Breaking- ਵੱਖ-ਵੱਖ ਖੇਤਰਾਂ ਵਿੱਚ ਵਿਸ਼ੇਸ਼ ਉਪਲਬਧੀਆਂ ਹਾਸਲ ਕਰਨ ਵਾਲੀਆਂ ਮਹਿਲਾਵਾਂ ਨੂੰ ਕੀਤਾ ਜਾਵੇਗਾ ਸਨਮਾਨਿਤ – ਡਿਪਟੀ ਕਮਿਸ਼ਨਰ
ਮਹਿਲਾ ਦਿਵਸ ਨੂੰ ਸਮਰਪਿਤ ਸੱਭਿਆਚਾਰਕ ਕੇਂਦਰ ਵਿਖੇ ਕਰਵਾਏ ਜਾਣਗੇ ਵਿਸ਼ੇਸ਼ ਸਮਾਗਮ
ਭਾਗ ਲੈਣ ਲਈ ਵੈਬਸਾਈਡ Faridkot.nic.in ਤੋਂ ਫਾਰਮ ਡਾਊਨਲੋਡ ਕਰਕੇ 28 ਫਰਵਰੀ ਤੱਕ ਜਿਲ੍ਹਾ ਪ੍ਰੋਗਰਾਮ ਅਫਸਰ ਦੇ ਦਫਤਰ ਵਿਖੇ ਕਰਵਾਇਆ ਜਾ ਸਕਦਾ ਹੈ ਜਮ੍ਹਾਂ
ਫਰੀਦਕੋਟ, 14 ਫਰਵਰੀ – (ਪੰਜਾਬ ਡਾਇਰੀ) ਬਾਬਾ ਫਰੀਦ ਸੱਭਿਆਚਾਰਕ ਕੇਂਦਰ ਵਿਖੇ ਮਹਿਲਾ ਦਿਵਸ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਗਮਾਂ ਦੌਰਾਨ ਵੱਖ ਵੱਖ ਖੇਤਰਾਂ ਦੇ ਵਿੱਚ ਉਪਲਬਧੀਆਂ ਹਾਸਲ ਕਰਨ ਵਾਲੀਆਂ ਮਹਿਲਾਵਾਂ ਨੂੰ ਸਨਮਾਨਿਤ ਕੀਤਾ ਜਾਵੇਗਾ। ਇਸ ਪ੍ਰੋਗਰਾਮ ਦੇ ਵਿੱਚ ਭਾਗ ਲੈਣ ਦੇ ਲਈ ਜਿਲ੍ਹਾ ਪ੍ਰਸ਼ਾਸ਼ਨ ਦੀ ਵੈਬਸਾਈਡ Faridkot.nic.in ਤੋਂ ਫਾਰਮ ਡਾਊਨਲੋਡ ਕਰਕੇ ਜਿਲ੍ਹਾ ਪ੍ਰੋਗਰਾਮ ਅਫਸਰ ਦੇ ਦਫਤਰ ਵਿਖੇ 28 ਫਰਵਰੀ 2023 ਤੱਕ ਜਮ੍ਹਾਂ ਕਰਵਾਏ ਜਾ ਸਕਦੇ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਨੇ ਦੱਸਿਆ ਕਿ ਮਹਿਲਾ ਦਿਵਸ ਨੂੰ ਸਮਰਪਿਤ ਇਸ ਪ੍ਰੋਗਰਾਮ ਵਿੱਚ ਭਾਗ ਲੈਣ ਲਈ ਕੋਈ ਵੀ ਮਹਿਲਾ, ਚਾਹੇ ਉਹ ਕਿਸੇ ਵੀ ਖੇਤਰ ਵਿੱਚ ਹੋਵੇ ਸਰਕਾਰੀ/ਪ੍ਰਾਈਵੇਟ ਨੌਕਰੀ, ਆਤਮ ਨਿਰਭਰ, ਸਮਾਜ ਸੇਵਾ ਦੇ ਖੇਤਰ, ਸੈਲਫ ਹੈਲਪ ਗਰੁੱਪ ਜਾਂ ਖੇਡਾਂ ਦੇ ਖੇਤਰ ਵਿੱਚ ਉਪਲਬਧੀਆਂ ਹਾਸਲ ਕਰਨ ਵਾਲੀਆਂ ਮਹਿਲਾਵਾਂ ਇਸ ਵਿੱਚ ਹਿੱਸਾ ਲੈ ਸਕਦੀਆਂ ਹਨ। ਬੇਸ਼ਰਤੇ ਕਿ ਉਨ੍ਹਾਂ ਨੇ ਆਪਣੇ ਖੇਤਰ ਦੇ ਵਿੱਚ ਕੋਈ ਮਹੱਤਵਪੂਰਨ ਉਪਲਬਧੀ ਹਾਸਲ ਕੀਤੀ ਹੋਵੇ। ਉਨ੍ਹਾਂ ਦੱਸਿਆ ਕਿ ਪ੍ਰਾਪਤ ਹੋਈਆਂ ਯੋਗ ਅਰਜੀਆਂ ਤੇ ਵਿਚਾਰ ਕਰਕੇ ਸਨਮਾਨਿਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ 28 ਫਰਵਰੀ ਤੱਕ ਵੈਬਸਾਈਡ ਤੋਂ ਫਾਰਮ ਡਾਊਨਲੋਡ ਕਰਕੇ ਜਿਲ੍ਹਾ ਪ੍ਰੋਗਰਾਮ ਅਫਸਰ ਦੇ ਦਫਤਰ ਮਹਿਲਾ ਭਵਨ ਜਿਲ੍ਹਾ ਪ੍ਰੀਸ਼ਦ ਵਿਖੇ ਪੁੱਜਦਾ ਕਰਨਾ ਯਕੀਨੀ ਬਣਾਇਆ ਜਾਵੇ।