Image default
About us ਤਾਜਾ ਖਬਰਾਂ

Breaking- ਵੱਡੀ ਖ਼ਬਰ – ਸ਼ਿਵ ਸੈਨਾ ਦੇ ਆਗੂ ਨਿਸ਼ਾਤ ਸ਼ਰਮਾ ਨੂੰ ਜਾਨੋ ਮਾਰਨ ਦੀ ਮਿਲੀ ਧਮਕੀ

Breaking- ਵੱਡੀ ਖ਼ਬਰ – ਸ਼ਿਵ ਸੈਨਾ ਦੇ ਆਗੂ ਨਿਸ਼ਾਤ ਸ਼ਰਮਾ ਨੂੰ ਜਾਨੋ ਮਾਰਨ ਦੀ ਮਿਲੀ ਧਮਕੀ

21 ਜਨਵਰੀ – ਪੰਜਾਬ ਵਿੱਚ ਆਏ ਦਿਨ ਕਿਸੇ ਨਾ ਕਿਸੇ ਦਾ ਕਤਲ ਕਰ ਦਿੱਤਾ ਜਾਂਦਾ ਹੈ ਜਾਂ ਜਾਨੋ ਮਾਰਨ ਦੀਆਂ ਧਮਕੀਆਂ ਦਿੱਤੀ ਜਾਂਦੀਆਂ ਹਨ । ਉਹ ਲੋਕ ਜਿਹੜੇ ਅਕਸਰ ਸੋਸ਼ਲ ਮੀਡੀਆ ਤੇ ਵਿਵਾਦਤ ਪੋਸਟਾ ਪਾ ਕੇ ਸੁਰਖੀਆਂ ਵਿਚ ਰਹਿੰਦੇ ਸੀ, ਉਨ੍ਹਾਂ ਲੋਕਾਂ ਦੇ ਪੰਜਾਬ ਸਰਕਾਰ ਨੇ ਸੁਰੱਖਿਆ ਪ੍ਰਬੰਧ ਕਾਫੀ ਹੱਦ ਤੱਕ ਵਧਾ ਦਿੱਤੇ ਹਨ । ਮਿਲੀ ਜਾਣਕਾਰੀ ਮੁਤਾਬਕ ਸ਼ਿਵ ਸੈਨਾ ਹਿੰਦ ਦੇ ਪ੍ਰਧਾਨ ਨਿਸ਼ਾਂਤ ਸ਼ਰਮਾ ਨੂੰ ਖਾਲਿਸਤਾਨੀਆਂ ਤੋਂ ਜਾਨੋਂ ਮਾਰਨ ਦੀ ਧਮਕੀ ਮਿਲਣ ਦਾ ਪੁਲਿਸ ਕੋਲ ਮਾਮਲਾ ਦਰਜ ਹੋਇਆ ਹੈ। ਨਿਸ਼ਾਂਤ ਸ਼ਰਮਾ ਮੁਤਾਬਕ ਉਸ ਨੂੰ ਵਿਦੇਸ਼ੀ ਨੰਬਰਾਂ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ। ਜਿਸ ਤੋਂ ਨਿਸ਼ਾਂਤ ਸ਼ਰਮਾ ਦੇ ਬਿਆਨਾਂ ਮੁਤਾਬਕ ਪੁਲਿਸ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਨਿਸ਼ਾਂਤ ਸ਼ਰਮਾ ਨੇ ਦੱਸਿਆ ਹੈ ਕਿ ਧਮਕੀ ਦੇਣ ਵਾਲਾ ਖੁਦ ਨੂੰ ਲਸ਼ਕਰ-ਏ-ਖਾਲਸਾ ਜਥੇਬੰਦੀ ਦਾ ਮੈਂਬਰ ਦੱਸ ਰਿਹਾ ਸੀ ਅਤੇ ਸ਼ਰੇਆਮ ਗੋਲੀਆਂ ਨਾਲ ਉਡਾਉਣ ਦੀ ਗੱਲ ਕਰ ਰਿਹਾ ਸੀ। ਉਨ੍ਹਾਂ ਕਿਹਾ ਕਿ ਧਮਕੀ ਭਰੇ ਫੋਨ ਨੰਬਰ ਬਾਰੇ ਪੁਲਿਸ ਨੂੰ ਸੂਚਿਤ ਕਰ ਦਿੱਤਾ ਹੈ ਅਤੇ ਪੁਲਿਸ ਜਾਂਚ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ 2 ਵੱਖ-ਵੱਖ ਵਿਦੇਸ਼ੀ ਨੰਬਰ 971558017705 ਅਤੇ 1209 822 5616 ਨੰਬਰਾਂ ਤੋਂ ਇਹ ਧਮਕੀਆਂ ਮਿਲੀਆਂ ਹਨ। ਨਿਸ਼ਾਂਤ ਨੇ ਕਿਹਾ ਕਿ ਧਮਕੀ ਦੇਣ ਵਾਲੇ ਨੇ ਉਸ ਨੂੰ ਕਿਹਾ ਕਿ ਜੇਕਰ ਉਹ ਬਚਣਾ ਚਾਹੁੰਦਾ ਹੈ ਤਾਂ ਪੰਜਾਬ ਛੱਡ ਕੇ ਭੱਜ ਜਾਵੇ। ਜੇਕਰ ਉਹ ਅਜਿਹਾ ਨਹੀਂ ਕਰਦਾ ਤਾਂ ਉਸ ਨੂੰ ਸੁਰੱਖਿਆ ਕਰਮੀਆਂ ਸਣੇ ਬੰਬ ਨਾਲ ਉਡਾ ਦਿੱਤਾ ਜਾਵੇਗਾ। ਧਮਕੀ ਦੇਣ ਵਾਲੇ ਨੇ ਉਨ੍ਹਾਂ ਨੂੰ ਵੀਡੀਓ ਕਾਲ ‘ਤੇ ਖਤਰਨਾਕ ਏਕੇ47 ਵੀ ਵਿਖਾਈ।
ਨਿਸ਼ਾਂਤ ਨੇ ਕਿਹਾ ਕਿ ਪੁਲਿਸ ਨੇ ਇਸ ਸਬੰਧੀ ਕੇਸ ਦਰਜ ਕਰਕੇ ਜਾਂਚ ਅਰੰਭ ਦਿੱਤੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਪਹਿਲਾਂ ਵੀ ਅਜਿਹੀਆਂ ਗਿੱਦੜ ਧਮਕੀਆਂ ਮਿਲਦੀਆਂ ਰਹੀਆਂ ਹਨ ਪਰ ਉਹ ਡਰਨ ਵਾਲੇ ਨਹੀਂ ਹਨ।

Related posts

ਸਿੱਖਿਆ ਮੰਤਰੀ ਹਰਜੋਤ ਬੈਂਸ ਨੇ E.T.T ਟੀਚਰਾਂ ਨੂੰ ਹੈੱਡਟੀਚਰ ਵਜੋਂ ਤਰੱਕੀਆਂ ਦੇਣ ਦਾ ਕੀਤਾ ਐਲਾਨ

punjabdiary

ਸੇਵੀ ਡਾਕਟਰ ਅੰਮ੍ਰਿਤਪਾਲ ਸਿੰਘ ਨੇ ਸਰਕਾਰੀ ਸਕੂਲ ਵਿਖੇ ਸਟੇਸ਼ਨਰੀ ਵੰਡੀ

punjabdiary

ਪੰਜਾਬ-ਹਰਿਆਣਾ ‘ਚ ਮੀਂਹ ਦਾ ਅਲਰਟ, ਛਾਈ ਰਹੇਗੀ ਧੁੰਦ, ਸੀਤ ਲਹਿਰ ਕਾਰਨ ਤਾਪਮਾਨ ‘ਚ ਗਿਰਾਵਟ

punjabdiary

Leave a Comment