Image default
About us ਤਾਜਾ ਖਬਰਾਂ

Breaking- ਸ਼ਹੀਦ-ਏ-ਆਜ਼ਮ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਲਈ ਅਰਜ਼ੀਆਂ ਲੈਣ ਦੀ ਅੰਤਿਮ ਤਾਰੀਖ ਵਿੱਚ ਵਾਧਾ

Breaking- ਸ਼ਹੀਦ-ਏ-ਆਜ਼ਮ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਲਈ ਅਰਜ਼ੀਆਂ ਲੈਣ ਦੀ ਅੰਤਿਮ ਤਾਰੀਖ ਵਿੱਚ ਵਾਧਾ

ਹੁਣ 15 ਤੋਂ 35 ਸਾਲ ਦੇ ਬਿਨੈਕਾਰ 31 ਦਸੰਬਰ ਤੱਕ ਕਰ ਸਕਦੇ ਹਨ ਬਿਨੈ

ਫ਼ਰੀਦਕੋਟ, 8 ਦਸੰਬਰ – (ਪੰਜਾਬ ਡਾਇਰੀ) ਪੰਜਾਬ ਸਰਕਾਰ ਦੁਆਰਾ ਸ਼ਹੀਦ-ਏ-ਆਜ਼ਮ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਸਾਲ 2021-22 ਲਈ ਯੋਗ ਉਮੀਦਵਾਰਾਂ ਤੋਂ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ ਜਿਸ ਦੀ ਤਾਰੀਖ ਵਿਚ ਹੁਣ ਸਰਕਾਰ ਵੱਲੋਂ 31 ਦਸੰਬਰ ਤੱਕ ਦਾ ਵਾਧਾ ਕਰ ਦਿੱਤਾ ਗਿਆ ਹੈ। ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਦੇ ਦਿਸ਼ਾ ਨਿਰਦੇਸ਼ਾਂ ਹੇਠ ਇਹ ਜਾਣਕਾਰੀ ਦਿੰਦਿਆਂ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਸ਼੍ਰੀ ਰਘਬੀਰ ਸਿੰਘ ਮਾਨ ਨੇ ਦੱਸਿਆ ਕਿ ਇਸ ਪੁਰਸਕਾਰ ਲਈ ਚੁਣੇ ਗਏ ਨੌਜਵਾਨਾਂ ਨੂੰ ਮੈਡਲ, ਸਕਰੌਲ ਸਰਟੀਫਿਕੇਟ ਤੇ 51 ਹਜ਼ਾਰ ਨਕਦ ਇਨਾਮ ਦੇ ਕੇ ਸਨਮਾਨਿਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਯੁਵਕ ਗਤੀਵਿਧੀਆਂ ਵਿੱਚ ਉੱਘਾ ਤੇ ਸ਼ਲਾਘਾਯੋਗ ਕੰਮ ਕਰਨ ਵਾਲੇ ਨੌਜਵਾਨਾਂ ਨੂੰ ਦਿੱਤਾ ਜਾਂਦਾ ਹੈ। ਉਨਾਂ ਕਿਹਾ ਕਿ ਪੁਰਸਕਾਰ ਲਈ ਨੌਜਵਾਨ ਪਿਛਲੇ ਸਾਲਾਂ ਤੋਂ ਵੱਖ-ਵੱਖ ਯੁਵਕ ਗਤੀਵਿਧੀਆਂ ਜਿਵੇਂ ਯੁਵਕ ਭਲਾਈ ਗਤੀਵਿਧੀਆਂ, ਕੌਮੀ ਸੇਵਾ ਯੋਜਨਾ, ਐਨ.ਸੀ.ਸੀ., ਸੱਭਿਆਚਾਰਕ ਗਤੀਵਿਧੀਆਂ, ਪਰਬਤ ਰੋਹਣ, ਹਾਈਕਿੰਗ ਟਰੈਕਿੰਗ, ਖੇਡਾਂ, ਸਮਾਜ ਸੇਵਾ, ਰਾਸ਼ਟਰੀ ਏਕਤਾ, ਖੂਨਦਾਨ, ਨਸ਼ਿਆ ਵਿਰੁੱਧ ਜਾਗਰੂਕਤਾ, ਵਿੱਦਿਅਕ ਯੌਗਤਾ, ਬਹਾਦਰੀ ਦੇ ਕਾਰਨਾਮੇ, ਸਕਾਊਟਿੰਗ ਅਤੇ ਗਾਈਡਿੰਗ ਅਤੇ ਸਾਹਸੀ ਗਤੀਵਿਧੀਆਂ ਵਿਚ ਹਿੱਸਾ ਲੈਂਦਾ ਰਿਹਾ ਹੋਵੇ।
