Breaking- ਸ੍ਰੋਮਣੀ ਅਕਾਲੀ ਦਲ ਨੇ 8 ਮੈਂਬਰੀ ਸਲਾਹਕਾਰ ਬੋਰਡ ਅਤੇ 24 ਮੈਂਬਰੀ ਕੋਰ ਕਮੇਟੀ ਤੋਂ ਇਲਾਵਾ 2 ਸਪੈਸ਼ਲ ਇਨਵਾਈਟੀਜ਼ ਦਾ ਵੀ ਐਲਾਨ ਕੀਤਾ ਗਿਆ ਹੈ – ਡਾ. ਦਲਜੀਤ ਸਿੰਘ ਚੀਮਾ
30 ਨਵੰਬਰ – ਪੰਜਾਬ ਦੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਆਪਣੇ ਨਵੇਂ ਢਾਂਚੇ ਦਾ ਐਲਾਨ ਕਰ ਦਿੱਤਾ ਗਿਆ ਹੈ। 2022 ਦੀਆਂ ਵਿਧਾਨ ਸਭਾ ਚੋਣਾਂ ਹਾਰਨ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਨੇ ਇਕਬਾਲ ਸਿੰਘ ਝੂੰਦਾਂ ਕਮੇਟੀ ਦਾ ਗਠਨ ਕੀਤਾ ਗਿਆ ਸੀ ਤਾਂ ਜੋ ਪਤਾ ਲੱਗ ਸਕੇ ਚੋਣਾਂ ਵਿੱਚ ਕਿਹੜੇ ਕਾਰਨਾਂ ਕਰਕੇ ਪਾਰਟੀ ਦੀ ਹਾਰ ਹੋਈ ਹੈ। ਉਸ ਤੋਂ ਬਾਅਦ ਪਾਰਟੀ ਨੇ ਸ਼੍ਰੋਮਣੀ ਅਕਾਲੀ ਦਲ ਦਾ ਢਾਂਚਾ ਭੰਗ ਕਰ ਦਿੱਤਾ ਸੀ। ਅੱਜ ਫਿਰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਨਵੇਂ ਬਣਾਏ ਗਏ ਆਹੁਦੇਦਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ।
ਇਸ ਬਾਬਤ ਜਾਣਕਾਰੀ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ ਦਲਜੀਤ ਸਿੰਘ ਚੀਮਾ ਨੇ ਸੋਸ਼ਲ ਮੀਡੀਆ ਉੱਤੇ ਸਾਂਝੀ ਕੀਤੀ। ਇਸ ਵਿੱਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਮੁੱਖ ਸਰਪ੍ਰਸਤ ਅਤੇ ਸਾਬਕਾ ਐਮ.ਪੀ. ਰਣਜੀਤ ਸਿੰਘ ਬ੍ਰਹਮਪੁਰਾ ਨੂੰ ਸਰਪ੍ਰਸਤ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਇਲਾਵਾ 8 ਮੈਂਬਰੀ ਸਲਾਹਕਾਰ ਬੋਰਡ ਅਤੇ 24 ਮੈਂਬਰੀ ਕੋਰ ਕਮੇਟੀ ਤੋਂ ਇਲਾਵਾ 2 ਸਪੈਸ਼ਲ ਇਨਵਾਈਟੀਜ਼ ਦਾ ਵੀ ਐਲਾਨ ਕੀਤਾ ਗਿਆ ਹੈ।
SAD President S Sukhbir Singh Badal announced Chief Patron, Patron, Advisory Board & Core Committee of the party. pic.twitter.com/rhxT9t6T74
— Dr Daljit S Cheema (@drcheemasad) November 30, 2022
Advertisement