Image default
About us ਤਾਜਾ ਖਬਰਾਂ

Breaking- ਸਪੀਕਰ ਸੰਧਵਾਂ ਨੇ ਵੱਖ ਵੱਖ ਵਿਕਾਸ ਕਾਰਜਾਂ ਲਈ 6.50 ਲੱਖ ਰੁਪਏ ਦੇ ਚੈੱਕ ਵੰਡੇ

Breaking- ਸਪੀਕਰ ਸੰਧਵਾਂ ਨੇ ਵੱਖ ਵੱਖ ਵਿਕਾਸ ਕਾਰਜਾਂ ਲਈ 6.50 ਲੱਖ ਰੁਪਏ ਦੇ ਚੈੱਕ ਵੰਡੇ

ਫਰੀਦਕੋਟ, 2 ਜਨਵਰੀ – (ਪੰਜਾਬ ਡਾਇਰੀ) ਜ਼ਿਲ੍ਹੇ ਵਿੱਚ ਵਿਕਾਸ ਕਾਰਜਾਂ ਅਤੇ ਹੋਰ ਸਾਂਝੇ ਕੰਮਾਂ ਲਈ ਕਿਸੇ ਕਿਸਮ ਦੀ ਫੰਡਾਂ ਵਿੱਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਇਹ ਪ੍ਰਗਟਾਵਾ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਜਿਲੇ ਵੱਖ ਵੱਖ ਪਿੰਡਾਂ ਦਾ ਦੌਰਾ ਕਰਕੇ ਵਿਕਾਸ ਕਾਰਜਾਂ ਅਤੇ ਖੇਡਾਂ ਨੂੰ ਪ੍ਰਫੁੱਲਿਤ ਕਰਨ ਲਈ 6.50 ਲੱਖ ਰੁਪਏ ਦੀ ਰਾਸ਼ੀ ਦੇ ਚੈਂਕ ਵੰਡਣ ਮੌਕੇ ਕੀਤਾ।
ਉਨ੍ਹਾਂ ਨੇ ਸਿੱਖਾਂਵਾਲਾ ਪਿੰਡ ਦੀ ਪੰਚਾਇਤ ਨੂੰ ਪਿੰਡ ਦੇ ਵਿਕਾਸ ਕਾਰਜਾਂ ਲਈ 4 ਲੱਖ ਰੁਪਏ ਅਤੇ ਮਕਾਨ ਦੀ ਮੁਰੰਮਤ ਲਈ ਜਸਵੰਤ ਸਿੰਘ ਨੂੰ 50 ਹਜ਼ਾਰ ਰੁਪਏ, ਪਿੰਡ ਢੁੱਡੀ ਸ਼ਹੀਦ ਊਧਮ ਸਿੰਘ ਸਪੋਰਸਟ ਕਲੱਬ ਦੇ ਪ੍ਰਧਾਨ ਰਾਜਪਾਲ ਸਿੰਘ ਨੂੰ 1 ਲੱਖ ਰੁਪਏ ਅਤੇ ਘਰ ਦੀ ਰਿਪੇਅਰ ਵਾਸਤੇ ਪ੍ਰਭਦੀਪ ਸਿੰਘ ਨੂੰ 50 ਹਜ਼ਾਰ ਰੁਪਏ ਦੇ ਚੈੱਕ ਤਕਸੀਮ ਕੀਤੇ। ਇਸ ਤੋਂ ਇਲਾਵਾ ਉਨ੍ਹਾਂ ਰਾਧਾ ਕ੍ਰਿਸ਼ਨ ਧਾਮ ਵਿਖੇ ਬੇਸਹਾਰਾ ਬੱਚਿਆ ਦੀ ਦੇਖਭਾਲ ਲਈ ਸੰਸਥਾਂ ਰਾਧਾ ਕ੍ਰਿਸ਼ਨ ਧਾਮ ਸਮੰਤੀ ਨੂੰ 50 ਹਜ਼ਾਰ ਰੁਪਏ ਦਾ ਚੈੱਕ ਵੀ ਦਿੱਤਾ। ਇਸ ਮੌਕੇ ਸਪੋਰਸਟ ਕਲੱਬ ਦੇ ਪ੍ਰਧਾਨ ਅਤੇ ਸ੍ਰੀ ਰਾਧਾ ਕ੍ਰਿਸ਼ਨ ਧਾਮ ਸੰਮਤੀ ਨੇ ਖੇਡਾਂ ਨੂੰ ਪ੍ਰਫੁਲਤ ਕਰਨ ਅਤੇ ਬੇਸਹਾਰਾ ਬੱਚਿਆਂ ਦੀ ਦੇਖਭਾਲ ਲਈ ਆਰਥਿਕ ਮਦਦ ਕਰਨ ਲਈ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ।
ਇਸ ਮੌਕੇ ਸ੍ਰੀ ਮਨਪ੍ਰੀਤ ਸਿੰਘ ਧਾਲੀਵਾਲ, ਜਸਵਿੰਦਰ ਸਿੰਘ, ਸਰਬ ਗਿੱਲ, ਗੁਰਿੰਦਰ ਸਿੰਘ ਤੋਂ ਇਲਾਵਾ ਪੰਚ ਸਰਪੰਚ ਅਤੇ ਕਲੱਬ ਦੇ ਮੈਂਬਰ ਵੀ ਹਾਜ਼ਰ ਸਨ।

ਫੋਟੋ ਕੈਪਸ਼ਨ- ਸਪੋਰਸਟ ਕਲੱਬ ਪਿੰਡ ਢੁੱਡੀ ਦੇ ਪ੍ਰਧਾਨ ਨੂੰ 1 ਲੱਖ ਰੁਪਏ ਦਾ ਚੈੱਕ ਸੌਪਦੇ ਹੋਏ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ

Advertisement

Related posts

Breaking- ਅਹਿਮ ਖਬਰ – ਮਿਲਕਫੈੱਡ ਵਿਚ ਅਸਾਮੀਆਂ ਭਰਨ ਦੀ ਪ੍ਰਵਾਨਗੀ, ਭਗਵੰਤ ਮਾਨ ਦੀ ਸਰਕਾਰ ਨੇ ਦਿੱਤੀ

punjabdiary

ਜਸਟਿਸ ਅਜੀਤ ਸਿੰਘ ਬੈਂਸ ਦਾ 101ਵਾਂ ਜਨਮ

punjabdiary

ਡਾਕ ਵਿਭਾਗ ਵੱਲੋਂ 9 ਤੋਂ 13 ਅਕਤੂਬਰ 2023 ਤੱਕ ਮਨਾਇਆ ਜਾਵੇਗਾ ਰਾਸ਼ਟਰੀ ਡਾਕ ਹਫਤਾ

punjabdiary

Leave a Comment