ਉਨਾਂ ਦੱਸਿਆ ਕਿ ਇਹ ਪੁਰਸਕਾਰ ਸਿਰਫ਼ ਪੰਜਾਬ ਦੇ ਨੌਜਵਾਨਾਂ ਲਈ ਹੈ ਤੇ ਉਮੀਦਵਾਰ ਦੀ ਉਮਰ ਮਿਤੀ 31 ਮਾਰਚ 2022 ਨੂੰ 15 ਸਾਲ ਤੋਂ ਘੱਟ ਅਤੇ 35 ਸਾਲ ਤੋਂ ਵੱਧ ਨਹੀਂ ਹੋਣੀ ਚਾਹੀਦੀ। ਉਨਾਂ ਕਿਹਾ ਕਿ ਉਮੀਦਵਾਰ ਯੁਵਕ ਭਲਾਈ ਗਤੀਵਿਧੀਆਂ ਜਾਂ ਸਮਾਜ ਸੇਵਾ ਵਿੱਚ ਸ਼ਾਮਿਲ ਹੁੰਦਾ ਰਿਹਾ ਹੋਵੇ ਅਤੇ ਪੁਰਸਕਾਰ ਪ੍ਰਾਪਤ ਹੋਣ ਉਪਰੰਤ ਵੀ 2 ਸਾਲ ਬਾਅਦ ਇਨਾਂ ਗਤੀਵਿਧੀਆਂ ਨੂੰ ਚਾਲੂ ਰੱਖਣ ਦਾ ਇਛੁੱਕ ਹੋਵੇ ਤੇ ਇਹ ਗਤੀਵਿਧੀਆਂ ਸਮਾਜ ਸੇਵਾ ਅਤੇ ਨੌਜਵਾਨਾਂ ਦੇ ਵਿਕਾਸ ਵਿੱਚ ਸਹਾਈ ਹੋਣੀਆਂ ਚਾਹੀਦੀਆਂ ਹਨ। ਉਨ੍ਹਾਂ ਨੇ ਕਿਹਾ ਕਿ ਇਸ ਪੁਰਸਕਾਰ ਲਈ ਚੋਣ ਉਸ ਦੀ ਸਮਾਜ ਸੁਧਾਰ ਵਿੱਚ ਅਸਲ ਇੱਛਾ ਅਤੇ ਪ੍ਰਤੀਨਿਧਤਾ ਦੇ ਅਧਾਰ ’ਤੇ ਕੀਤੀ ਜਾਵੇਗੀ। ਉਨਾਂ ਕਿਹਾ ਕਿ ਇਸ ਪੁਰਸਕਾਰ ਲਈ ਯੋਗ ਉਮੀਦਵਾਰ ਆਪਣੀਆਂ ਅਰਜ਼ੀਆਂ ਅਤੇ ਪ੍ਰਾਪਤੀ ਸਬੰਧੀ ਆਪਣੀ ਪ੍ਰਤੀ ਬੇਨਤੀ (ਦਸਤਾਵੇਜ਼) ਦੀ ਫਾਈਲ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਦੇ ਦਫ਼ਤਰ, ਵਿਖੇ 31 ਦਸੰਬਰ 2022 ਤੱਕ ਭੇਜ ਸਕਦੇ ਹਨ।

Advertisement

Related posts

ਸੁਖਬੀਰ ਬਾਦਲ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਤਨਖਾਹੀਆ ਕਰਾਰ, 5 ਸਿੰਘ ਸਾਹਿਬਾਨ ਨੇ ਮੀਟਿੰਗ ਦੌਰਾਨ ਲਿਆ ਫੈਸਲਾ

punjabdiary

ਮੁਤਵਾਜ਼ੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਮੁੱਖ ਮੰਤਰੀ ਮਾਨ ਨੂੰ ਦਿੱਤਾ 8 ਜੁਲਾਈ ਦਾ ਆਖਰੀ ਮੌਕਾ

punjabdiary

Breaking- ਭਗਵੰਤ ਮਾਨ ਦੇ ਲੱਗੇ ਬੈਨਰ ਤੇ ਸਿੰਘਾਂ ਨੇ ਉਸ ਤੇ ਖਾਲਿਸਤਾਨ ਦੇ ਨਾਅਰੇ ਲਿਖੇ : ਗੁਰਪਤਵੰਤ ਸਿੰਘ ਪੰਨੂ ਨੇ ਵੀਡਿਓ ਕੀਤੀ ਜਾਰੀ

punjabdiary

Leave a Comment