Breaking- ਵਿਧਾਇਕ ਸੁਖਪਾਲ ਖਹਿਰਾ ਦਾ ਪੰਜਾਬ ਸਰਕਾਰ ਨੂੰ ਸਵਾਲ ਕੀ MLA ਬਲਜਿੰਦਰ ਕੌਰ ਨੂੰ ਮੁੱਖ ਵ੍ਹਿਪ ਦਾ ਅਹੁਦਾ ਦੇਣ ਦਾ ਫੈਸਲਾ ਠੀਕ ਹੈ
ਚੰਡੀਗੜ੍ਹ, 13 ਦਸੰਬਰ – (ਪੰਜਾਬ ਡਾਇਰੀ) ਬੀਤੇ ਦਿਨ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਹੋਈ। ਇਸ ਮੀਟਿੰਗ ’ਚ ਫੈਸਲਾ ਲੈਂਦਿਆ ਆਮ ਆਦਮੀ ਪਾਰਟੀ ਦੀ ਵਿਧਾਇਕਾ ਬਲਜਿੰਦਰ ਕੌਰ ਨੂੰ ਵੀ ਪੰਜਾਬ ਕੈਬਨਿਟ ਵਿੱਚ ਥਾਂ ਮਿਲ ਗਈ ਹੈ। ਬਲਜਿੰਦਰ ਕੌਰ ਤਲਵੰਡੀ ਸਾਬੋ ਤੋਂ ਦੋ ਵਾਰ ਵਿਧਾਇਕਾ ਰਹਿ ਚੁੱਕੇ ਹਨ ਹੁਣ ਉਨ੍ਹਾਂ ਨੂੰ ਪਾਰਟੀ ਦੀ ਮੁੱਖ ਵ੍ਹਿਪ ਵਜੋਂ ਥਾਂ ਮਿਲੀ ਹੈ ਜਿਸ ਤੋਂ ਬਾਅਦ ਪੰਜਾਬ ਸਰਕਾਰ ਦੇ ਇਸ ਫੈਸਲੇ ਤੇ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਨਿਸ਼ਾਨੇ ਤੇ ਲਿਆ ਹੈ। ਨਾਲ ਹੀ ਸੁਖਪਾਲ ਸਿੰਘ ਖਹਿਰਾ ਨੇ ਟਵੀਟ ਕਰ ਸੀਐੱਮ ਭਗਵੰਤ ਮਾਨ ਕੋਲੋਂ ਜਵਾਬ ਵੀ ਮੰਗਿਆ ਹੈ।
ਸੁਖਪਾਲ ਖਹਿਰਾ ਨੇ ਟਵੀਟ ਕਰਦੇ ਹੋਏ ਕਿਹਾ ਕਿ ਸੀਐੱਮ ਭਗਵੰਤ ਮਾਨ ਮੇਰੇ ਵਿੱਚ ਹਿੰਮਤ ਹੈ ਇਸ ਫਰਕ ਨੂੰ ਸਪਸ਼ਟ ਕਰਨ ਦੇ ਲਈ ਕਿ ਕੈਪਟਨ ਅਮਰਿੰਦਰ ਸਿੰਘ ਵੱਲੋਂ ਰਜਿੰਦਰ ਕੌਰ ਭੱਠਲ ਨੂੰ ਕੈਬਨਿਟ ਦਰਜਾ ਦੇਣਾ ਅਤੇ ਉਨ੍ਹਾਂ ਦੇ ਫੈਸਲੇ ’ਤੇ ਬਲਜਿੰਦਰ ਕੌਰ ਨੂੰ ਕੈਬਨਿਟ ਰੈਂਕ ਦੇਣਾ। ਜਦੋ ਤੁਸੀਂ ਅਜਿਹੇ ਨਾਜ਼ਾਇਜ ਫੈਸਲੇ ਉੱਤੇ ਪੈਸੇ ਉਡਾਉਂਦੇ ਹੋ ਤਾਂ ਵਿਧਾਇਕਾਂ ਦੀ ਇੱਕ ਪੈਨਸ਼ਨ ਤੋਂ ਪੈਸੇ ਬਚਾਉਣ ਦਾ ਕੀ ਮਤਲਬ ਹੈ।
ਕਾਬਿਲੇਗੌਰ ਹੈ ਕਿ ਆਮ ਆਦਮੀ ਪਾਰਟੀ ਵਿਧਾਇਕਾ ਬਲਜਿੰਦਰ ਕੌਰ ਨੂੰ ਚੀਫ ਵ੍ਹਿਪ ਦਾ ਅਹੁਦਾ ਦਿੱਤਾ ਗਿਆ ਹੈ ਜਿਸ ਤੋਂ ਬਾਅਦ ਉਨ੍ਹਾਂ ਨੂੰ 50 ਹਜ਼ਾਰ ਰੁਪਏ ਪ੍ਰਤੀ ਮਹੀਨਾ ਤਨਖ਼ਾਹ, 10 ਹਜ਼ਾਰ ਰੁਪਏ ਪ੍ਰਤੀ ਮਹੀਨਾ ਭੱਤਾ, ਸਰਕਾਰੀ ਰਿਹਾਇਸ਼ ਸਮੇਤ ਹਲਕਾ ਅਤੇ ਸਕੱਤਰੇਤ ਭੱਤਾ, 15 ਹਜ਼ਾਰ ਰੁਪਏ ਪ੍ਰਤੀ ਮਹੀਨਾ ਟੈਲੀਫੋਨ ਖਰਚ ਤੇ ਸਰਕਾਰੀ ਗੱਡੀ ਅਤੇ ਪੰਜਾਬ ਤੋਂ ਬਾਹਰ ਸਟੇਟ ਗੈਸਟ ਦਾ ਰੁਤਬਾ ਮਿਲੇਗਾ ਵਰਗੀਆਂ ਸਹੂਲਤਾਂ ਦਿੱਤੀਆਂ ਜਾਣਗੀਆਂ।
I dare @BhagwantMann to clarify whats the difference between @capt_amarinder bestowing cabinet status on Mrs Bhattal and his decision on @BaljinderKaur_ ? Whats d point in saving money from single pensions of Mlas’when you splurge money on such illegitimate decisions? @INCIndia pic.twitter.com/9xagMG9txR
— Sukhpal Singh Khaira (@SukhpalKhaira) December 13, 2022
Advertisement