Breaking- ਸ੍ਰੀ ਗੁਰੂ ਨਾਨਕ ਦੇਵ ਜੀ ਦੇ 553 ਪ੍ਰਕਾਸ਼ ਪੁਰਬ ਮੌਕੇ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਿੱਲੀ ਵਿਖੇ ਕਰਵਾਏ ਗਏ ਸਮਾਗਮ ਵਿਚ ਹਾਜ਼ਰੀ ਲਗਵਾਈ
8 ਨਵੰਬਰ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 553 ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਸਾਰੇ ਸੰਸਾਰ ਵਿੱਚ ਅੱਜ ਸਮਾਗਮ ਕਰਵਾਏ ਜਾ ਰਹੇ ਹੈ। ਬੀਤੇ ਦਿਨ ਦਿੱਲੀ ਵਿੱਚ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਦੀ ਰਿਹਾਇਸ਼ ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ ਜਿਥੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵਿਸ਼ੇਸ਼ ਤੌਰ ਪਹੁੰਚੇ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਹੁੰਚ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਬੈਠੇ ਅਤੇ ਆਇਆਂ ਹੋਈਆਂ ਸੰਗਤਾਂ ਨੂੰ ਆਪਣੇ ਸੰਬੋਧਨ ਦੌਰਾਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਦੱਸੇ ਹੋਏ ਮਾਰਗ ਤੇ ਚੱਲਣ ਦੀ ਪ੍ਰੇਰਨਾ ਦਿੱਤੀ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਰਚੀ ਗਈ ਬਾਣੀ ਦੀ ਮਹੱਤਤਾ ਬਾਰੇ ਦੱਸਿਆ ਤੇ ਦਿੱਤੀਆਂ ਸਿੱਖਿਆਵਾਂ ਦਾ ਗੁਣਗਾਨ ਕੀਤਾ। ਪ੍ਰਧਾਨ ਮੰਤਰੀ ਵੱਲੋਂ ਪੰਜਾਬ ਅਤੇ ਸਿੱਖ ਧਰਮ ਵੱਲੋਂ ਦੇਸ਼ ਲਈ ਦਿੱਤੇ ਯੋਗਦਾਨ ਦਾ ਜ਼ਿਕਰ ਵੀ ਕੀਤਾ ਗਿਆ।