾ ਹਫ਼ਤਾ ਕੰਮ ਕਰਨ ਦੀ ਦਿੱਤੀ ਇਜਾਜ਼ਤ
8 ਅਕਤੂਬਰ – ਪੰਜਾਬ ਤੋਂ ਲਗਾਤਾਰ ਪੜ੍ਹਾਈ ਕਰਨ ਲਈ ਵਿਦਿਆਰਥੀ ਕੈਨੇਡਾ ਜਾ ਰਹੇ ਹਨ। ਪਰ ਕੈਨੇਡਾ ਜਾ ਕੇ ਵਿਦਿਆਰਥੀਆਂ ਨੂੰ ਕੰਮ ਵੀ ਕਰਨਾ ਪੈਂਦਾ ਹੈ । ਪਰ ਪਹਿਲਾਂ ਸਰਕਾਰ ਵੱਲੋਂ ਵਿਦਿਆਰਥੀਆਂ ਨੂੰ ਹਫਤੇ ਦੇ ਵੀਹ ਘੰਟੇ ਕੰਮ ਕਰਨ ਦੀ ਖੁੱਲ ਸੀ। ਵਿਦਿਆਰਥੀਆਂ ਲਈ ਕੈਨੇਡਾ ਸਰਕਾਰ ਨੇ ਹੁਣ ਐਲਾਨ ਕਰ ਦਿੱਤਾ ਹੈ ਕਿ ਵਿਦਿਆਰਥੀ 15 ਨਵੰਬਰ ਤੋਂ 2022 ਤੋਂ 31 ਦਸੰਬਰ 2023 ਤੱਕ ਪੂਰਾ ਹਫ਼ਤਾ ਕੰਮ ਕਰ ਸਕਣਗੇ, ਅਸਥਾਈ ਉਪਾਅ ਵਜੋਂ ਇਜਾਜ਼ਤ ਦੇ ਦਿੱਤੀ ਹੈ।
ਇਸ ਵੇਲੇ ਕੈਨੇਡਾ ਵਿੱਚ ਅੰਤਰਰਾਸ਼ਟਰੀ ਵਿਦਿਆਰਥੀ ਹਰ ਹਫ਼ਤੇ 20 ਘੰਟੇ ਤੱਕ ਆਪਣੀ ਪੜ੍ਹਾਈ ਦੌਰਾਨ ਕੈਂਪਸ ਤੋਂ ਬਾਹਰ ਕੰਮ ਕਰ ਸਕਦੇ ਹਨ। ਇਹ ਹੱਦ ਗਰਮੀਆਂ ਅਤੇ ਸਰਦੀਆਂ ਦੀਆਂ ਛੁੱਟੀਆਂ ਦੌਰਾਨ ਹਟਾ ਦਿੱਤੀ ਜਾਂਦੀ ਹੈ।
ਇਸ ਨਾਲ ਕੈਨੇਡਾ ਵਿੱਚ ਪਹਿਲਾਂ ਤੋਂ ਹੀ ਪੰਜ ਲੱਖ ਤੋਂ ਵੱਧ ਯੋਗ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਵੱਧ ਘੰਟੇ ਕੰਮ ਕਰਨ ਦੀ ਇਜਾਜ਼ਤ ਮਿਲੇਗੀ। ਸ਼ੁੱਕਰਵਾਰ ਨੂੰ ਓਟਾਵਾ ਵਿੱਚ ਇਮੀਗ੍ਰੇਸ਼ਨ ਮੰਤਰੀ ਸੀਨ ਫਰੇਜ਼ਰ ਨੇ ਐਲਾਨ ਕੀਤਾ ਕਿ ਮਜ਼ਦੂਰਾਂ ਦੀ ਘਾਟ ਨੂੰ ਦੂਰ ਕਰਨ ਦੇ ਮਕਸਦ ਨਾਲ ਇਹ ਉ ਫਰੇਜ਼ਰ ਨੇ ਕਿਹਾ ਕਿ ਕੈਨੇਡਾ ਜਨਵਰੀ ਤੋਂ ਲੈ ਕੇ ਹੁਣ ਤੱਕ 4.52 ਲੱਖ ਤੋਂ ਵੱਧ ਸਟੱਡੀ ਪਰਮਿਟ ਅਰਜ਼ੀਆਂ ‘ਤੇ ਕਾਰਵਾਈ ਕਰ ਚੁੱਕਾ ਹੈ, ਜੋ ਕਿ ਪਿਛਲੇ ਸਾਲ ਦੀ ਇਸੇ ਮਿਆਦ ਦੇ ਮੁਕਾਬਲੇ 3.67 ਲੱਖ ਪ੍ਰਕਿਰਿਆ ਦੇ ਮੁਕਾਬਲੇ 23 ਫੀਸਦੀ ਵੱਧ ਹੈ।
ਦੱਸ ਦੇਈਏ ਕਿ ਕੈਨੇਡਾ ਦੀ ਇਸ ਨੀਤੀ ਤਹਿਤ ਭਾਰਤੀ ਵਿਦਿਆਰਥੀਆਂ ਨੂੰ ਉਥੇ ਰਹਿ ਕੇ ਵੱਧ ਕਮਾ ਕੇ ਆਪਣੀ ਪੜ੍ਹਾਈ ਵਿੱਚ ਮਾਪਿਆਂ ਦੀ ਤੇ ਆਪਣੀ ਖੁਦ ਦਾ ਖਰਚਾ ਕੱਢ ਸਕਦੇ ਹਨ। ਰਿਪੋਰਟਾਂ ਮੁਤਾਬਕ ਜ਼ਿਆਦਾਤਰ ਵਿਦੇਸ਼ੀ ਵਿਦਿਆਰਥੀ ਆਪਣੀ ਪੜ੍ਹਾਈ ਪੂਰੀ ਕਰਨ ਤੋਂ ਬਾਅਦ ਪੱਕੇ ਤੌਰ ‘ਤੇ ਕੈਨੇਡਾ ਵਿੱਚ ਵੱਸਣ ‘ਚ ਦਿਲਚਸਪੀ ਰੱਖਦੇ ਹਨ। ਉਥੇ ਹੀ ਭਾਰਤ ਵਿੱਚੋਂ ਤੇ ਖਾਸ ਕਰਕੇ ਪੰਜਾਬ ਤੋਂ ਵੱਡੀ ਗਿਣਤੀ ਵਿੱਚ ਵਿਦਿਆਰਥੀ ਉਥੇ ਪੜ੍ਹਾਈ ਕਰਨ ਗਏ ਹੋਏ ਹਨ।
ਉਹਨਾਂ ਲੋਕਾਂ ‘ਤੇ ਵੀ ਲਾਗੂ ਹੋਵੇਗਾ ਜਿਨ੍ਹਾਂ ਨੇ ਪਹਿਲਾਂ ਹੀ ਸਟੱਡੀ ਪਰਮਿਟ ਦੀ ਅਰਜ਼ੀ ਜਮ੍ਹਾ ਕਰ ਦਿੱਤੀ ਹੈ।