Image default
ਤਾਜਾ ਖਬਰਾਂ

Breaking- ਸਰਹਿੰਦ ਨਹਿਰ ਵਿੱਚ ਪਏ ਪਾੜ ਨੂੰ ਜਲਦ ਤੋਂ ਜਲਦ ਪੂਰਾ ਕੀਤਾ ਜਾਵੇਗਾ – ਡਾ. ਰੂਹੀ ਦੁੱਗ

Breaking- ਸਰਹਿੰਦ ਨਹਿਰ ਵਿੱਚ ਪਏ ਪਾੜ ਨੂੰ ਜਲਦ ਤੋਂ ਜਲਦ ਪੂਰਾ ਕੀਤਾ ਜਾਵੇਗਾ – ਡਾ. ਰੂਹੀ ਦੁੱਗ

ਲਗਭਗ 80 ਲੱਖ ਰੁਪਏ ਦੀ ਰਾਸ਼ੀ ਨਾਲ ਪਏ ਪਾੜ ਨੂੰ ਪੁਰਾ ਕੀਤਾ ਜਾਵੇਗਾ

ਫਰੀਦਕੋਟ, 28 ਮਾਰਚ – (ਪੰਜਾਬ ਡਾਇਰੀ) ਬੀਤੀਂ ਸ਼ਾਮ ਫਰੀਦਕੋਟ ਸ਼ਹਿਰ ਵਿੱਚੋਂ ਲੰਘਦੀਆਂ ਜੋੜੀਆਂ ਨਹਿਰਾਂ ਵਿੱਚੋਂ ਇੱਕ ਸਰਹਿੰਦ ਕਨਾਲ ਫੀਡਰ ਵਿੱਚ ਲਗਭਗ ਸਵਾ ਸੋ ਫੁੱਟ ਦਾ ਪਾੜ ਪੈਣ ਕਰਕੇ ਸਰਹਿੰਦ ਨਹਿਰ ਦਾ ਪਾਣੀ ਰਾਜਸਥਾਨ ਨਹਿਰ ਵਿੱਚ ਦਾਖਲ ਹੋ ਗਿਆ ਸੀ। ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਆਈ.ਏ.ਐਸ ਵੱਲੋਂ ਸਿੰਚਾਈ ਵਿਭਾਗ ਦੇ ਅਧਿਕਾਰੀਆਂ ਸਮੇਤ ਪਾੜ ਪੈਣ ਵਾਲੇ ਸਥਾਨ ਦਾ ਦੌਰਾ ਕੀਤਾ ਗਿਆ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਮੌਕੇ ਦਾ ਜਾਇਜ਼ਾ ਲੈਂਦੇ ਹੋਏ ਸਿੰਚਾਈ ਵਿਭਾਗ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਇਸ ਪਾੜ ਨੂੰ ਜਲਦ ਤੋਂ ਜਲਦ ਪੂਰਾ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਸਰਹਿੰਦ-ਰਾਜਸਥਾਨ ਫੀਡਰ ਵਿੱਚ ਆਮ ਦਿਨਾਂ ਨਾਲੋਂ ਪਾਣੀ ਘੱਟ ਸੀ, ਜਿਸ ਕਾਰਨ ਜ਼ਿਆਦਾ ਪਾੜ ਪੈਣ ਤੋਂ ਬਚਾਅ ਹੋ ਗਿਆ ਹੈ। ਡਿਪਟੀ ਕਮਿਸ਼ਨਰ ਨੂੰ ਪਾੜ ਪੈਣ ਦੀ ਖਬਰ ਮਿਲਦਿਆਂ ਹੀ ਸਿੰਚਾਈ ਵਿਭਾਗ ਦੇ ਅਧਿਕਾਰੀਆਂ ਨੇ ਵੱਡੇ ਪੱਧਰ ਤੇ ਨਹਿਰਾਂ ਦੇ ਕੰਢੇ ਭਰਨ ਦਾ ਕੰਮ ਸ਼ੁਰੂ ਕਰਵਾ ਦਿੱਤਾ ਗਿਆ ਹੈ।
ਇਸ ਮੌਕੇ ਚੀਫ ਇੰਜੀਨੀਅਰ ਸ਼ੰਮੀ ਸਿੰਗਲਾ, ਨਿਗਰਾਨ ਇੰਜੀਨੀਅਰ ਹਰਦੀਪ ਸਿੰਘ ਮਹਿੰਦੀਰੱਤਾ ਅਤੇ ਐਕਸੀਅਨ ਸਿੰਚਾਈ ਵਿਭਾਗ ਰਮਨਪ੍ਰੀਤ ਨੇ ਦੱਸਿਆ ਕਿ ਨਹਿਰ ਵਿੱਚ ਪਏ ਪਾੜ ਨੂੰ ਗੱਟਿਆ ਦੀ ਮਿੱਟੀ ਨਾਲ ਭਰ ਕੇ ਕੰਟਰੀਨ ਬੇਸ ਕਰੇਟਾਂ ਰਾਹੀਂ ਪੁਰ ਕੀਤਾ ਜਾਵੇਗਾ ਤਾਂ ਕਿ ਅੱਗੇ ਤੋਂ ਇਸ ਤਰ੍ਹਾਂ ਦੀ ਸਥਿਤੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਦੱਸਿਆ ਕਿ ਇਸ ਕੰਮ ਤੇ ਲਗਭਗ 80 ਲੱਖ ਰੁਪਏ ਦੀ ਰਾਸ਼ੀ ਖਰਚ ਕੀਤੀ ਜਾਵੇਗੀ।
ਇਸ ਮੌਕੇ ਨਾਇਬ ਤਹਿਸੀਲਦਾਰ ਕੋਟਕਪੂਰਾ ਜੈ ਅਮਨਦੀਪ ਗੋਇਲ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

Advertisement

Related posts

Breaking- ਸੇਵਾ ਕੇਂਦਰ ਵਿਖੇ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ

punjabdiary

Breaking- ਘੁਸਬੈਠ ਕਰ ਰਹੇ ਪਾਕਿਸਤਾਨੀ ਡਰੋਨ ਨੂੰ ਬੀ.ਐਸ.ਐਫ. ਦੇ ਜਵਾਨਾਂ ਥੱਲੇ ਡਿਗਾਇਆ

punjabdiary

Breaking- ਆਪਣੇ ਅਸਲਾ ਲਾਇਸੰਸ ਤੁਰੰਤ ਰੀਨਿਊ ਕਰਵਾਉਣ ਅਸਲਾ ਧਾਰਕ

punjabdiary

Leave a Comment