Breaking- ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਚਹਿਲ ਵਿਖੇ ਸੁਣੀਆਂ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ
1 ਲੱਖ ਰੁਪਏ ਦੀ ਲਾਗਤ ਨਾਲ ਬਣਾਏ ਗਏ ਬੱਸ ਸਟਾਪ ਦਾ ਵੀ ਕੀਤਾ ਉਦਘਾਟਨ
ਫਰੀਦਕੋਟ, 5 ਜਨਵਰੀ – (ਪੰਜਾਬ ਡਾਇਰੀ) ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਚਹਿਲ ਦਾ ਦੌਰਾ ਕਰਕੇ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆ। ਇਸ ਦੌਰਾਨ ਉਨ੍ਹਾਂ ਨੇ ਪਿੰਡ ਵਿਖੇ 1 ਲੱਖ ਰੁਪਏ ਦੀ ਲਾਗਤ ਨਾਲ ਬਣਾਏ ਗਏ ਬਸ ਸਟਾਪ ਦਾ ਉਦਘਾਟਨ ਵੀ ਕੀਤਾ।
ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪਿੰਡ ਵਾਸੀਆਂ ਵੱਲੋਂ ਉਨ੍ਹਾਂ ਨੂੰ ਪਾਣੀ ਦੀ ਨਿਕਾਸੀ ਸਬੰਧੀ ਸਮੱਸਿਆਵਾਂ ਬਾਰੇ ਜਾਣਕਾਰੀ ਦਿੱਤੀ ਗਈ ਹੈ। ਇਸ ਦੇ ਪੱਕੇ ਤੌਰ ਤੇ ਹੱਲ ਦੇ ਲਈ ਇੱਕ ਯੋਜਨਬੱਧ ਤਰੀਕੇ ਦੇ ਨਾਲ ਗੰਦੇ ਪਾਣੀ ਦੀ ਨਿਕਾਸੀ ਦੇ ਪ੍ਰਬੰਧ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਹਰ ਇੱਕ ਸਮੱਸਿਆ ਦਾ ਹੱਲ ਮਿਲ ਬੈਠ ਕੇ ਕਰਨ ਦੀ ਜ਼ਰੂਰਤ ਹੈ। ਪਿੰਡ ਵਾਸੀਆਂ ਨੂੰ ਜੋ ਵੀ ਸਮੱਸਿਆਵਾਂ ਆਉਂਦੀ ਹੈ , ਇਸ ਸਬੰਧੀ ਮਿਲ ਬੈਠ ਕੇ ਭਾਈਚਾਰਕ ਸਾਂਝ ਅਤੇ ਯੋਜਨਾਬੱਧ ਤਰੀਕੇ ਦੇ ਨਾਲ ਹੱਲ ਕੱਢਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਬਣਾਈ ਗਈ ਯੋਜਨਾ ਦੇ ਤਹਿਤ ਜਿੱਥੇ ਕੇ ਲੋਕਾਂ ਦੇ ਬਿੱਲ ਮੁਆਫ ਹੋਏ ਹਨ, ਉੱਥੇ ਇਸ ਤਰ੍ਹਾਂ ਦੀਆਂ ਹੋਰ ਵੀ ਲੋਕ ਭਲਾਈ ਸਕੀਮਾਂ ਬਣਾਈਆਂ ਜਾ ਰਹੀਆਂ ਹਨ ਜਿਸ ਦਾ ਜ਼ਮੀਨੀ ਪੱਧਰ ਤੱਕ ਲੋਕਾਂ ਨੂੰ ਲਾਭ ਮਿਲੇਗਾ। ਉਨ੍ਹਾਂ ਕਿਹਾ ਕਿ ਹੁਣ ਤੱਕ ਹਲਕੇ ਦੇ ਸਰਕਾਰੀ ਸਕੂਲਾਂ ਵਿੱਚ ਕਰੀਬ ਡੇਢ ਕਰੋੜ ਰੁਪਏ ਦੀ ਰਾਸ਼ੀ ਦੇ ਨਾਲ ਸਕੂਲਾਂ ਨੂੰ ਸਹੂਲਤਾਂ ਮੁਹੱਈਆਂ ਕਰਵਾਈਆਂ ਗਈਆਂ ਹਨ।ਉਨ੍ਹਾਂ ਪਿੰਡ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਸਰਕਾਰ ਨੂੰ ਸਹਿਯੋਗ ਦੇਣ।
ਇਸ ਮੌਕੇ ਪੀ.ਆਰ.ਓ ਮਨਪ੍ਰੀਤ ਸਿੰਘ ਧਾਲੀਵਾਲ, ਪੀ.ਏ. ਸ਼ਿਵਜੀਤ ਸਿੰਘ ਸੰਘਾ, ਅਮਨਦੀਪ ਸਿੰਘ ਸੰਧੂ, ਜਸਪ੍ਰੀਤ ਸਿੰਘ ਚਹਿਲ, ਲੱਖਾ ਸਿੰਘ,ਜਗਸੀਰ ਸਿੰਘ, ਜੀਤ ਸਿੰਘ. ਜਗਵਿੰਦਰ ਸਿੰਘ, ਬਲਵਿੰਦਰ ਸਿੰਘ, ਗੋਬਿੰਦ ਸਿੰਘ, ਨਛੱਤਰ ਸਿੰਘ, ਪਰਮਿੰਦਰ ਸਿੰਘ ਤੋਂ ਇਲਾਵਾ ਪਿੰਡ ਵਾਸੀ ਮੌਜੂਦ ਸਨ।