Breaking- ਸਿਮਰਨਜੀਤ ਸਿੰਘ ਮਾਨ ਨੇ ਕੇਂਦਰ ਸਰਕਾਰ ਦੇ ਖਿਲਾਫ ਧਰਨਾ ਸ਼ੁਰੂ ਕੀਤਾ, ਜਾਣੋ ਪੂਰਾ ਮਾਮਲਾ
ਚੰਡੀਗੜ੍ਹ, 19 ਅਕਤੂਬਰ – (ਪੰਜਾਬ ਡਾਇਰੀ) ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੇ ਪ੍ਧਾਨ ਅਤੇ ਸੰਗਰੂਰ ਹਲਕੇ ਤੋਂ ਲੋਕ ਸਭਾ ਮੈਂਬਰ ਸਿਮਰਨਜੀਤ ਸਿੰਘ ਮਾਨ ਵਲੋਂ ਜੰਮੂ ਕਸ਼ਮੀਰ ਵਿਚ ਦਾਖਲ ਹੋਣ ਤੋਂ ਪੁਲਿਸ ਵਲੋਂ ਰੋਕਣ ‘ਤੇ ਰੋਸ ਵਜੋਂ ਧਰਨਾ ਲਗਾਤਾਰ ਜਾਰੀ ਹੈ। ਯਾਦ ਰਹੇ ਕਿ ਜੰਮੂ ਕਸ਼ਮੀਰ ਪੁਲਿਸ ਨੇ ਅਮਨ ਸ਼ਾਂਤੀ ਨੂੰ ਲੈ ਕੇ ਸਿਮਰਜੀਤ ਸਿੰਘ ਮਾਨ ਨੂੰ ਜੰਮੂ ਕਸ਼ਮੀਰ ਜਾਣ ਤੋਂ ਰੋਕ ਲਿਆ ਸੀ। ਜਿਸ ਦੇ ਵਿਰੋਧ ਵਿਚ ਸਿਮਰਨਜੀਤ ਸਿੰਘ ਮਾਨ ਨੇ ਕੇਂਦਰ ਸਰਕਾਰ ਦੇ ਖਿਲਾਫ ਧਰਨਾ ਸ਼ੁਰੂ ਕਰ ਦਿੱਤਾ ਹੈ।
ਜ਼ੁਲਮ ਕੇ ਸਾਏ ਮੇਂ ਲਬ ਖੋਲੇਗਾ ਕੌਨ,
ਅਗਰ ਹਮ ਹੀ ਚੁੱਪ ਰਹੇ ਤੋ ਬੋਲੇਗਾ ਕੌਨ@SimranjitSADA pic.twitter.com/mjUKou4otJ— Shiromani Akali Dal (Amritsar) (@SAD_Amritsar) October 18, 2022
Advertisement