Image default
About us ਤਾਜਾ ਖਬਰਾਂ

Breaking- ਸੂਬਾ ਸਰਕਾਰ ਦਾ ਰਾਜ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹਈਆ ਕਰਵਾਉਣ ਦੇ ਨਾਲ-ਨਾਲ ਉਹਨਾਂ ਦੇ ਜੀਵਨ ਨੂੰ ਬਿਹਤਰ ਅਤੇ ਆਸਾਨ ਬਣਾਉਣਾ ਹੀ ਮੁੱਖ ਮਕਸਦ ਹੈ

Breaking- ਸੂਬਾ ਸਰਕਾਰ ਦਾ ਰਾਜ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹਈਆ ਕਰਵਾਉਣ ਦੇ ਨਾਲ-ਨਾਲ ਉਹਨਾਂ ਦੇ ਜੀਵਨ ਨੂੰ ਬਿਹਤਰ ਅਤੇ ਆਸਾਨ ਬਣਾਉਣਾ ਹੀ ਮੁੱਖ ਮਕਸਦ ਹੈ

ਚੰਡੀਗੜ੍ਹ, 22 ਨਵੰਬਰ – ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਅਤੇ ਸਾਫ ਸੁਥਰਾ ਵਾਤਾਵਰਣ ਮੁਹੱਈਆ ਕਰਵਾਉਣ ਲਈ ਪੁਰੀ ਤਰ੍ਹਾਂ ਯਤਨਸ਼ੀਲ ਹੈ। ਇਸ ਦਿਸ਼ਾ ਵਿਚ ਇਕ ਹੋਰ ਕਦਮ ਅੱਗੇ ਵਧਾਉਂਦੇ ਹੋਏ ਪੰਜਾਬ ਸਰਕਾਰ ਵੱਲੋਂ ਐਸ.ਏ.ਐਸ. ਨਗਰ (ਮੁਹਾਲੀ) ਦੇ ਸੁੰਦਰੀਕਰਨ ਲਈ ਵਿਕਾਸ ਕਾਰਜਾਂ ‘ਤੇ ਤਕਰੀਬਨ 11.21 ਕਰੋੜ ਰੁਪਏ ਦਾ ਖਰਚਾ ਕਰਨ ਦਾ ਫੈਸਲਾ ਲਿਆ ਗਿਆ ਹੈ। ਇਸ ਸਬੰਧੀ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਟੈਂਡਰ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ।
ਇਸ ਸਬੰਧ ਵਿਚ ਹੋਰ ਜਾਣਕਾਰੀ ਦਿੰਦਿਆਂ ਸਥਾਨਕ ਸਰਕਾਰਾਂ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਐਸ.ਏ.ਐਸ. ਨਗਰ (ਮੁਹਾਲੀ) ਵਿਖੇ ਕੀਤੇ ਜਾਣ ਵਾਲੇ ਵਿਕਾਸ ਕਾਰਜਾਂ ਵਿਚ ਮੁਹਾਲੀ ਦੇ ਜੋਨ-1 ਅਤੇ 2 ਅਧੀਨ ਸਥਿਤ ਵੱਖ-ਵੱਖ ਟਾਇਲਟ ਬਲਾਕਾਂ ਦੇ ਸੰਚਾਲਨ ਅਤੇ ਰੱਖ-ਰਖਾਅ ਦਾ ਕੰਮ ਕੀਤੇ ਜਾਣਗੇ। ਇਸੇ ਤਰ੍ਹਾਂ ਹੀ ਜੋਨ-3 ਅਤੇ 4 ਵਿਚ ਸਥਿਤ ਟਾਇਲਟ ਬਲਾਕਾਂ ਦੇ ਸੰਚਾਲਨ ਅਤੇ ਰੱਖ-ਰਖਾਅ ਦੇ ਕੰਮ ਵੀ ਕੀਤੇ ਜਾਣਗੇ।
