Image default
ਤਾਜਾ ਖਬਰਾਂ

Breaking- ਸਿਮਰਨਜੀਤ ਸਿੰਘ ਮਾਨ ਨੇ, ਸਿੱਧੂ ਦੇ ਮਾਪਿਆਂ ਨਾਲ ਕੀਤੀ ਮੁਲਾਕਾਤ

Breaking- ਸਿਮਰਨਜੀਤ ਸਿੰਘ ਮਾਨ ਨੇ, ਸਿੱਧੂ ਦੇ ਮਾਪਿਆਂ ਨਾਲ ਕੀਤੀ ਮੁਲਾਕਾਤ

ਸਿੱਧੂ ਮੂਸੇਵਾਲਾ ਕਤਲ ਮਾਮਲੇ ਦੀ ਅੰਤਰਰਾਸ਼ਟਰੀ ਪੱਧਰ ਤੇ ਜਾਂਚ ਕਰਵਾਉਣ ਦੀ ਕੀਤੀ ਮੰਗ।
ਬਰਗਾੜੀ ਬੇਅਦਬੀ ਮਾਮਲੇ ਵਿੱਚ ਖੁਦ ਨੂੰ ਬੇਕਸੂਰ ਕਹਿਣ ਵਾਲੇ ਬਾਦਲਾਂ ਨੂੰ ਲੋਕਾਂ ਨੇ ਨਕਾਰਿਆ।

ਮਾਨਸਾ, 7 ਜੁਲਾਈ – (ਪੰਜਾਬ ਡਾਇਰੀ) ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਅਤੇ ਸੰਗਰੂਰ ਤੋਂ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਪਿੰਡ ਮੂਸਾ ਪਹੁੰਚੇ। ਜਿੱਥੇ ਉਹਨਾਂ ਨੇ 29 ਮਈ ਨੂੰ ਪਿੰਡ ਜਵਾਹਰਕੇ ਵਿੱਚ ਅਨਜਾਣ ਹਮਲਾਵਰਾਂ ਵੱਲੋਂ ਗੋਲੀਆਂ ਮਾਰਕੇ ਕਤਲ ਕੀਤੇ ਗਏ ਸੁੱਭਦੀਪ ਸਿੰਘ ਸਿੱਧੂ ਮੂਸੇ ਵਾਲਾ ਦੇ ਮਾਪਿਆਂ ਨਾਲ ਘੰਟਾ ਭਰ ਮੁਲਾਕਾਤ ਕਰਨ ਤੋਂ ਬਾਅਦ । ਸਾਂਸਦ ਸਿਮਰਨਜੀਤ ਮਾਨ ਨੇ ਜਿੱਥੇ ਸਿੱਧੂ ਮੂਸੇਵਾਲਾ ਦੇ ਕਤਲ ਦੀ ਅੰਤਰਰਾਸ਼ਟਰੀ ਪੱਧਰ ਤੇ ਜਾਂਚ ਕਰਵਾਉਣ ਦੀ ਮੰਗ ਕੀਤੀ, ਉੱਥੇ ਕਿਹਾ ਕਿ ਬਰਗਾੜੀ ਬੇਅਦਬੀ ਮਾਮਲੇ ਵਿੱਚ ਖੁਦ ਨੂੰ ਬੇਕਸੂਰ ਕਹਿਣ ਵਾਲੇ ਬਾਦਲਾਂ ਨੂੰ ਲੋਕਾਂ ਨੇ ਚੋਣਾਂ ਵਿੱਚ ਨਕਾਰ ਦਿੱਤਾ ਹੈ।
ਉਨ੍ਹਾਂ ਕਿਹਾ ਕਿ ਸਿੱਧੂ ਮੂਸੇਵਾਲਾ ਦੇ ਕਤਲ ਦੀ ਕਹਾਣੀ ਵਿੱਕੀ ਮਿੱਡੂਖੇੜਾ ਤੋਂ ਸ਼ੁਰੂ ਹੁੰਦੀ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਦਿੱਲੀ ਪੁਲਿਸ ਅਤੇ ਆਇਲੀ ਵੱਲੋਂ ਪਹਿਲਾਂ ਹੀ ਜਾਣਕਾਰੀ ਮਿਲ ਗਈ ਸੀ ਕਿ ਸਿੱਧੂ ਮੂਸੇਵਾਲਾ ਦਾ ਕਤਲ ਹੋਣ ਵਾਲਾ ਹੈ, ਉਸ ਦੇ ਬਾਵਜੂਦ ਵੀ ਪੰਜਾਬ ਸਰਕਾਰ ਵੱਲੋਂ ਇਕ ਦਿਨ ਪਹਿਲਾਂ ਸਿੱਧੂ ਮੂਸੇਵਾਲਾ ਦੀ ਸਕਿਓਰਟੀ ਵਾਪਸ ਲਈ ਗਈ ਜੋ ਕਿ ਇੱਕ ਸਿਆਸੀ ਸਾਜਿਸ਼ ਵੱਲ ਇਸ਼ਾਰਾ ਕਰਦਾ ਹੈ। ।

Advertisement

Related posts

Breaking- ਭਾਰਤੀ ਫੌਜ ਵੱਲੋਂ ਸਰਹੱਦ ਦੇ 5 ਕਿਲੋਮੀਟਰ ਦੇ ਦਾਅਰੇ ਵਿਚ ਮਾਈਨਿੰਗ ਤੇ ਪਾਬੰਦੀ – ਪੰਜਾਬ ਅਤੇ ਹਰਿਆਣਾ ਹਾਈਕੋਰਟ

punjabdiary

Breaking- ਕਰਮਚਾਰੀ ਭਵਿੱਖ ਨਿਧੀ ਸੰਗਠਨ (ਕਿਰਤ ਅਤੇ ਰੁਜ਼ਗਾਰ ਮੰਤਰਾਲਾ, ਭਾਰਤ ਸਰਕਾਰ) ਵੱਲੋਂ ਜਾਗਰੂਕਤਾ ਕੈਂਪ ਲਗਾਇਆ

punjabdiary

Breaking- ਪੰਜਾਬ ਵਾਰਿਸ ਦੇ ਜਥੇਦਾਰ ਭਾਈ ਅੰਮ੍ਰਿਤਪਾਲ ਸਿੰਘ ਅਤੇ ਹੋਰ 26 ਦੇ ਕਰੀਬ ਲੋਕਾਂ ਤੇ ਪਰਚਾ ਦਰਜ

punjabdiary

Leave a Comment