ਸਿੱਧੂ ਮੁਸੇਵਾਲਾ ਕਤਲ ਕੇਸ ਵਿੱਚ ਪੰਜਾਬ ਪੁਲਸ ਲਾਰੇਂਸ ਬਿਸ਼ਨੋਈ ਨੂੰ ਪੰਜਾਬ ਲਿਆਉਣ ਦੀ ਤਿਆਰੀ ਵਿਚ
ਮਾਨਸਾ, 1 ਜੂਨ – (ਪੰਜਾਬ ਡਾਇਰੀ) ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਜਿਥੇ ਪੂਰੇ ਪੰਜਾਬ ਵਿੱਚ ਸੋਗ ਦੀ ਲਹਿਰ ਹੈ ਉਥੇ ਹੀ ਲੋਕ ਜਲਦ ਕਾਤਲਾਂ ਨੂੰ ਫੜਨ ਲਈ ਮੰਗ ਕਰ ਰਹੇ ਹਨ। ਅੱਜ ਮਾਨਸਾ ਦੇ ਐਸ ਐਸ ਪੀ ਨੇ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਹੈ ਕੇ ਸਿੱਧੂ ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਗੈਂਗਸਟਰ ਲਾਰੈਂਸ ਬਿਸ਼ਨੋਈ ਨੇ ਲਈ ਸੀ ਜਿਸ ਤੋਂ ਬਾਅਦ ਦਿੱਲੀ ਪੁਲਿਸ ਨੇ ਲਾਰੈਂਸ ਬਿਸ਼ਨੋਈ ਨੂੰ 5 ਦਿਨਾਂ ਰਿਮਾਂਡ ਤੇ ਲਿਆ ਹੋਇਆ ਹੈ । ਮਾਨਸਾ ਪੁਲਿਸ ਵੀ ਲਾਰੈਂਸ ਬਿਸ਼ਨੋਈ ਨੂੰ ਪ੍ਰੋਡਕਸ਼ਨ ਵਾਰੰਟ ਤੇ ਲਿਆ ਕੇ ਰਿਮਾਂਡ ਲਿਆ ਜਾਵੇਗਾ ਤੇ ਸਿੱਧੂ ਮੂਸੇਵਾਲਾ ਕਤਲ ਸਬੰਧੀ ਪੁਛਗਿੱਛ ਕੀਤੀ ਜਾਵੇਗੀ ਉਨ੍ਹਾਂ ਨੇ ਕਿਹਾ ਕਿ ਲਾਰੈਂਸ ਬਿਸ਼ਨੋਈ ਗੈਂਗ ਨੇ ਕਤਲ ਦੀ ਜ਼ਿੰਮੇਵਾਰੀ ਲਈ ਹੈ। ਸੋਸ਼ਲ ਮੀਡੀਆ ਪੋਸਟ ਦੇ ਜ਼ਰੀਏ ਕਤਲ ਦੀ ਜਿੰਮੇਵਾਰੀ ਲਈ ਹੈ। ਕਤਲਕਾਂਡ ‘ਚ ਮਨਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਤੋਂ ਇਲਾਵਾ 2 ਹੋਰ ਮੁਲਜ਼ਮਾਂ ਨੂੰ ਪ੍ਰੋਡਕਸ਼ਨ ਵਾਰੰਟ ‘ਤੇ ਲੈ ਲਿਆਂਦਾ ਗਿਆ ਹੈ। ਹਾਲੇ ਸਿਰਫ਼ ਇੱਕ ਮੁਲਜ਼ਮ ਨੂੰ ਹੀ ਨਾਮਜ਼ਦ ਕੀਤਾ ਗਿਆ।
breaking–ਸਿੱਧੂ ਮੁਸੇਵਾਲਾ ਕਤਲ ਕੇਸ ਵਿੱਚ ਪੰਜਾਬ ਪੁਲਸ ਲਾਰੇਂਸ ਬਿਸ਼ਨੋਈ ਨੂੰ ਪੰਜਾਬ ਲਿਆਉਣ ਦੀ ਤਿਆਰੀ ਵਿਚ
previous post