ਇਸ ਤੋਂ ਇਲਾਵਾ ਮੁਹਾਲੀ ਦੇ ਜ਼ੋਨ-1 ਅਤੇ ਜੋਨ- 2 ਲਈ ਹੈਵੀ ਮਸ਼ੀਨ ਵਹੀਕਲ ਨਾਲ ਰੁੱਖਾਂ ਦੀ ਕਟਾਈ ਲਈ ਮੈਨ ਪਲੇਟਫਾਰਮ ਮੁਹੱਈਆ ਕਰਵਾਉਣ, ਸੈਕਟਰ-70 ਦੇ ਵਾਰਡ ਨੰਬਰ- 34 ਵਿਖੇ ਵੱਖ-ਵੱਖ ਥਾਵਾਂ ਤੇ ਖੇਡ ਮੈਦਾਨਾਂ ਦੀ ਉਸਾਰੀ ਦਾ ਕੰਮ ਅਤੇ ਮੁਹਾਲੀ ਦੇ ਜੋਨ- 2 ਵਿਚ ਵੱਖ-ਵੱਖ ਵਾਰਡਾਂ ਵਿਖੇ ਪੈਚ ਵਰਕ/ਰਿਪੇਅਰ ਦਾ ਕੰਮ ਵੀ ਕੀਤਾ ਜਾਵੇਗਾ।
ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਇਹਨਾਂ ਕੰਮਾਂ ਤੋਂ ਇਲਾਵਾ ਗੁਰੂ ਰਵਿਦਾਸ ਗਰਾਉਂਡ ਫੇਸ 7 ਵਿਖੇ ਅੰਬੇਡਕਰ ਲਾਇਬ੍ਰੇਰੀ ਦਾ ਨਿਰਮਾਣ ਕਰਨਾ ਅਤੇ ਐਸ.ਏ.ਐਸ.ਨਗਰ ਦੀ ਲਾਇਬ੍ਰੇਰੀ ਵਿੱਚ ਸਪਲਿਟ ਏਅਰ ਕੰਡੀਸ਼ਨਰਾਂ ਅਤੇ ਹੋਰ ਇਲੈਕਟ੍ਰੀਕਲ ਕੰਮਾਂ ਦੀ ਸਪਲਾਈ/ਇੰਸਟਾਲੇਸ਼ਨ ਆਦਿ ਕੰਮਾਂ ਨੂੰ ਕੀਤਾ ਜਾਵੇਗਾ। ਉਹਨਾਂ ਨੇ ਦੱਸਿਆ ਕਿ ਮਿੰਨੀ ਸੁਪਰ ਚੂਸਣ ਮਸ਼ੀਨ ਅਤੇ ਸੀਵਰ ਜੈਟਿੰਗ ਮਸ਼ੀਨ ਦੇ ਸੰਚਾਲਨ ਅਤੇ ਰੱਖ-ਰਖਾਅ ਦਾ ਕੰਮ ਵੀ ਕੀਤਾ ਜਾਵੇਗਾ।
ਕੈਬਨਿਟ ਮੰਤਰੀ ਡਾ.ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਰਾਜ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹਈਆ ਕਰਵਾਉਣਾ ਅਤੇ ਉਹਨਾਂ ਦਾ ਜੀਵਨ ਬਿਹਤਰ ਤੇ ਸੁਖਾਲਾ ਬਣਾਉਣਾ ਹੀ ਮੁੱਖ ਤਰਜੀਹ ਹੈ।

Related posts

Breaking- ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਵਿੱਚ 13ਵੇਂ ਕੋਰਸ ਲਈ ਦਾਖ਼ਲਾ ਰਜਿਸਟ੍ਰੇਸ਼ਨ ਸ਼ੁਰੂ – ਡੀ.ਸੀ

punjabdiary

ਹਾਈਕੋਰਟ ਵੱਲੋਂ ਪੰਜਾਬ ਸਰਕਾਰ ਦੀ ਦਲੀਲ ਖਾਰਿਜ, 5994 ETT ਟੀਚਰਾਂ ਦੀ ਭਰਤੀ ‘ਤੇ ਰੋਕ ਹਟਾਉਣ ਤੋਂ ਇਨਕਾਰ

punjabdiary

Big News -ਸਿੰਗਰ ਸੋਨੂੰ ਨਿਗਮ ‘ਤੇ ਅਣਪਛਾਤੇ ਨੌਜਵਾਨਾਂ ਵੱਲੋਂ ਹਮਲਾ

punjabdiary

Leave a Comment