Image default
About us ਤਾਜਾ ਖਬਰਾਂ

Breaking- ਸੀ-ਪਾਈਟ ਕੈਂਪ ਹਕੂਮਤ ਸਿੰਘ ਵਾਲਾ ਵੱਲੋਂ ਵੱਖ ਵੱਖ ਪੋਸਟਾਂ ਦੀ ਲਿਖਤੀ ਪ੍ਰੀਖਿਆ ਦੀ ਮੁਫ਼ਤ ਤਿਆਰੀ ਸ਼ੁਰੂ

Breaking- ਸੀ-ਪਾਈਟ ਕੈਂਪ ਹਕੂਮਤ ਸਿੰਘ ਵਾਲਾ ਵੱਲੋਂ ਵੱਖ ਵੱਖ ਪੋਸਟਾਂ ਦੀ ਲਿਖਤੀ ਪ੍ਰੀਖਿਆ ਦੀ ਮੁਫ਼ਤ ਤਿਆਰੀ ਸ਼ੁਰੂ

ਕੈਂਪ ਵਿੱਚ ਰਹਿਣ ਸਮੇਂ ਖਾਣਾ ਅਤੇ ਰਿਹਾਇਸ਼ ਬਿਲਕੁੱਲ ਮੁਫ਼ਤ

ਫਰੀਦਕੋਟ, 23 ਦਸੰਬਰ – (ਪੰਜਾਬ ਡਾਇਰੀ) ਸੀ ਪਾਈਟ ਕੈਂਪ ਹਕੂਮਤ ਸਿੰਘ ਵਾਲਾ ਵਿਖੇ ਬੀ.ਐਸ.ਐਫ, ਸੀ.ਆਈ.ਐਸ.ਐਫ਼., ਸੀ.ਆਰ.ਪੀ.ਐਫ਼.ਅਤੇ ਆਈ.ਟੀ.ਬੀ.ਪੀ. ਪੋਸਟਾਂ ਦੀ ਲਿਖਤੀ ਪ੍ਰੀਖਿਆ ਦੀ ਤਿਆਰੀ ਲਈ ਕਲਾਸਾਂ ਮਿਤੀ 26 ਦਸੰਬਰ 2022 ਤੋਂ ਸ਼ੁਰੂ ਕੀਤੀਆਂ ਜਾ ਰਹੀਆਂ ਹਨ । ਇਹ ਜਾਣਕਾਰੀ ਸੀ ਪਾਈਟ ਕੈਂਪ ਹਕੂਮਤ ਸਿੰਘ ਵਾਲਾ ( ਫਿਰੋਜ਼ਪੁਰ ) ਦੇ ਕੈਂਪ ਇੰਚਾਰਜ ਸ੍ਰੀ ਦਵਿੰਦਰ ਪਾਲ ਸਿੰਘ ਨੇ ਦਿੱਤੀ।

ਇਸ ਸੰਬੰਧੀ ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਫਰੀਦਕੋਟ, ਫਿਰੋਜ਼ਪੁਰ, ਫਾਜਿਲਕਾ ਸ਼੍ਰੀ ਮੁਕਤਸਰ ਸਹਿਬ ਜਿਲ੍ਹੇ ਦੇ ਜਿਨ੍ਹਾਂ ਯੁਵਕਾਂ ਨੇ ਇਨ੍ਹਾਂ ਪੋਸਟਾਂ ਲਈ ਆਨ ਲਾਈਨ ਅਪਲਾਈ ਕੀਤਾ ਹੈ , ਉਹ ਯੁਵਕ ਜਲਦੀ ਤੋਂ ਜਲਦੀ ਕੈਂਪ ਵਿੱਚ ਰਿਪੋਰਟ ਕਰਨ।ਕੈਂਪ ਵਿੱਚ ਆਉਣ ਸਮੇਂ ਆਨਲਾਈਨ ਅਪਲਾਈ ਦੀ ਇੱਕ ਕਾਪੀ, ਦਸਵੀਂ ਦਾ ਅਸਲ ਸਰਟੀਫਿਕੇਟ , ਦਸਵੀਂ ਦੇ ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀ, ਪੰਜਾਬ ਰੈਜੀਡੈਂਸ ਦੀ ਫੋਟੋ ਸਟੇਟ ਕਾਪੀ, ਜਾਤੀ ਦੇ ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀ, ਆਧਾਰ ਕਾਰਡ ਦੀ ਫੋਟੋ ਸਟੇਟ ਕਾਪੀ , ਇੱਕ ਪਾਸਪੋਰਟ ਸਾਈਜ਼ ਦੀ ਫੋਟੋ, ਇੱਕ ਕਾਪੀ ਇੱਕ ਪੈੱਨ, ਖਾਣਾ ਖਾਣ ਲਈ ਬਰਤਨ , ਰਹਿਣ ਲਈ ਬਿਸਤਰਾ ਆਦਿ ਨਾਲ ਲੈ ਕੇ ਆਉਣ ।
ਕੈਂਪ ਵਿੱਚ ਰਹਿਣ ਸਮੇਂ ਖਾਣਾ ਅਤੇ ਰਿਹਾਇਸ਼ ਬਿਲਕੁੱਲ ਮੁਫ਼ਤ ਦਿੱਤੀ ਜਾਵੇਗੀ ਅਤੇ ਲਿਖਤੀ ਪੇਪਰ ਦੀ ਤਿਆਰੀ ਦੀ ਕੋਈ ਵੀ ਫ਼ੀਸ ਨਹੀਂ ਲਈ ਜਾਵੇਗੀ ।ਵਧੇਰੇ ਜਾਣਕਾਰੀ ਲਈ 94638-31615, 83601-63527, 94639-03533 ਨੰਬਰਾਂ ਤੇ ਸਪੰਰਕ ਕੀਤਾ ਜਾ ਸਕਦਾ ਹੈ।

Advertisement

Related posts

Apple’s new campus is nearly finished and now Apple is building basketball courts

Balwinder hali

ਚੰਡੀਗੜ੍ਹ ਤੋਂ ਮਨਾਲੀ ਦਾ ਸਫਰ ਹੁਣ ਛੇ ਤੋਂ ਸੱਤ ਘੰਟਿਆ ਵਿਚ, ਚਾਰ ਰਸਤਿਆਂ ਵਾਲੀ ਸੜਕ ਨੇ ਬਦਲੀ ਤਸਵੀਰ

punjabdiary

ਬਚਪਨ ਤੋਂ ਜਵਾਨੀ ਦੀ ਦਹਿਲੀਜ਼ ’ਤੇ ਕਦਮ ਰੱਖਣ ਵਾਲੇ ਵਿਦਿਆਰਥੀਆਂ ਨੂੰ ਜਾਗਰੂਕ ਕਰਨਾ ਸਮੇਂ ਦੀ ਲੋੜ : ਨਕੱਈ

punjabdiary

Leave a Comment