Image default
ਤਾਜਾ ਖਬਰਾਂ

Breaking- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਗਿਆ।

Breaking- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਗਿਆ।

ਅੰਮ੍ਰਿਤਸਰ, 7 ਨਵੰਬਰ – ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧਾਰਮਿਕ ਸਭਾ-ਸੁਸਾਇਟੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਗਿਆ। ਇਸ ਮੌਕੇ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ।
ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਰਦਾਸ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਸਜਾਏ ਇਸ ਨਗਰ ਕੀਰਤਨ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ’ਤੇ ਚੌਰ ਸਾਹਿਬ ਦੀ ਸੇਵਾ ਨਿਭਾਈ। ਨਗਰ ਕੀਰਤਨ ਦੌਰਾਨ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕਰਦਿਆਂ ਗੁਰੂ ਜਸ ਉਚਾਰਨ ਕਰਦੇ ਹੋਏ ਸ਼ਰਧਾ ਦਾ ਪ੍ਰਗਟਾਵਾ ਕੀਤਾ। ਨਗਰ ਕੀਰਤਨ ਦੇ ਰਸਤੇ ਵਿਚ ਸੰਗਤਾਂ ਨੇ ਵੱਖ-ਵੱਖ ਪਕਵਾਨਾਂ ਦੇ ਲੰਗਰਾਂ ਰਾਹੀਂ ਸੇਵਾ ਕੀਤੀ। ਇਸ ਦੌਰਾਨ ਸਕੂਲੀ ਬੱਚਿਆਂ, ਬੈਂਡ ਪਾਰਟੀਆਂ, ਸ਼ਬਦ ਚੌਂਕੀ ਜਥੇ ਤੇ ਗਤਕਾ ਪਾਰਟੀਆਂ ਨੇ ਪੂਰੇ ਉਤਸ਼ਾਹ ਨਾਲ ਨਗਰ ਕੀਰਤਨ ਵਿਚ ਸ਼ਮੂਲੀਅਤ ਕੀਤੀ।

Related posts

Breaking- ਸੀ-ਪਾਈਟ ਕੈਂਪ ਹਕੂਮਤ ਸਿੰਘ ਵਾਲਾ ਵੱਲੋਂ ਵੱਖ ਵੱਖ ਪੋਸਟਾਂ ਦੀ ਲਿਖਤੀ ਪ੍ਰੀਖਿਆ ਦੀ ਮੁਫ਼ਤ ਤਿਆਰੀ ਸ਼ੁਰੂ

punjabdiary

ਵੱਡੀ ਖ਼ਬਰ – ਕੱਲ੍ਹ ਨੂੰ ਨਵਜੋਤ ਸਿੱਧੂ ਜੇਲ੍ਹ ਤੋਂ ਬਾਹਰ ਆ ਸਕਦੇ ਹਨ

punjabdiary

ਪੋਸ਼ਣ ਪਖਵਾੜਾ ਅਤੇ ਪੋਸ਼ਟਿਕ ਆਹਾਰ ਸਬੰਧੀ ਜਾਗਰੂਕਤਾ ਕੈਂਪ

punjabdiary

Leave a Comment