Breaking- ਸਮੇਂ ਸਮੇਂ ਸਿਰ ਫੀਲਡ ਵਿੱਚ ਵਿਜਟ ਕਰਕੇ ਚੱਲ ਰਹੇ ਕੰਮਾਂ ਦੀ ਪ੍ਰਗਤੀ ਦਾ ਜਾਇਜਾ ਲੈਣ ਅਧਿਕਾਰੀ-ਚੇਅਰਮੈਨ ਸੁਖਜੀਤ ਸਿੰਘ ਢਿੱਲਵਾਂ
ਜਿਲਾ ਯੋਜਨਾ ਕਮੇਟੀ ਵੱਲੋਂ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਅਧਿਕਾਰੀਆ ਨਾਲ ਕੀਤੀ ਮੀਟਿੰਗ
ਫਰੀਦਕੋਟ, 10 ਫਰਵਰੀ – (ਪੰਜਾਬ ਡਾਇਰੀ) ਪੰਜਾਬ ਸਰਕਾਰ ਵੱਲੋ ਨਵ ਨਿਯੁਕਤ ਜਿਲਾ ਯੋਜਨਾ ਕਮੇਟੀ ਫਰੀਦਕੋਟ ਦੇ ਚੇਅਰਮੈਨ ਸ੍ਰੀ ਸੁਖਜੀਤ ਸਿੰਘ ਢਿੱਲਵਾਂ ਨੇ ਜਿਲ੍ਹੇ ਅੰਦਰ ਚੱਲ ਰਹੀਆਂ ਵੱਖ ਵੱਖ ਵਿਕਾਸ ਕਾਰਜਾਂ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਕਿਹਾ ਕਿ ਜਿਲ੍ਹੇ ਵਿੱਚ ਵਿਕਾਸ ਕਾਰਜਾਂ ਸਬੰਧੀ ਯੋਜਨਾ ਕਮੇਟੀ ਵੱਲੋਂ ਜੋ ਕੰਮ ਚੱਲ ਰਹੇ ਹਨ, ਇਨ੍ਹਾਂ ਦੀ ਪ੍ਰਗਤੀ ਦਾ ਜਾਇਜਾ ਲੈਣ ਲਈ ਅਧਿਕਾਰੀ ਸਮੇਂ ਸਮੇਂ ਫੀਲਡ ਵਿੱਚ ਵਿਜ਼ਟ ਕਰਦੇ ਰਹਿਣ। ਉਨ੍ਹਾਂ ਕਿਹਾ ਕਿ ਚੱਲ ਰਹੇ ਕੰਮਾਂ ਪ੍ਰਤੀ ਪ੍ਰਗਤੀ ਰਿਪੋਰਟ ਸਬੰਧੀ ਸਮੇਂ ਸਮੇਂ ਸਿਰ ਉਨ੍ਹਾਂ ਨੂੰ ਜਾਣਕਾਰੀ ਦਿੰਦੇ ਰਹਿਣ।
ਇਸ ਦੌਰਾਨ ਉਨ੍ਹਾਂ ਨੇ ਵੱਖ ਵੱਖ ਪਿੰਡਾਂ ਵਿੱਚ ਸੀਵਰੇਜ ਸੰਬੰਧੀ ਸਮੱਸਿਆਂਵਾਂ ਅਤੇ ਪੰਜਾਬ ਸਰਕਾਰ ਵੱਲੋ ਕੀਤੇ ਜਾ ਰਹੇ ਮੁੜ ਸੁਰਜੀਤ ਛੱਪੜਾ ਦੀ ਪ੍ਰਗਤੀ ਸਬੰਧੀ ਵਿਸਥਾਰ ਨਾਲ ਵਿਚਾਰ ਚਰਚਾ ਕੀਤੀ ਗਈ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਵਿੱਚ ਗੰਦੇ ਪਾਣੀ ਦੀ ਨਿਕਾਸੀ ਜਾਂ ਸੀਵਰੇਜ ਸਬੰਧੀ ਜੋ ਵੀ ਸਮੱਸਿਆਵਾਂ ਹਨ, ਇਸ ਸਬੰਧੀ ਸਬੰਧਤ ਪਿੰਡ ਵਾਸੀਆਂ ਨਾਲ ਮਿਲਕੇ ਜਮੀਨੀ ਪੱਧਰ ਤੇ ਯੋਜਨਾ ਬਣਾਈ ਜਾਵੇ। ਗੰਦੇ ਪਾਣੀ ਦੀ ਨਿਕਾਸੀ ਅਤੇ ਸੀਵਰੇਜ ਦਾ ਪ੍ਰਬੰਧੀ ਇਸ ਢੰਗ ਨਾਲ ਕੀਤਾ ਜਾਵੇ ਕਿ ਪੂਰੇ ਪਿੰਡ ਦੇ ਗੰਦਾ ਪਾਣੀ ਦੀ ਨਿਕਾਸੀ ਯੋਜਨਾਬੱਧ ਤਰੀਕੇ ਨਾਲ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਇਹ ਦੇਖਿਆ ਗਿਆ ਹੈ ਕਿ ਜਦ ਗੰਦਾ ਪਾਣੀ ਪਿੰਡ ਦੀਆਂ ਗਲੀਆਂ ਵਿੱਚ ਫੈਲ ਜਾਂਦਾ ਹੈ ਤਾਂ ਪਿੰਡ ਵਾਸੀਆਂ ਨੂੰ ਬਹੁਤ ਸਮੱਸਿਆਵਾਂ ਪੇਸ਼ ਆਉਂਦੀਆਂ ਹਨ।
ਉਨ੍ਹਾਂ ਨੇ ਸਮੂਹ ਅਧਿਕਾਰੀਆ ਨੂੰ ਹਦਾਇਤ ਕੀਤੀ ਕਿ ਚਲ ਰਹੇ ਵਿਕਾਸ ਕਾਰਜਾਂ ਮਿਥੇ ਗਏ ਸਮੇ ਅੰਦਰ ਮੁਕੰਮਲ ਕੀਤਾ ਜਾਵੇ ਅਤੇ ਕਿਸੇ ਵੀ ਤਰਾਂ ਦੀ ਕੋਈ ਵੀ ਕੁਤਾਹੀ ਬਰਦਾਸ਼ਤ ਨਹੀ ਕੀਤੀ ਜਾਵੇਗੀ। ਉਨ੍ਹਾਂ ਆਉਣ ਵਾਲੇ ਦਿਨਾ ਵਿਚ ਅਧਿਕਾਰੀਆ ਨੂੰ ਚਲ ਰਹੇ ਵਿਕਾਸ ਕਾਰਜਾਂ ਦਾ ਮੁਆਇਨਾ ਕਰਨ ਲਈ ਵਿਜ਼ਟ ਪਲਾਨ ਤਿਆਰ ਕਰਨ ਦੇ ਆਦੇਸ਼ ਵੀ ਦਿੱਤੇ ਗਏ।
ਇਸ ਮੌਕੇ ਐਕਸੀਅਨ ਪੰਚਇਤੀ ਰਾਜ ਫਰੀਦਕੋਟ ਮਹੇਸ਼ ਗਰਗ, ਡੀ.ਡੀ.ਪੀ.ੳ ਫਰੀਦਕੋਟ ਸ੍ਰੀ ਧਰਮਪਾਲ , ਬੀ.ਡੀ.ਪੀ.ੳ ਫਰੀਦਕੋਟ ਮੈਡਮ ਸੁਖਵਿੰਦਰ ਕੌਰ ,ਬੀ.ਡੀ.ਪੀ.ਓ ਕੋਟਕਪੂਰਾ ਅਤੇ ਜੈਤੋ ਸ੍ਰੀ ਅਭਿਨਵ ਗੋਇਲ ਹਾਜ਼ਰ ਸਨ।