Image default
ਤਾਜਾ ਖਬਰਾਂ

Breaking- ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਕੈਂਡਲ ਮਾਰਚ ਦਾ ਆਯੋਜਨ

Breaking- ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਕੈਂਡਲ ਮਾਰਚ ਦਾ ਆਯੋਜਨ

ਸਪੀਕਰ ਸੰਧਵਾ, ਵਿਧਾਇਕ ਸੇਖੋਂ, ਡੀ.ਸੀ. ਡਾ. ਰੂਹੀ ਦੁੱਗ ਸਮੇਤ ਵੱਡੀ ਗਿਣਤੀ ਵਿੱਚ ਜ਼ਿਲ੍ਹਾ ਵਾਸੀਆਂ ਨੇ ਸ਼ਹੀਦ ਦੇ ਜਨਮ ਦਿਨ ਦੀ ਵਧਾਈ ਦਿੱਤੀ
ਘੰਟਾ ਘਰ ਚੌਂਕ ਵਿਖੇ ਸ਼ਹੀਦ ਦੀ ਫੋਟੋ ਤੇ ਫੁੱਲ ਮਾਲਾਵਾਂ ਭੇਟ

ਫਰੀਦਕੋਟ, 29 ਸਤੰਬਰ – (ਪੰਜਾਬ ਡਾਇਰੀ) ਕੱਲ੍ਹ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਜ਼ਿਲ੍ਹੇ ਵਿੱਚ ਜਿਥੇ ਵੱਖ-ਵੱਖ ਸਮਾਗਮਾਂ ਦਾ ਆਯੋਜਨ ਕਰਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਗਈ, ਉਥੇ ਹੀ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਹੁੱਕੀ ਚੌਂਕ ਤੋਂ ਘੰਟਾ ਘਰ ਚੌਂਕ ਤੱਕ ਕੈਂਡਲ ਮਾਰਚ ਦਾ ਆਯੋਜਨ ਕੀਤਾ ਗਿਆ। ਜਿਸ ਵਿਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ, ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ, ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ, ਐਸ.ਐਸ.ਪੀ. ਸ. ਰਾਜਪਾਲ ਸਿੰਘ ਸਮੇਤ ਆਜ਼ਾਦੀ ਘੁਲਾਟੀਏ, ਸੁਤੰਤਰਤਾ ਸੰਗਰਾਮੀਆਂ ਦੇ ਵਾਰਸਾਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਜ਼ਿਲ੍ਹਾ ਵਾਸੀਆਂ, ਐਨ.ਜੀ.ਓ ਆਦਿ ਨੇ ਵੀ ਹਿੱਸਾ ਲਿਆ।

ਇਸ ਮੌਕੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜਨਮ ਦਿਨ ਤੇ ਸਮੂਹ ਲੋਕਾਂ ਨੂੰ ਵਧਾਈ ਦਿੱਤੀ ਤੇ ਕਿਹਾ ਕਿ ਇਨਕਲਾਬੀ ਸੋਚ ਦੇ ਧਾਰਨੀ ਸ਼ਹੀਦ ਭਗਤ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਵੱਲੋਂ ਪਾਏ ਵਡਮੁੱਲੇ ਯੋਗਦਾਨ ਕਾਰਨ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ। ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਸਮੇਤ ਸਮੁੱਚੇ ਸਤੰਤਰਤਾ ਸੰਗਰਾਮੀਆਂ, ਆਜਾਦੀ ਘੁਲਾਟੀਏ ਦੇ ਅਣਥੱਕ ਤੇ ਜੁਝਾਰੂ ਯੋਗਦਾਨ ਨੇ ਆਜ਼ਾਦੀ ਸੰਗਰਾਮ ਨੂੰ ਨਵੀਂ ਦਿਸ਼ਾ ਅਤੇ ਦਸ਼ਾ ਦਿੱਤੀ। ਉਨ੍ਹਾਂ ਕਿਹਾ ਕਿ ਸਾਡਾ ਫਰਜ਼ ਬਣਦਾ ਹੈ ਕਿ ਅਸੀਂ ਸ਼ਹੀਦਾਂ ਦੇ ਪਾਏ ਪੂਰਨਿਆਂ ਤੇ ਚੱਲ ਕੇ ਅਤੇ ਉਨ੍ਹਾਂ ਵੱਲੋਂ ਕਲਪਨਾ ਕੀਤੇ ਗਏ ਸਮਾਜ ਦੀ ਸਿਰਜਣਾ ਵਿੱਚ ਆਪਣਾ ਯੋਗਦਾਨ ਪਾਈਏ।

