Breaking- ਸਿੱਧੂ ਮੂਸੇਵਾਲਾ ਦੇ ਮਾਪਿਆਂ ਨੇ ਵਿਧਾਨ ਸਭਾ ਦੇ ਅੱਗੋਂ ਧਰਨਾ ਚੁੱਕਿਆ, ਕਾਰਨ ਪੜ੍ਹੋ
ਚੰਡੀਗੜ੍ਹ, 7 ਮਾਰਚ – ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਨਾਲ ਮੀਟਿੰਗ ਮਗਰੋਂ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਤੇ ਮਾਤਾ ਚਰਨ ਕੌਰ ਨੇ ਅੱਜ ਪੰਜਾਬ ਵਿਧਾਨ ਸਭਾ ਦੇ ਮੂਹਰੇ ਤੋਂ ਆਪਣਾ ਧਰਨਾ ਖਤਮ ਕਰ ਦਿੱਤਾ ਹੈ। ਮੰਤਰੀ ਧਾਲੀਵਾਲ ਨੇ ਉਹਨਾਂ ਨੂੰ ਭਰੋਸਾ ਦੁਆਇਆ ਹੈ ਕਿ 20 ਮਾਰਚ ਨੂੰ ਮੁੱਖ ਮੰਤਰੀ ਭਗਵੰਤ ਮਾਨ ਨਾਲ ਉਹਨਾਂ ਦੀ ਮੀਟਿੰਗ ਕਰਵਾਈ ਜਾਵੇਗੀ।