Breaking- ਸ਼੍ਰੋਮਣੀ ਅਕਾਲੀ ਦਲ ਨੇ ਜਗਮੀਤ ਬਰਾੜ ਦੀ ਅਕਾਲੀ ਦਲ ਵਿੱਚੋਂ ਛੁੱਟੀ ਕੀਤੀ
ਚੰਡੀਗੜ੍ਹ, 10 ਦਸੰਬਰ – ਸ਼੍ਰੋਮਣੀ ਅਕਾਲੀ ਦਲ ਦੀ ਕਮੇਟੀ ਨੇ ਸਾਬਕਾ ਸੰਸਦ ਮੈਂਬਰ ਜਗਮੀਤ ਬਰਾੜ ਖ਼ਿਲਾਫ਼ ਵੱਡੀ ਕਾਰਵਾਈ ਕੀਤੀ ਹੈ ਅਤੇ ਉਨ੍ਹਾਂ ਨੂੰ ਪਾਰਟੀ ਵਿਚੋਂ ਕੱਢ ਦਿੱਤਾ ਹੈ ਨਾਲ ਹੀ ਉਨ੍ਹਾਂ ਦੀ ਮੁੱਢਲੀ ਮੈਂਬਰਸ਼ਿਪ ਖਤਮ ਕਰ ਦਿੱਤੀ ਹੈ। ਜਗਮੀਤ ਬਰਾੜ ਅਨੁਸ਼ਾਸਨੀ ਕਮੇਟੀ ਅੱਗੇ ਅੱਜ ਪੇਸ਼ ਨਹੀਂ ਹੋਏ ਜਿਸ ਤੋਂ ਬਾਅਦ ਉਨ੍ਹਾਂ ਦੀ ਅਕਾਲੀ ਦਲ ‘ਚੋਂ ਛੁੱਟੀ ਕਰ ਦਿੱਤੀ ਗਈ ਹੈ।
ਜਿਕਰਯੋਗ ਹੈ ਕਿ ਕਮੇਟੀ ਨੇ ਉਨ੍ਹਾਂ ਨੂੰ 10 ਦਸੰਬਰ ਨੂੰ ਦੁਪਹਿਰ 1 ਵਜੇ ਚੰਡੀਗੜ੍ਹ ਸਥਿਤ ਪਾਰਟੀ ਦਫ਼ਤਰ ਵਿਖੇ ਅਨੁਸ਼ਾਸਨੀ ਕਮੇਟੀ ਅੱਗੇ ਪੇਸ਼ ਹੋਣ ਦੀ ਹਦਾਇਤ ਕੀਤੀ ਗਈ ਸੀ ਪਰ ਉਹ ਮਿੱਥੇ ਸਮੇਂ ਅਨੁਸਾਰ ਅੱਜ ਵੀ ਹਾਜ਼ਰ ਨਹੀਂ ਹੋਏ। ਇਸ ਕਰਕੇ ਅਨੁਸਾਸ਼ਨੀ ਕਮੇਟੀ ਨੇ ਜਗਮੀਤ ਬਰਾੜ ਦੀਆਂ ਪਾਰਟੀ ਵਿਰੋਧੀ ਸਰਗਰਮੀਆਂ ਕਾਰਨ ਸਖ਼ਤ ਕਾਰਵਾਈ ਕੀਤੀ ਹੈ।