Breaking- ਸੁਧੀਰ ਸੂਰੀ ਨੂੰ ਮਾਰਨ ਵਾਲੇ ਸੰਦੀਪ ਸੰਨੀ ਦੀ ਤਸਵੀਰ ਆਈ ਸਾਹਮਣੇ
5 ਨਵੰਬਰ – ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦੀ ਗੋਲੀਆਂ ਮਾਰ ਕੇ ਹੱਤਿਆ ਕਰਨ ਵਾਲੇ ਸੰਦੀਪ ਸੰਨੀ ਦੀ ਤਸਵੀਰ ਸੀਸੀ.ਟੀਵੀ. ਕੈਮਰੇ ਵਿਚ ਆਈ ਹੈ ਅਤੇ ਇਸ ਨਾਲ ਹੀ ਸੰਦੀਪ ਸੰਨੀ ਦੀ ਅੰਮ੍ਰਿਤਪਾਲ ਸਿੰਘ ਨਾਲ ਵੀਡੀਓ ਸਾਹਮਣੇ ਆਈ ਹੈ। ਵੀਡੀਓ ਵਿਚ ਸੰਦੀਪ, ਅੰਮ੍ਰਿਤਪਾਲ ਸਿੰਘ ਨਾਲ ਗੱਲਬਾਤ ਕਰ ਰਿਹਾ ਹੈ।
ਇਸ ਦੀ ਵੀਡੀਓ ਸੋਸ਼ਲ ਮੀਡੀਆ ਉਤੇ ਵਾਇਰਲ ਹੋ ਰਹੀ ਹੈ। ਦੱਸ ਦਈਏ ਕਿ ਅੰਮ੍ਰਿਤਸਰ ‘ਚ ਸ਼ੁੱਕਰਵਾਰ ਨੂੰ ਦਿਨ-ਦਿਹਾੜੇ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਨੂੰ ਉਸ ਦੇ ਸੁਰੱਖਿਆ ਕਰਮੀਆਂ ਅਤੇ ਪੁਲਿਸ ਮੁਲਾਜ਼ਮਾਂ ਦੇ ਸਾਹਮਣੇ ਮਾਰ ਦੇਣ ਦੀ ਘਟਨਾ ਕਈ ਸਵਾਲ ਖੜ੍ਹੇ ਕਰ ਰਹੀ ਹੈ। ਪੁਲਿਸ ਨੇ ਗੋਲੀ ਚਲਾਉਣ ਵਾਲੇ ਸੰਦੀਪ ਸੰਨੀ ਨੂੰ ਗ੍ਰਿਫਤਾਰ ਕਰ ਲਿਆ ਹੈ।
ਸੰਦੀਪ ਦੀ ਕਾਰ ਉਤੇ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਦੀ ਤਸਵੀਰ ਹੈ, ਜੋ ਵਾਰਿਸ ਪੰਜਾਬ ਦਾ ਮੁਖੀ ਹੈ। ਅੰਮ੍ਰਿਤਪਾਲ ਨੂੰ ਜਰਨੈਲ ਸਿੰਘ ਭਿੰਡਰਾਂਵਾਲੇ ਅਤੇ ਖਾਲਿਸਤਾਨੀਆਂ ਦਾ ਸਮਰਥਕ ਮੰਨਿਆ ਜਾਂਦਾ ਹੈ। ਇਸ ਕਾਰ ਵਿੱਚੋਂ ਇਕ ਹਿੱਟ ਲਿਸਟ ਵੀ ਬਰਾਮਦ ਹੋਈ ਹੈ ਜਿਸ ਵਿੱਚ ਕੁਝ ਨਾਂ ਲਿਖੇ ਹੋਏ ਹਨ। ਇਨ੍ਹਾਂ ਵਿਚੋਂ ਕੁਝ ਨਾਮ ਮਾਰਕ ਕੀਤੇ ਹੋਏ ਸਨ।
ਪੁਲਿਸ ਸੂਤਰਾਂ ਦਾ ਕਹਿਣਾ ਹੈ ਕਿ ਹਮਲਾਵਰ ਪੂਰੀ ਯੋਜਨਾ ਬਣਾ ਕੇ ਆਏ ਸਨ। ਉਸ ਕੋਲ ਇੱਕ ਹਥਿਆਰ ਸੀ ਜਿਸ ਨੂੰ ਪੁਲਿਸ ਨੇ ਜ਼ਬਤ ਕਰ ਲਿਆ ਹੈ। ਸੂਰੀ ਦੇ ਸਮਰਥਕਾਂ ਦਾ ਸਪੱਸ਼ਟ ਕਹਿਣਾ ਹੈ ਕਿ ਇਹ ਕਤਲ ਖਾਲਿਸਤਾਨੀਆਂ ਨੇ ਕੀਤਾ ਹੈ ਅਤੇ ਉਨ੍ਹਾਂ ਦੀ ਹੋਰ ਵੀ ਕਈ ਲੋਕਾਂ ਨੂੰ ਮਾਰਨ ਦੀ ਸਾਜ਼ਿਸ਼ ਹੈ।