Breaking- ਵੱਡੀ ਖਬਰ – ਭਗਵੰਤ ਮਾਨ ਦੀ ਸਰਕਾਰ ਨੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ 110.83 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ
ਚੰਡੀਗੜ੍ਹ, 12 ਜਨਵਰੀ – ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਹਰ ਵਰਗ ਨੂੰ ਮੁਫਤ ਅਤੇ ਮਿਆਰੀ ਸਿੱਖਿਆ ਦੇਣ ਵੱਲ ਇੱਕ ਹੋਰ ਵੱਡਾ ਕਦਮ, ਭਗਵੰਤ ਮਾਨ ਸਰਕਾਰ ਨੇ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ਸਾਲ 2022-23 ਲਈ 110.83 ਕਰੋੜ ਰੁਪਏ ਦਾ ਫੰਡ ਜਾਰੀ ਕੀਤਾ । 6 ਨਵੰਬਰ, 2022 ਤੱਕ ਡਾ. ਅੰਬੇਡਕਰ ਸਕਾਲਰਸ਼ਿਪ ਪੋਰਟਲ ‘ਤੇ 1,02,012 ਅਰਜ਼ੀਆਂ ਪ੍ਰਾਪਤ ਹੋਈਆਂ । ਇਸ ਅਨੁਸਾਰ ਭਗਵੰਤ ਮਾਨ ਦੀ ਸਰਕਾਰ ਨੇ 110.83 ਕਰੋੜ ਦੀ ਰਾਸ਼ੀ ਜ਼ਾਰੀ ਕਰਨ ਦੀ ਪ੍ਰਵਾਨਗੀ ਦਿੱਤੀ ਗਈ ਹੈ।