Breaking- ਵੱਡੀ ਖ਼ਬਰ – ਡੇਰਾ ਮੁਖੀ ਰਾਮ ਰਹੀਮ ਆਇਆ ਜੇਲ੍ਹ ਤੋਂ ਬਾਹਰ, ਤਲਵਾਰ ਨਾਲ ਕੇਕ ਕੱਟਦੇ ਦੀ ਵੀਡੀਓ ਵਾਇਰਲ
ਨਵੀਂ ਦਿੱਲੀ, 24 ਜਨਵਰੀ – ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਨੂੰ ਅਦਾਲਤ ਤੋਂ 40 ਦਿਨਾਂ ਦੀ ਪੈਰੋਲ ਮਿਲਣ ਤੋਂ ਬਾਅਦ ਰਾਮ ਰਹੀਮ ਜੇਲ੍ਹ ਤੋਂ ਬਾਹਰ ਆ ਗਿਆ ਹੈ । ਇਸ ਤੋਂ ਬਾਅਦ ਉਸਨੇ ਜੇਲ੍ਹ ਤੋਂ ਬਾਹਰ ਨਿਕਲਣ ਦੀ ਖੁਸ਼ੀ ਵਿਚ ਉਨ੍ਹਾਂ ਨੇ ਤਲਵਾਰ ਨਾਲ ਕੇਕ ਕੱਟ ਕੇ ਬਾਹਰ ਆਉਣ ਦਾ ਜਸ਼ਨ ਮਨਾਇਆ। ਦੱਸ ਦੇਈਏ ਕਿ ਰਾਮ ਰਹੀਮ ਬਲਾਤਕਾਰ ਅਤੇ ਕਤਲ ਦੇ ਮਾਮਲੇ ਵਿੱਚ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਸਜ਼ਾ ਕੱਟ ਰਿਹਾ ਹੈ।
ਰਾਮ ਰਹੀਮ ਨੂੰ ਤੀਜੀ ਵਾਰ ਪੈਰੋਲ ਮਿਲੀ ਹੈ। ਸਾਧਵੀਆਂ ਦੇ ਜਿਨਸੀ ਸ਼ੋਸ਼ਣ ਅਤੇ ਪੱਤਰਕਾਰ ਦੀ ਹੱਤਿਆ ਦੇ ਮਾਮਲੇ ‘ਚ ਸਜ਼ਾ ਕੱਟ ਰਹੇ ਡੇਰਾ ਮੁਖੀ ਰਾਮ ਰਹੀਮ ਨੂੰ ਤੀਜੀ ਵਾਰ ਪੈਰੋਲ ਦੇਣ ‘ਤੇ ਲੋਕ ਹਰਿਆਣਾ ਸਰਕਾਰ ‘ਤੇ ਵੀ ਸਵਾਲ ਉਠਾ ਰਹੇ ਹਨ।
ਇਥੇ ਇਹ ਦੱਸਣਾ ਬਣਦਾ ਹੈ ਕਿ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੇ 25 ਜਨਵਰੀ ਨੂੰ ਸ਼ਾਹ ਸਤਨਾਮ ਸਿੰਘ ਦੇ ਜਨਮ ਦਿਨ ‘ਤੇ ਸ਼ਾਮਲ ਹੋਣ ਲਈ ਅਰਜ਼ੀ ਦਿੱਤੀ ਸੀ। ਇਸ ਤੋਂ ਇਲਾਵਾ 25 ਜਨਵਰੀ ਨੂੰ ਹੋਣ ਵਾਲੇ ਭੰਡਾਰੇ ਅਤੇ ਸਤਿਸੰਗ ਲਈ ਡੇਰਾ ਸੱਚਾ ਸੌਦਾ ਮੁਖੀ ਨੇ ਜੇਲ੍ਹ ਪ੍ਰਸ਼ਾਸਨ ਨੂੰ ਅਰਜ਼ੀ ਭੇਜ ਕੇ ਸਿਰਸਾ ਆਉਣ ਦੀ ਇਜਾਜ਼ਤ ਮੰਗੀ ਸੀ, ਜਿਸ ਨੂੰ ਮਨਜ਼ੂਰੀ ਦੇ ਦਿੱਤੀ ਗਈ ਸੀ।