Breaking- ਸਮਰਥਕਾਂ ਨੇ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਅਤੇ ਭਾਰਤ ਪ੍ਰੇਮੀਆਂ ਨੇ ਹਿੰਦੁਸਤਾਨ ਜ਼ਿੰਦਾਬਾਦ ਦੇ ਨਾਅਰੇ ਲਾਏ
ਚੰਡੀਗੜ੍ਹ, 27 ਅਕਤੂਬਰ – ਕੈਨੇਡਾ ਦੇ ਬਰੈਂਪਟਨ ਵਿਚ ਖਾਲਿਸਤਾਨ ਸਮਰਥੱਕਾਂ ਨੇ ਕਾਫ਼ੀ ਸ਼ੋਰ-ਸ਼ਰਾਬਾ ਕੀਤਾ।ਇਥੇ ਬੀਤੀ ਰਾਤ ਖਾਲਿਸਤਾਨ ਸਮਰਥਕਾਂ ਅਤੇ ਭਾਰਤ ਦੇਸ਼ ਪ੍ਰੇਮੀਆਂ ਦੇ ਵਿਚਕਾਰ ਮਾਹੌਲ ਤਣਾਅਪੂਰਣ ਵੇਖਣ ਨੂੰ ਮਿਲਿਆ। ਇਕ ਪਾਸੇ ਖਾਲਿਸਤਾਨ ਸਮਰਥਕਾਂ ਨੇ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਗਾਏ ਉਥੇ ਹੀ ਭਾਰਤ ਪ੍ਰੇਮੀਆਂ ਨੇ ਹਿੰਦੁਸਤਾਨ ਜ਼ਿੰਦਾਬਾਦ ਦੇ ਨਾਅਰੇ ਲਗਾਏ। ਇੰਨਾ ਹੀ ਨਹੀਂ ਖਾਲਿਸਤਾਨੀ ਸਮਰਥਕਾਂ ਨੇ ਤਿਰੰਗੇ ਝੰਡੇ ਦਾ ਅਪਮਾਨ ਵੀ ਕਰਨਾ ਸ਼ੁਰੂ ਕਰ ਦਿੱਤਾ। ਜਿਸ ਕਰਕੇ ਦੋਵਾਂ ਧਿਰਾਂ ਵਿਚ ਤਣਾਅਪੂਰਨ ਮਾਹੌਲ ਵੀ ਪੈਦਾ ਹੋ ਗਿਆ।
ਕੈਨੇਡਾ ਦੇ ਸ਼ਹਿਰ ਬਰੈਂਪਟਨ ਵਿਚ ਖਾਲਿਸਤਾਨੀ ਸਮਰਥਕਾਂ ਨੇ ਅਚਾਨਕ ਸੜਕ ‘ਤੇ ਆ ਕੇ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਗਾਉਣੇ ਸ਼ੁਰੂ ਕਰ ਦਿੱਤੇ। ਜਦੋਂ ਰਾਸ਼ਟਰਵਾਦੀ ਭਾਰਤੀਆਂ ਨੂੰ ਇਸ ਗੱਲ ਦਾ ਪਤਾ ਲੱਗਿਆ ਤਾਂ ਉਹ ਵੀ ਆਪਣੀਆਂ ਗੱਡੀਆਂ ਲੈ ਕੇ ਪਹੁੰਚ ਗਏ ਅਤੇ ਹਿੰਦੁਸਤਾਨ ਜ਼ਿੰਦਾਬਾਦ ਦੇ ਨਾਅਰੇ ਲਗਾਉਣੇ ਸ਼ੁਰੂ ਕਰ ਦਿੱਤੇ। ਇਸ ਦੌਰਾਨ ਕੋਈ ਨਾ ਕੋਈ ਹਿੰਸਕ ਘਟਨਾ ਵੀ ਵਾਪਰ ਸਕਦੀ ਸੀ ਤਾਂ ਮੌਕੇ ‘ਤੇ ਵੱਡੀ ਗਿਣਤੀ ਵਿਚ ਪੁਲਿਸ ਵੀ ਪਹੁੰਚੀ। ਖਾਲਿਸਤਾਨੀ ਸਮਰਥਕਾਂ ਨੇ ਕਾਰਾਂ ਦੀਆਂ ਖਿੜਕੀਆਂ ਤੋਂ ਤਿਰੰਗਾ ਲਹਿਰਾ ਰਹੇ ਲੋਕਾਂ ਦੇ ਹੱਥਾਂ ਤੋਂ ਰਾਸ਼ਟਰੀ ਝੰਡਾ ਖੋਹ ਲਿਆ ਅਤੇ ਜ਼ਮੀਨ ‘ਤੇ ਸੁੱਟ ਦਿੱਤਾ।
ਕੁਝ ਦਿਨ ਪਹਿਲਾਂ ਕੈਨੇਡਾ ਵਿਚ ਗੁਰਪਤਵੰਤ ਸਿੰਘ ਨੇ ਸਿੱਖਸ ਫਾਰ ਜਸਟਿਸ ਗੁਰਪਤਵੰਤ ਸਿੰਘ ਪੰਨੂ ਨੇ ਰੈਫਰੈਂਡਮ 2020 ਕਰਵਾਇਆ ਸੀ। ਜਿਸ ਵਿਚ 1 ਲੱਖ ਤੋਂ ਜ਼ਿਆਦਾ ਵੋਟਾਂ ਪੈਣ ਦਾ ਦਾਅਵਾ ਕੀਤਾ ਗਿਆ। ਜਿਸ ਤੋਂ ਬਾਅਦ ਰਾਸ਼ਟਰਵਾਦੀ ਹਿੰਦੂ ਅਤੇ ਭਾਰਤੀ ਪ੍ਰੇਮੀ ਭਾਈਚਾਰੇ ਵਿਚ ਰੋਸ ਪਾਇਆ ਜਾ ਰਿਹਾ ਹੈ। ਭਾਰਤ ਦੇ ਵਿਦੇਸ਼ ਮੰਤਰੀ ਡਾਕਟਰ ਜੈਸ਼ੰਕਰ ਨੇ ਵੀ ਕੈਨੇਡਾ ਸਰਕਾਰ ਕੋਲ ਆਪਣਾ ਇਤਰਾਜ਼ ਦਰਜ ਕਰਵਾ ਕੇ ਜ਼ੋਰਦਾਰ ਢੰਗ ਨਾਲ ਵਿਰੋਧ ਕੀਤਾ ਗਿਆ।