Breaking- ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਰਾਜ ਪੱਧਰੀ ਆਰਟ ਪ੍ਰਦਰਸ਼ਨੀ ਅਤੇ ਪੇਟਿੰਗ ਪ੍ਰਦਰਸ਼ਨੀ ਦਾ ਉਦਘਾਟਨ
ਫ਼ਰੀਦਕੋਟ, 20 ਸਤੰਬਰ – (ਪੰਜਾਬ ਡਾਇਰੀ) ਬਾਬਾ ਸ਼ੇਖ ਫ਼ਰੀਦ ਆਗਮਨ ਪੁਰਬ ਦੇ ਸਬੰਧ ਵਿੱਚ ਇਥੋਂ ਦੀ ਸੰਤ ਬਾਬਾ ਫਰੀਦ ਆਰਟ ਸੁਸਾਇਟੀ(ਰਜਿ) ਵੱਲੋਂ ਬ੍ਰਿਜਿੰਦਰਾ ਕਾਲਜ ਫ਼ਰੀਦਕੋਟ ਦੇ ਸੰਜੀਵਨੀ ਹਾਲ ਵਿਖੇ ਤਿੰਨ ਰੋਜ਼ਾ ਰਾਜ ਪੱਧਰੀ ਆਰਟ ਵਰਕਸ਼ਾਪ ਤੇ ਪੇਂਟਿੰਗ ਪ੍ਰਦਰਸ਼ਨੀ ਦਾ ਆਯੋਜਨ ਕੀਤਾ ਗਿਆ। ਜਿਸ ਦਾ ਅੱਜ ਉਦਘਾਟਨ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਕੀਤਾ ਗਿਆ।
ਇਸ ਮੌਕੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਬਾਬਾ ਸ਼ੇਖ ਫ਼ਰੀਦ ਜੀ ਦੀ ਪੰਜਾਬੀ ਸਾਹਿਤ ਅਤੇ ਪੂਰੇ ਸਮਾਜ ਲਈ ਵੱਡੀ ਦੇਣ ਹੈ ਅਤੇ ਉਨ੍ਹਾਂ ਦੀ ਯਾਦ ਵਿੱਚ ਫ਼ਰੀਦਕੋਟ ਵਿਖੇ ਆਗਮਨ ਪੁਰਬ ਮਨਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਿਥੇ ਆਗਮਨ ਪੁਰਬ ਨੂੰ ਸਮਰਪਿਤ ਵੱਖ ਵੱਖ ਸਮਾਗਮਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ ਉਥੇ ਬਾਬਾ ਫ਼ਰੀਦ ਆਰਟ ਸੁਸਾਇਟੀ ਵੱਲੋਂ 3 ਰੋਜ਼ਾ ਰਾਜ ਪੱਧਰੀ ਆਰਟ ਵਰਕਸ਼ਾਪ ਤੇ ਪੇਂਟਿੰਗ ਪ੍ਰਦਰਸ਼ਨੀਆਂ ਦਾ ਆਯੋਜਨ ਕਰਕੇ ਵੱਡਾ ਉਪਰਾਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰਦਰਸ਼ਨੀ ਦੌਰਾਨ ਲੋਕਾਂ ਨੂੰ ਵੱਖ ਵੱਖ ਕਲਾਕਾਰਾਂ ਦੀਆਂ ਪੇਟਿੰਗਾਂ ਵੇਖਣ ਨੂੰ ਮਿਲਣਗੀਆਂ ਅਤੇ ਇਸ ਤੋਂ ਪ੍ਰੇਰਨਾ ਲੈ ਕੇ ਨੌਜਵਾਨਾਂ ਤੇ ਬੱਚਿਆਂ ਵਿੱਚ ਵੀ ਰੁਚੀ ਵਧੇਗੀ। ਇਸ ਮੌਕੇ ਸੁਸਾਇਟੀ ਵੱਲੋਂ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਵੀ ਕੀਤਾ ਗਿਆ।
ਇਸ ਮੌਕੇ ਸ੍ਰੀ ਮਨਪ੍ਰੀਤ ਸਿੰਘ ਧਾਲੀਵਾਲ, ਸੁਸਾਇਟੀ ਦੇ ਸਰਪ੍ਰਸਤ ਸ੍ਰੀ ਯਸ਼ਪਾਲ ਜੈਤੋ, ਸ੍ਰੀ ਪ੍ਰੀਤ ਭਗਵਾਨ ਸਿੰਘ ਪ੍ਰਧਾਨ, ਸ੍ਰੀ ਪਰਮਿੰਦਰ ਸਿੰਘ ਟੋਨੀ ਮੀਤ ਪ੍ਰਧਾਨ ਤੋਂ ਇਲਾਵਾ ਸ੍ਰੀ ਸੁਖਵੰਤ ਸਿੰਘ ਸਰਾਂ ਜ਼ਿਲ੍ਹਾ ਯੂਥ ਪ੍ਰਧਾਨ ਆਮ ਆਦਮੀ ਪਾਰਟੀ, ਸ੍ਰੀ ਗੁਰੂਰੂਪ ਸਿੰਘ ਸੰਧਵਾਂ, ਸ੍ਰੀ ਕੰਵਰਜੀਤ ਸਿੰਘ ਸੰਗੂਧੋਣ ਵੀ ਹਾਜ਼ਰ ਸਨ।