Breaking- ਸਾਬਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ ਦੇ ਉਪਰ ਖਤਰੇ ਦੇ ਬੱਦਲ ਮੰਡਰਾਉਣ ਲੱਗੇ
3 ਸਤੰਬਰ – ਮਿਲੀ ਜਾਣਕਾਰੀ ਅਨੁਸਾਰ ਜੰਗਲਾਤ ਘੁਟਾਲੇ ਵਿਚ ਸਾਬਕਾ ਆਪ ਵਿਧਾਇਕ ਅਮਰਜੀਤ ਸੰਦੋਆ ਦੀ ਗ੍ਰਿਫਤਾਰੀ ਹੋ ਸਕਦੀ ਹੈ। ‘ਆਪ’ ਦੇ ਸਾਬਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ ਦੀ ਇਨੋਵਾ ਗੱਡੀ ਨੂੰ ਵਿਜੀਲੈਂਸ ਨੇ ਆਪਣੇ ਕਬਜ਼ੇ ਵਿੱਚ ਲੈ ਲਿਆ।
ਵਿਜੀਲੈਂਸ ਦੀ ਜਾਂਚ ਵਿਚ ਖੁਲਾਸਾ ਹੋਇਆ ਸੀ ਕਿ ਇਹ ਕਾਰ ਸੰਦੋਆ ਦੇ ਇੱਕ ਰਿਸ਼ਤੇਦਾਰ ਨੇ ਖਰੀਦੀ ਸੀ। ਇਸ ਦੀ ਅਦਾਇਗੀ ਇਸ ਘੁਟਾਲੇ ਦੇ ਇੱਕ ਮੁਲਜ਼ਮ ਵੱਲੋਂ ਕਾਰ ਡੀਲਰ ਨੂੰ ਕੀਤੀ ਗਈ ਸੀ।
ਸੂਤਰਾਂ ਤੋਂ ਪਤਾ ਲੱਗਾ ਹੈ ਕਿ ਵਿਜੀਲੈਂਸ ਦੀ ਟੀਮ ਕਿਸੇ ਵੇਲੇ ਵੀ ਸੰਦੋਆ ਨੂੰ ਹਿਰਾਸਤ ਵਿੱਚ ਲੈ ਸਕਦੀ ਹੈ। ਦੱਸਣਯੋਗ ਹੈ ਕਿ ਇਹ ਘੁਟਾਲਾ ਬਲਾਕ ਨੂਰਪੁਰ ਬੇਦੀ ਦੇ ਪਿੰਡ ਕਰੂਰਾ ’ਚ ਦੋ ਮਹੀਨੇ ਪਹਿਲਾਂ ਜੰਗਲਾਤ ਵਿਭਾਗ ਦੀ ਜ਼ਮੀਨ ’ਚ ਹੋਇਆ ਸੀ ਜਿਸ ਦੀ ਵਿਜੀਲੈਂਸ ਜਾਂਚ ਕਰ ਰਹੀ ਹੈ।