Breaking- ਵਿਧਾਇਕ ਸੇਖੋਂ ਨੇ ਰਾਸ਼ਣ ਡਿਪੂਆਂ ਵਿੱਚ ਈ-ਪੋਸ ਮਸ਼ੀਨਾਂ ਦੀ ਕਮੀ ਸਬੰਧੀ ਮੁੱਦਾ ਵਿਧਾਨ ਸਭਾ ਵਿੱਚ ਉਠਾਇਆ
ਫਰੀਦਕੋਟ, 6 ਅਪ੍ਰੈਲ – (ਪੰਜਾਬ ਡਾਇਰੀ) ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਵਿਧਾਨ ਸਭਾ ਸ਼ੈਸ਼ਨ ਦੌਰਾਨ ਵਿਧਾਨ ਸਭਾ ਵਿੱਚ ਰਾਸ਼ਨ ਡਿਪੂਆਂ ਦੇ ਈ-ਪੋਸ ਮਸ਼ੀਨਾਂ ਦੀ ਘਾਟ ਕਾਰਨ ਰਾਸ਼ਨ ਮਿਲਣ ਵਿੱਚ ਦੇਰੀ ਹੋਣ ਦਾ ਮਸਲਾ ਉਠਾਇਆ ।
ਇਸ ਮੌਕੇ ਵਿਧਾਇਕ ਸ. ਸੇਖੋਂ ਨੇ ਕਿਹਾ ਕਿ ਪੰਜਾਬ ਵਿੱਚ ਰਾਸ਼ਨ ਡਿਪੂਆਂ ਤੋ ਈ-ਪੋਸ ਮਸ਼ੀਨਾਂ ਦੀ ਘਾਟ ਕਾਰਨ ਲੋਕਾਂ ਨੂੰ ਬਹੁਤ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਗਰੀਬ ਲੋਕਾਂ ਨੂੰ ਕਿੰਨੇ ਕਿੰਨੇ ਦਿਨ ਮਸ਼ੀਨਾਂ ਦੀ ਘਾਟ ਕਾਰਨ ਉਡੀਕ ਕਰਨੀ ਪੈਂਦੀ ਹੈ। ਜਿਸ ਕਾਰਨ ਲੋਕਾਂ ਨੂੰ ਰਾਸ਼ਨ ਮਿਲਣ ਵਿੱਚ ਦੇਰੀ ਹੁੰਦੀ ਹੈ। ਉਨ੍ਹਾਂ ਦੱਸਿਆ ਕਿ ਇਸ ਤੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਸਾਹਿਬ ਨੇ ਦੱਸਿਆ ਕਿ ਪੰਜਾਬ ਰਾਜ ਵਿੱਚ ਮੌਜੂਦਾ ਸਮੇਂ ਵਿੱਚ ਇੰਨਾ ਈ-ਪੋਸ ਮਸ਼ੀਨਾਂ ਦੇ ਰਾਹੀਂ ਕਣਕ ਦੀ ਵੰਡ ਕੀਤੀ ਜਾ ਰਹੀ ਹੈ। ਵੰਡ ਦੀ ਪ੍ਰਕਿਰਿਆ ਤੇਜ ਕਰਨ ਅਤੇ ਲਾਭਪਾਤਰੀਆਂ ਦੀਆਂ ਸਹੂਲਤਾਂ ਨੂੰ ਮੁੱਖ ਰੱਖਦੇ ਹੋਏ ਪੰਜਾਬ ਰਾਜ ਵਿੱਚ ਹਰੇਕ ਸਸਤੇ ਰਾਸ਼ਨ ਡਿਪੂਆਂ ਤੇ ਈ-ਪੋਸ ਮਸ਼ੀਨਾਂ ਲਗਾਉਣ ਲਈ ਟੈਂਡਰ ਪ੍ਰਕਿਰਿਆ ਆਰੰਭੀ ਹੋਈ ਹੈ। ਜਲਦ ਰਾਸ਼ਨ ਡਿਪੂਆਂ ਦੇ ਇਨ੍ਹਾਂ ਮਸ਼ੀਨਾਂ ਦਾ ਪ੍ਰਬੰਧ ਕਰਨ ਲਈ ਕਾਰਵਾਈ ਆਰੰਭ ਕਰ ਦਿੱਤੀ ਜਾਵੇਗੀ।