Image default
ਖੇਡਾਂ ਤਾਜਾ ਖਬਰਾਂ

Breaking- ਸਪੀਕਰ ਸੰਧਵਾਂ ਨੇ ਪਿੰਡ ਮਿਸ਼ਰੀਵਾਲਾ ਵਿਖੇ ਕਰਵਾਏ ਕਬੱਡੀ ਟੂਰਨਾਮੈਂਟ ਵਿੱਚ ਕੀਤੀ ਸ਼ਿਰਕਤ

Breaking- ਸਪੀਕਰ ਸੰਧਵਾਂ ਨੇ ਪਿੰਡ ਮਿਸ਼ਰੀਵਾਲਾ ਵਿਖੇ ਕਰਵਾਏ ਕਬੱਡੀ ਟੂਰਨਾਮੈਂਟ ਵਿੱਚ ਕੀਤੀ ਸ਼ਿਰਕਤ

ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਕੀਤੀ ਅਪੀਲ

ਫਰੀਦਕੋਟ, 21 ਜਨਵਰੀ – (ਪੰਜਾਬ ਡਾਇਰੀ) ਸਪੀਕਰ ਸ.ਕੁਲਤਾਰ ਸਿੰਘ ਸੰਧਵਾ ਨੇ ਪਿੰਡ ਮਿਸ਼ਰੀਵਾਲਾ ਵਿਖੇ ਧੰਨ-ਧੰਨ ਬਾਬਾ ਬੋਦਲਾ ਪੀਰ ਜੀ ਦੀ ਯਾਦ ਨੂੰ ਸਮਰਪਿਤ ਕਰਵਾਏ ਗਏ ਚੌਥੇ ਕਬੱਡੀ ਟੂਰਨਾਮੈਂਟ ਵਿੱਚ ਸ਼ਿਰਕਤ ਕੀਤੀ। ਇਸ ਦੌਰਾਨ ਆਪਣੇ ਸੰਬੋਧਨ ਵਿਚ ਸਪੀਕਰ ਪੰਜਾਬ ਵਿਧਾਨ ਸਭਾ ਸ.ਕੁਲਤਾਰ ਸਿੰਘ ਸੰਧਵਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਵੀ ਖੇਡਾਂ ਨੂੰ ਉਤਸ਼ਾਹਿਤ ਕਰਨ ਦੇ ਲਈ ਯਤਨ ਕੀਤੇ ਜਾ ਰਹੇ ਹਨ | ਸਮੇਂ-ਸਮੇਂ ਸਿਰ ਪੰਜਾਬ ਸਰਕਾਰ ਵੱਲੋਂ ਰਾਜ ਅਤੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ ਕਰਵਾਏ ਜਾਂਦੇ ਹਨ ਤਾਂ ਜੋ ਵੱਧ ਤੋਂ ਵੱਧ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਿਆ ਜਾ ਸਕੇ | ਉਨ੍ਹਾਂ ਕਿਹਾ ਕਿ ਖੇਡਾਂ ਜਿੱਥੇ ਸਾਨੂੰ ਤੰਦਰੁਸਤ ਰੱਖਦੀਆਂ ਹਨ ਉਥੇ ਹੀ ਸਾਨੂੰ ਅੱਗੇ ਵਧਣ ਦੀ ਵੀ ਪ੍ਰੇਰਣਾ ਦਿੰਦੀਆਂ ਹਨ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਣਾ ਚਾਹੀਦਾ ਹੈ ਅਤੇ ਆਪਣਾ ਧਿਆਨ ਖੇਡਾਂ ਵੱਲ ਲਗਾਉਣਾ ਚਾਹੀਦਾ ਹੈ। ਉਨ੍ਹਾਂ ਨੇ ਪਿੰਡ ਦੇ ਨਿਵਾਸੀਆਂ ਦੀਆਂ ਸਮੱਸਿਆਵਾਂ ਵੀ ਸੁਣੀਆਂ ਅਤੇ ਕਿਹਾ ਕਿ ਜਿਹੜੇ ਕੰਮ ਪਹਿਲ ਦੇ ਆਧਰ ਤੇ ਹੋਣ ਵਾਲੇ ਹਨ, ਇਸ ਸਬੰਧੀ ਇਕ ਲਿਸਟ ਬਣਾ ਕੇ ਦਿੱਤੀ ਜਾਵੇ | ਉਨ੍ਹਾਂ ਨੇ ਕਿਹਾ ਕਿ ਸਾਰੇ ਕੰਮ ਯੋਜਨਾਬੱਧ ਤਰੀਕੇ ਨਾਲ ਕੀਤੇ ਜਾਣਗੇ ਅਤੇ ਜਿਹੜੇ ਕੰਮ ਬਹੁਤ ਜ਼ਰੂਰੀ ਹਨ ਉਨ੍ਹਾਂ ਨੂੰ ਪਹਿਲ ਦੇ ਆਧਾਰ ਤੇ ਕੀਤਾ ਜਾਵੇਗਾ।

ਇਸ ਮੌਕੇ ਪੀਆਰਓ ਮਨਪ੍ਰੀਤ ਸਿੰਘ ਧਾਲੀਵਾਲ, ਰਾਜ ਵਿੰਦਰ ਸਿੰਘ ਖੋਸਾ ਸੂਬਾ ਸਕੱਤਰ ਪੰਜਾਬ, ਗੁਰਸੇਵਕ ਸਿੰਘ ਗਿੱਲ ਜਿਲ੍ਹਾ ਮੀਤ ਪ੍ਰਧਾਨ ਕਿਸਾਨ ਵਿੰਗ, ਜਗਦੇਵ ਸਿੰਘ ਸੂਬਾ ਪ੍ਰਧਾਨ, ਸੁਖਵੰਤ ਸਿੰਘ ਜਿਲ੍ਹਾ ਸੂਬਾ ਪ੍ਰਧਾਨ, ਰਮਨ ਸਿੰਘ ਪੱਕਾ, ਸੋਨੀ ਖਾਰਾ, ਪ੍ਰੀਤ ਕਨੇਡਾ ਅਤੇ ਗੁਰਜੰਟ ਮੰਡ ਹਾਜਰ ਸਨ।

Advertisement

Related posts

ਭਗਵੰਤ ਮਾਨ ਦਾ ਪੰਚਾਇਤੀ ਜ਼ਮੀਨ ਨੂੰ ਲੈ ਕੇ ਵੱਡਾ ਐਲਾਨ, 31 ਮਈ ਤੋਂ ਬਾਅਦ ਹੋਣਗੇ ਪਰਚੇ

punjabdiary

Breaking- ਫਰੀਦਕੋਟ ਜ਼ਿਲ੍ਹੇ ‘ਚ 12 ਨਵੰਬਰ, 2022 ਨੂੰ ਲੱਗੇਗੀ ਕੌਮੀ ਲੋਕ ਅਦਾਲਤ ਨੈਸ਼ਨਲ ਲੋਕ ਅਦਾਲਤ ਦਾ ਵੱਧ ਤੋਂ ਵੱਧ ਫਾਇਦਾ ਲੈਣ ਲੋਕ

punjabdiary

Breaking- ਰਾਜਜੀਤ ਸਿੰਘ ਖਿਲਾਫ ਲੁੱਕ ਆਊਟ ਨੋਟਿਸ ਜਾਰੀ, ਆਮਦਨ ਤੋਂ ਵੱਧ ਜਾਇਦਾਦ ਹੋਣ ਦਾ ਮਾਮਲਾ ਆਇਆ ਸਾਹਮਣੇ

punjabdiary

Leave a Comment