Advertisement

ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ, ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਨੇ ਵੀ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ ਤੇ ਵਧਾਈ ਦਿੱਤੀ ਤੇ ਸਮੂਹ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ। ਇਸ ਮੌਕੇ ਘੰਟਾ ਘਰ ਚੌਂਕ ਵਿਖੇ ਕੈਟਲ ਮਾਰਚ ਸਮਾਪਤ ਹੋਇਆ, ਜਿੱਥੇ ਜ਼ਿਲ੍ਹਾ ਵਾਸੀਆਂ ਵੱਲੋਂ ਸ਼ਹੀਦ ਭਗਤ ਸਿੰਘ ਦੀ ਤਸਵੀਰ ਤੇ ਫੁੱਲ ਮਾਲਾਵਾਂ ਭੇਟ ਕਰਕੇ ਆਪਣੀ ਸ਼ਰਧਾ ਪ੍ਰਗਟਾਈ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਰਨਲ ਡਾ. ਨਿਰਮਲ ਓਸੇਪਚਨ, ਐਸ.ਡੀ.ਐੱਮ ਫ਼ਰੀਦਕੋਟ ਮੈਡਮ ਬਲਜੀਤ ਕੌਰ, ਸਿਵਲ ਸਰਜਨ ਡਾ. ਸੰਜੇ ਕਪੂਰ ,ਉਪ ਜ਼ਿਲ੍ਹਾ ਸਿੱਖਿਆ ਅਫਸਰ ਪ੍ਰਦੀਪ ਦਿਉੜਾ, ਐੱਸ.ਐੱਮ. ਓ.ਸ਼੍ਰੀ ਚੰਦਰ ਸ਼ੇਖਰ ,ਬਲਦੇਵ ਸਿੰਘ ਜਿਲ੍ਹਾ ਪ੍ਰਧਾਨ, ਗੁਰਦੇਵ ਸਿੰਘ , ਭਰਪੂਰ ਸਿੰਘ , ਪਰਮਜੀਤ ਸਿੰਘ, ਸਤਪਾਲ ਸਿੰਘ,ਸ਼ਿੰਦਰ ਸਿੰਘ, ਵਿਸਾਖਾ ਸਿੰਘ ਸਾਰੇ ਸਤੰਤਰਤਾ ਸੰਗਰਾਮੀ ਪ੍ਰੀਵਾਰਾਂ ਦੇ ਵਾਰਸ, ਜ਼ਿਲ੍ਹਾ ਭਾਸ਼ਾ ਅਫ਼ਸਰ ਮਨਜੀਤ ਪੁਰੀ, ਮਹੀਪ ਇੰਦਰ ਸਿੰਘ ਸੇਖੋਂ ,ਅਮਨਦੀਪ ਬਾਬਾ, ਮਨਪ੍ਰੀਤ ਸਿੰਘ ਮਨੀ ਧਾਲੀਵਾਲ, ਰਵੀ ਬੁਗਰਾ ਆਮ ਆਦਮੀ ਪਾਰਟੀ ਆਗੂ, ਡਾ. ਪਰਮਿੰਦਰ ਸਿੰਘ , ਦਿਲਾਵਰ ਹੁਸੈਨ, ਅਸ਼ੋਕ ਭਟਨਾਗਰ, ਸ੍ਰੀ ਪ੍ਰਵੀਨ ਕਾਲਾ,ਰਜਿੰਦਰ ਦਾਸ,ਓਮ ਪ੍ਰਕਾਸ਼ ਬੋਹਤ, ਦਵਿੰਦਰ ਪੰਜਾਬ ਮੋਟਰ,ਸਵਰਾਜ ਸੰਧੂ, ਡਾ. ਬਲਜੀਤ ਸ਼ਰਮਾ ਸਾਰੇ ਸਮਾਜ ਸੇਵੀ, ਸਮੇਤ ਵੱਡੀ ਗਿਣਤੀ ਵਿੱਚ ਸ਼ਹਿਰ ਵਾਸੀ ਹਾਜ਼ਰ ਸਨ।

Related posts

ਲਾਰੈਂਸ ਤੋਂ ਇੰਟਰਵਿਊ ਕਰਵਾਉਣ ਦੇ ਮਾਮਲੇ ‘ਚ ਡੀਐੱਸਪੀ ਬਰਖਾਸਤ, ਗ੍ਰਹਿ ਵਿਭਾਗ ਨੇ ਜਾਰੀ ਕੀਤੇ ਹੁਕਮ

Balwinder hali

ਵੱਡੀ ਖ਼ਬਰ – ਕਿਸਾਨਾਂ ਵੱਲੋਂ ਰੇਲ ਟਰੈਕ ਤੇ ਲਗਾਏ ਧਰਨੇ ਕਾਰਨ ਯਾਤਰੀ ਹੋ ਰਹੇ ਹਨ ਪ੍ਰੇਸ਼ਾਨ

punjabdiary

ਪੰਜਾਬ-ਚੰਡੀਗੜ੍ਹ ‘ਚ AQI ਦਾ ਅੰਕੜਾ 300 ਤੋਂ ਪਾਰ, ਯੈਲੋ ਅਲਰਟ ਜਾਰੀ, ਪਰਾਲੀ ਸਾੜਨ ਦੀਆਂ ਘਟਨਾਵਾਂ ਘਟੀਆਂ

Balwinder hali

Leave a Comment