Breaking- ਸੁਪਰੀਮ ਕੋਰਟ ਵਲੋਂ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਮਨਜ਼ੂਰੀ ਦੇਣ ਦੇ ਵਿਰੋਧ ਵਿਚ ਵੱਡੇ ਪੱਧਰ ਤੇ ਰੋਸ ਮਾਰਚ ਰਵਾਨਾ ਹੋਇਆ
ਸ਼੍ਰੀ ਆਨੰਦਪੁਰ ਸਾਹਿਬ, 7 ਅਕਤੂਬਰ – (ਪੰਜਾਬ ਡਾਇਰੀ) ਸੁਪਰੀਮ ਕੋਰਟ ਵਲੋਂ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਮਨਜ਼ੂਰੀ ਦੇਣ ਦੇ ਵਿਰੋਧ ਵਿਚ ਸ਼੍ਰੋਮਣੀ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਵਲੋਂ ਅੱਜ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਤੋਂ ਸ਼੍ਰੀ ਅਕਾਲ ਤਖਤ ਸਾਹਿਬ ਅੰਮ੍ਰਿਤਸਰ ਤੱਕ ਵਿਸ਼ਾਲ ਰੋਸ ਮਾਰਚ ਕੀਤਾ ਗਿਆ।
ਜਿਸ ਵਿਚ ਸ਼੍ਰੋਮਣੀ ਕਮੇਟੀ ਪ੍ਧਾਨ ਹਰਜਿੰਦਰ ਸਿੰਘ ਧਾਮੀ, ਸਾਬਕਾ ਲੋਕ ਸਭਾ ਮੈਂਬਰ ਪ੍ਰੋ.ਪ੍ਰੇਮ ਸਿੰਘ ਚੰਦੂਮਾਜਰਾ, ਸਾਬਕਾ ਮੰਤਰੀ ਡਾ.ਦਲਜੀਤ ਸਿੰਘ ਚੀਮਾ, ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਧਾਨ ਗੁਰਿੰਦਰ ਸਿੰਘ ਗੋਗੀ, ਸ਼੍ਰੋਮਣੀ ਕਮੇਟੀ ਮੈਂਬਰ ਅਮਰਜੀਤ ਸਿੰਘ ਚਾਵਲਾ, ਨਗਰ ਕੌਂਸਲ ਰੂਪਨਗਰ ਦੇ ਸਾਬਕਾ ਪ੍ਧਾਨ ਪਰਮਜੀਤ ਸਿੰਘ ਮੱਕੜ ਆਦਿ ਮੌਜੂਦ ਸਨ।