ਚੰਡੀਗੜ੍ਹ, 2 ਜੂਨ- (ਪੰਜਾਬ ਡਾਇਰੀ) ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਵਿੱਚ ਹੁਣੇ ਹੁਣੇ ਇੱਕ ਵੱਡਾ ਅਪਡੇਟ ਆਇਆ ਹੈ ਕਿ ਮੂਸੇਵਾਲਾ ਦੇ ਕਾਤਲਾਂ ਦੀ ਜਾਣਕਾਰੀ ਦੇਣ ਵਾਲੇ ਨੂੰ ਦਵਿੰਦਰ ਬੰਬੀਹਾ ਗੈਂਗ ਨੇ 5 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਹੈ। ਇਸ ਬਾਰੇ ਬੰਬੀਹਾ ਗਰੁੱਪ ਦੇ ਗੈਂਗਸਟਰ ਭੂਪੀ ਰਾਣਾ ਨੇ ਇੱਕ ਪੋਸਟ ਪਾ ਕੇ ਜਾਣਕਾਰੀ ਦਿੱਤੀ ਹੈ। ਪੁਲਿਸ ਹੁਣ ਇਸ ਪੋਸਟ ਦੀ ਵੀ ਘੋਖ ਕਰਨ ਲੱਗੀ ਹੋਈ ਹੈ।