Breaking- ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਮਲੇ ਵਿਚ NIA ਨੇ ਪੰਜਾਬੀ ਗਾਇਕਾ ਅਫਸਾਨਾ ਖਾਨ ਤੋਂ ਪੁੱਛ ਗਿੱਛ ਦੌਰਾਨ ਬਿਆਨ ਦਰਜ ਕੀਤੇ
ਚੰਡੀਗੜ੍ਹ, 26 ਅਕਤੂਬਰ – ਕੇਂਦਰੀ ਜਾਂਚ ਏਜੰਸੀ (NIA) ਨੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਪੰਜਾਬੀ ਗਾਇਕਾ ਅਫਸਾਨਾ ਖਾਨ ਨੂੰ ਤਲਬ ਕੀਤਾ। ਇਸ ਮਾਮਲੇ ‘ਚ ਕੇਂਦਰੀ ਜਾਂਚ ਏਜੰਸੀ NIA ਨੇ ਪੰਜਾਬੀ ਗਾਇਕਾ ਅਫਸਾਨਾ ਖਾਨ ਤੋਂ ਕਰੀਬ 5 ਘੰਟੇ ਪੁੱਛਗਿੱਛ ਕੀਤੀ। ਮਿਲੀ ਜਾਣਕਾਰੀ ਅਨੁਸਾਰ ਲਾਰੈਂਸ ਗੈਂਗ ਅਤੇ ਕਤਲ ਵਿੱਚ ਸ਼ਾਮਲ ਹੋਰ ਮੁਲਜ਼ਮਾਂ ਨੇ ਖੁਲਾਸਾ ਕੀਤਾ ਹੈ ਕਿ ਅਫਸਾਨਾ ਖਾਨ ਬੰਬੀਹਾ ਗੈਂਗ ਦੇ ਕਰੀਬੀ ਹੈ। ਹੁਣ ਕੇਂਦਰੀ ਜਾਂਚ ਏਜੰਸੀ NIA ਨੇ ਸਿੱਧੂ ਮੂਸੇਵਾਲਾ ਕਤਲ ਕਾਂਡ ਅਤੇ ਗੈਂਗਸਟਰ-ਅੱਤਵਾਦੀ ਮਾਮਲੇ ਦੀ ਜਾਂਚ ਵਿੱਚ ਪੰਜਾਬੀ ਗਾਇਕਾ ਅਫਸਾਨਾ ਖਾਨ ਨੂੰ ਸੰਮਨ ਭੇਜਿਆ ਹੈ। ।
ਇਸ ਦੌਰਾਨ ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਮੁਤਾਬਕ, ਇਸ ਮਾਮਲੇ ਵਿਚ ਹੁਣ ਤੱਕ ਫੜੇ ਗਏ ਮੁਲਜ਼ਮਾਂ ਤੋਂ ਹੋਈ ਪੁੱਛਗਿੱਛ ਵਿਚ ਇਹ ਸਾਹਮਣੇ ਆਇਆ ਹੈ ਕਿ ਅਫਸਾਨਾ ਖਾਨ ਕਥਿਤ ਤੌਰ ’ਤੇ ਬੰਬੀਹਾ ਗਰੁੱਪ ਦੀ ਨਜ਼ਦੀਕੀ ਹੈ। ਸਿੱਧੂ ਮੂਸੇਵਾਲ ਆਪਣਈ ਭੈਣ ਅਫਸਾਨਾ ਖਾਨ ਨੂੰ ਹਰ ਸਾਲ ਰੱਖੜੀ ਬਨ੍ਹਦਾ ਸੀ