Breaking- ਵੱਡੀ ਖ਼ਬਰ – ਪੁਲਿਸ ਨੇ ਦੂਸਰੇ ਰਾਜਾਂ ਤੋਂ ਹਥਿਆਰ ਲਿਆ ਕਿ ਵੇਚਣ ਵਾਲੀ ਗੈਂਗ ਦੇ ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ
4 ਫਰਵਰੀ – ਪੰਜਾਬ ਵਿੱਚ ਮੱਧ ਪ੍ਰਦੇਸ਼ ਤੋਂ ਅਸਲਾ ਲਿਆ ਕੇ ਵੇਚਣ ਵਾਲੇ ਦੋ ਵਿਅਕਤੀਆਂ ਨੂੰ ਬਠਿੰਡਾ ਦੇ ਸੀਆਈਏ ਸਟਾਫ਼ ਨੇ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਮਿਲੀ ਜਾਣਕਾਰੀ ਮੁਤਾਬਕ ਬਠਿੰਡਾ ਪੁਲਿਸ ਦੇ ਸੀ ਆਈ ਏ ਸਟਾਫ ਨੇ ਇੱਕ ਗੈਂਗ ਨੂੰ ਕਾਬੂ ਕੀਤਾ ਹੈ ਜਿਹੜਾ ਮੱਧ ਪ੍ਰਦੇਸ਼ ਤੋਂ ਅਸਲਾ ਲਿਆ ਕੇ ਪੰਜਾਬ ਵਿੱਚ ਸਪਲਾਈ ਕਰਦਾ ਸੀ।
ਪੁਲਿਸ ਵੱਲੋਂ ਫੜੇ ਗਏ ਵਿਅਕਤੀਆਂ ਤੋਂ 10 ਪਿਸਤੌਲ ਬਰਾਮਦ ਕੀਤੇ ਹਨ। ਪੁਲਿਸ ਮੁਤਾਬਕ ਇਸ ਗੈਂਗ ਦੇ ਲੋਕਾਂ ਨੂੰ ਬਰਨਾਲਾ ਪੁਲਿਸ ਵੱਲੋਂ ਪਹਿਲਾਂ 14 ਪਿਸਤੌਲਾਂ ਨਾਲ ਫੜਿਆ ਗਿਆ ਸੀ। ਫਿਲਹਾਲ ਪੁਲਿਸ ਨੇ ਮੁਸਤੈਦੀ ਨਾਲ ਮੁੜ ਤੋਂ ਗੈਂਗ ਦੇ ਦੋ ਲੋਕਾਂ ਨੂੰ ਕਾਬੂ ਕੀਤਾ ਹੈ ਜਿਨ੍ਹਾਂ ਕੋਲੋਂ 10 ਪਿਸਤੌਲ, 39 ਕਾਰਤੂਸ ਅਤੇ ਇੱਕ ਕਾਰ ਬਰਾਮਦ ਹੋਈ ਹੈ। ਮਾਮਲੇ ਸਬੰਧੀ ਦੁਪਹਿਰ ਸਮੇਂ ਐਸਐਸਪੀ ਬਠਿੰਡਾ ਵੱਲੋਂ ਪ੍ਰੈਸ ਕਾਨਫਰੰਸ ਕੀਤੀ ਜਾਵੇਗੀ। ਜਿਨ੍ਹਾਂ ਵੱਲੋਂ ਕਾਬੂ ਕੀਤੇ ਗਏ ਵਿਅਕਤੀਆਂ ਨੂੰ ਲੈ ਕੇ ਕਈ ਵੱਡੇ ਖੁਲਾਸੇ ਕਰਨ ਦੀ ਉਮੀਦ ਹੈ।