Breaking- ਸੋਸ਼ਲ ਮੀਡੀਆ ਤੇ ਗੋਰਡੀ ਬਰਾੜ ਦਾ ਬਿਆਨ ਕਿ ਉਸਨੂੰ ਅਜੇ ਤੱਕ ਗ੍ਰਿਫਤਾਰ ਨਹੀਂ ਕੀਤਾ ਗਿਆ
ਚੰਡੀਗੜ੍ਹ, 5 ਦਸੰਬਰ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਿੱਧੂ ਮੂਸੇਵਾਲਾ ਦੇ ਕਤਲ ਦੀ ਸਾਜ਼ਿਸ਼ ਘੜਨ ਵਾਲੇ ਗੋਲਡੀ ਬਰਾੜ ਨੂੰ ਅਮਰੀਕਾ ਵਿੱਚ ਹਿਰਾਸਤ ਵਿੱਚ ਲੈਣ ਦੇ ਕੀਤੇ ਦਾਅਵੇ ਤੋਂ ਤਿੰਨ ਦਿਨ ਮਗਰੋਂ ਗੈਂਗਸਟਰ ਗੋਲਡੀ ਬਰਾੜ ਨੇ ਯੂਟਿਊਬ ’ਤੇ ਦਿੱਤੀ ਇੰਟਰਵਿਊ ਵਿੱਚ ਦਾਅਵਾ ਕੀਤਾ ਹੈ ਕਿ ਉਹ ਕਿਸੇ ਦੀ ਗ੍ਰਿਫਤ ਵਿਚ ਨਹੀਂ ਹੈ ਅਤੇ ਨਾ ਹੀ ਉਸ ਨੂੰ ਕਿਸੇ ਨੇ ਗ੍ਰਿਫਤਾਰ ਕੀਤਾ ਹੈ । ਗੈਂਗਸਟਰ ਨੇ ਇਹ ਦਾਅਵਾ ਯੂਟਿਊਬ ਦੇ ਪੱਤਰਕਾਰ ਕੋਲ ਕੀਤਾ ਹੈ। ਗੈਂਗਸਟਰ ਨੇ ਕਿਹਾ ਕਿ ਮੈਂ ਅਜੇ ਤੱਕ ਫੜਿਆ ਹੀ ਨਹੀਂ ਗਿਆ ਜੋ ਦਾਅਵਾ ਮੁੱਖ ਮੰਤਰੀ ਕਰ ਰਹੇ ਹਨ ਉਹ ਝੂਠਾ ਹੈ ।
ਮੁੱਖ ਮੰਤਰੀ ਭਗਵੰਤ ਮਾਨ ਦਾ ਉਪਰੋਕਤ ਦਾਅਵਾ ਮੂਸੇਵਾਲਾ ਕੇਸ ਵਿੱਚ ਪੰਜਾਬ ਪੁਲੀਸ ਲਈ ਇਕ ਹੋਰ ਝਟਕਾ ਹੈ ਕਿਉਂਕਿ ਜਦੋਂ ਕਿਸੇ ਲੋੜੀਂਦੇ ਭਾਰਤੀ ਅਪਰਾਧੀ ਨੂੰ ਵਿਦੇਸ਼ ਵਿਚ ਕਾਬੂ ਕੀਤਾ ਜਾਂਦਾ ਹੈ ਤਾਂ ਅਜਿਹੇ ਕੇਸਾਂ ਨਾਲ ਭਾਰਤ ਸਰਕਾਰ ਤੇ ਕੇਂਦਰੀ ਏਜੰਸੀਆਂ ਸਿੱਝਦੀਆਂ ਹਨ। ਸੂਬੇ ਦੀ ਸੈਰ-ਸਪਾਟਾ ਮੰਤਰੀ ਅਨਮੋਲ ਗਗਨ ਮਾਨ ਨੇ ਸ਼ਨੀਵਾਰ ਨੂੰ ਕਿਹਾ ਸੀ ਕਿ ਬਰਾੜ ਨੂੰ ਜਲਦੀ ਭਾਰਤ ਲਿਆਂਦਾ ਜਾਵੇਗਾ।