Breaking- ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਅਤੇ ਵੋਟਰ ਕਾਰਡਾਂ ਨੂੰ ਆਧਾਰ ਕਾਰਡਾਂ ਨਾਲ ਲਿੰਕ ਕਰਨ ਸਬੰਧੀ ਲਗਾਏ ਜਾ ਰਹੇ ਸਪੈਸ਼ਲ ਕੈਂਪ
ਫਰੀਦਕੋਟ, 14 ਨਵੰਬਰ – (ਪੰਜਾਬ ਡਾਇਰੀ) ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਅਤੇ ਵੋਟਰ ਕਾਰਡਾਂ ਨੂੰ ਆਧਾਰ ਕਾਰਡ ਨਾਲ ਲਿੰਕ ਕਰਨ ਦਾ ਕੰਮ ਸ਼ੁਰੂ ਹੋ ਚੁੱਕਾ ਹੈ। ਵੋਟਰ ਕਾਰਡਾਂ ਨੂੰ ਅਧਾਰ ਕਾਰਡ ਨਾਲ ਲਿੰਕ ਕਰਨ ਸਬੰਧੀ ਵਿਧਾਨ ਸਭਾ ਹਲਕਾ (187 ਫਰੀਦਕੋਟ ਅਧੀਨ ਆਉਂਦੇ 185 ਬੂਥਾਂ ਤੇ ਸਪੈਸ਼ਲ ਕੈਂਪ ਮਿਤੀ 16-11-2022 ਨੂੰ ਲਗਾਇਆ ਜਾ ਰਿਹਾ ਹੈ । ਇਹ ਜਾਣਕਾਰੀ ਚੋਣਕਾਰ ਰਜਿਸਟਰੇਸ਼ਨ ਅਫਸਰ ਕਮ ਉਪ ਮੰਡਲ ਮੈਜਿਸਟਰੇਟ ਵਿਧਾਨ ਸਭਾ ਹਲਕਾ ਫਰੀਦਕੋਟ ਮੈਡਮ ਬਲਜੀਤ ਕੌਰ ਨੇ ਦਿੱਤੀ।
ਉਨ੍ਹਾਂ ਦੱਸਿਆ ਕਿ ਆਮ ਲੋਕ ਬੂਥਾਂ ਤੇ ਬੈਠੇ ਹੋਏ ਬੀ.ਐਲ.ਓਜ ਤੋਂ ਆਪਣੇ ਵੋਟਰ ਕਾਰਡਾਂ ਨੂੰ ਆਧਾਰ ਕਾਰਡ ਨਾਲ ਫਾਰਮ ਨੂੰ 6ਬੀ ਭਰ ਕੇ ਲਿੰਕ ਕਰਵਾ ਸਕਦੇ ਹਨ।
ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਦੇ ਸਪੈਸ਼ਲ ਕੈਂਪ ਮਿਤੀ 19-11-2022 (ਸ਼ਨੀਵਾਰ), 20-11–2022 (ਐਤਵਾਰ), 03-12-2022 (ਸ਼ਨੀਵਾਰ) ਅਤੇ ਮਿਤੀ 04-12-2022 (ਐਤਵਾਰ) ਨੂੰ ਵਿਧਾਨ ਸਭਾ ਹਲਕਾ 087 ਫਰੀਦਕੋਟ ਦੇ ਸਮੂਹ ਬੂਥਾਂ ਤੇ ਲਗਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਕੱਪਾਂ ਵਿੱਚ ਬੀ.ਐੱਲ.ਓਜ ਸਵੇਰੇ 09:00 ਵਜੇ ਤੋਂ ਸ਼ਾਮ 05:00 ਵਜੇ ਤੱਕ ਬੂਥਾਂ ਤੇ ਬੈਠਣਗੇ। ਇਨ੍ਹਾਂ ਕੈਂਪਾਂ ਵਿੱਚ ਆਮ ਲੋਕ ਫਾਰਮ ਨੰ. 6 (ਨਵੀਂ ਵੋਟ ਬਨਾਉਣ ਲਈ) ਫਾਰਮ ਨੰ: 6ਏ (ਐਨ.ਆਰ.ਆਈ ਵੋਟਰਜ਼ ਲਈ), ਫਾਰਮ ਨੰ: 7 (ਵੋਟ ਕਟਵਾਉਣ ਲਈ) ਅਤੇ ਫਾਰਮ ਨੰ. 8 (ਵੋਟਰ ਕਾਰਡ ਵਿੱਚ ਕਿਸੇ ਤਰ੍ਹਾਂ ਦੀ ਸੋਧ ਕਰਨ, ਵੋਟ ਸ਼ਿਫਟ ਕਰਵਾਉਣ ਲਈ), ਬੀ.ਐਲ.ਓਜ ਕਲ ਫਾਰਮ ਭਰ ਸਕਦੇ ਹਨ।