Image default
About us ਤਾਜਾ ਖਬਰਾਂ

Breaking- ਸੜਕ ਦੁਰਘਟਨਾਵਾਂ ਤੇ ਠੱਲ੍ਹ ਪਾਉਣ ਅਤੇ ਦੇਖਭਾਲ ਲਈ ਗਊਸ਼ਾਲਾ ਵਿਖੇ ਭੇਜੇ ਜਾਣਗੇ ਅਵਾਰਾ ਪਸ਼ੂ- ਡਿਪਟੀ ਕਮਿਸ਼ਨਰ

Breaking- ਸੜਕ ਦੁਰਘਟਨਾਵਾਂ ਤੇ ਠੱਲ੍ਹ ਪਾਉਣ ਅਤੇ ਦੇਖਭਾਲ ਲਈ ਗਊਸ਼ਾਲਾ ਵਿਖੇ ਭੇਜੇ ਜਾਣਗੇ ਅਵਾਰਾ ਪਸ਼ੂ- ਡਿਪਟੀ ਕਮਿਸ਼ਨਰ

ਫਰੀਦਕੋਟ, 10 ਨਵੰਬਰ – (ਪੰਜਾਬ ਡਾਇਰੀ) ਅਵਾਰਾ ਤੇ ਬੇਸਹਾਰਾ ਪਸ਼ੂਆਂ ਦੀ ਸੰਭਾਲ ਅਤੇ ਹੋਣ ਵਾਲੀਆਂ ਸੜਕ ਦੁਰਘਟਨਾਵਾਂ ਨੂੰ ਠੱਲ੍ਹ ਪਾਉਣ ਦੇ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਵਿੱਚ ਸਥਿਤ ਵੱਖ ਵੱਖ ਗਊਸ਼ਾਲਾਵਾਂ ਵਿੱਚ ਭੇਜਿਆ ਜਾਵੇਗਾ, ਜਿਸ ਦੇ ਲਈ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਨੇ ਦੱਸਿਆ ਕਿ ਅਵਾਰਾ ਪਸ਼ੂਆਂ ਦੇ ਨਾਲ ਜਿਥੇ ਸੜਕਾਂ ਤੇ ਦੁਰਘਟਨਾਵਾਂ ਹੋਣ ਦਾ ਖਦਸ਼ਾ ਬਣਿਆ ਰਹਿੰਦਾ ਹੈ, ਉਥੇ ਇਨ੍ਹਾਂ ਦੀ ਸਾਂਭ ਸੰਭਾਲ ਵੀ ਨਹੀਂ ਹੋ ਪਾਉਂਦੀ। ਇਸ ਦੇ ਮੱਦੇਨਜ਼ਰ ਪਿੰਡ ਬੀੜ ਸਿੱਖਾਂ ਵਾਲਾ ਵਿਖੇ ਸਥਿਤ ਗਊਸ਼ਾਲਾ ਦੇ ਸੰਚਾਲਕ ਬਾਬਾ ਮਲਕੀਤ ਦਾਸ ਜੀ ਨਾਲ ਗੱਲਬਾਤ ਕਰਕੇ ਅਵਾਰਾ ਤੇ ਬੇਸਹਾਰਾ ਪਸ਼ੂਆਂ ਨੂੰ ਭੇਜਣ ਸਬੰਧੀ ਯੋਜਨਾ ਬਣਾਈ ਜਾ ਰਹੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਗਊਸ਼ਾਲਾ ਦੇ ਵਿੱਚ ਪਹਿਲਾਂ ਵੀ ਕਾਫੀ ਪਸ਼ੂ ਰੱਖੇ ਗਏ ਹਨ। ਜਿਨ੍ਹਾਂ ਦੀ ਦੇਖਭਾਲ ਪ੍ਰਬੰਧਕਾਂ ਵੱਲੋਂ ਸਹੀ ਢੰਗ ਨਾਲ ਕੀਤੀ ਜਾ ਰਹੀ ਹੈ । ਗਊਸ਼ਾਲਾ ਦੇ ਪ੍ਰਬੰਧਕਾਂ ਵੱਲੋਂ ਪਸ਼ੂਆਂ ਦੀ ਦੇਖਭਾਲ ਲਈ ਡਾਕਟਰਜ਼ ਭੇਜਣ ਸਬੰਧੀ ਬੇਨਤੀ ਕੀਤੀ ਗਈ ਸੀ ਇਸ ਸਬੰਧੀ ਸਬੰਧਤ ਵਿਭਾਗ ਨੂੰ ਪਸ਼ੂਆਂ ਦੀ ਦੇਖਭਾਲ ਦੇ ਹਰ ਤਰ੍ਹਾਂ ਦੇ ਪ੍ਰਬੰਧ ਮੁਕੰਮਲ ਕਰਨ ਲਈ ਕਿਹਾ ਗਿਆ ਹੈ। ਇਸ ਤੋਂ ਇਲਾਵਾ ਸਰਕਾਰੀ ਗਊਸ਼ਾਲਾ ਗੋਲੇਵਾਲਾ ਵਿਖੇ ਵੀ ਅਵਾਰਾ ਪਸ਼ੂਆਂ ਨੂੰ ਭੇਜਿਆ ਜਾਵੇਗਾ ਤਾਂ ਜੋ ਉਨ੍ਹਾਂ ਦੀ ਚੰਗੀ ਤਰ੍ਹਾਂ ਨਾਲ ਦੇਖਭਾਲ ਹੋ ਸਕੇ। ਉਨ੍ਹਾਂ ਨੇ ਅਪੀਲ ਕਰਦਿਆਂ ਕਿਹਾ ਕਿ ਪਸ਼ੂ ਪਾਲਕ ਆਪਣੇ ਪਸ਼ੂਆਂ ਨੂੰ ਸੜਕਾਂ ਤੇ ਖੁੱਲਾ ਨਾ ਛੱਡਣ ਅਤੇ ਆਪਣੇ ਪਸ਼ੂਆਂ ਦੀ ਦੇਖਭਾਲ ਖੁਦ ਕਰਨ।

ਇਸ ਮੌਕੇ ਐਸ.ਡੀ.ਐਮ ਮੈਡਮ ਬਲਜੀਤ ਕੌਰ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

Advertisement

Related posts

ਲਾਰੈਂਸ ਬਿਸ਼ਨੋਈ ਦਾ ਫ਼ਰੀਦਕੋਟ ਦੇ ਹਸਪਤਾਲ ਵਿਚ ਹੋਇਆ ਚੈੱਕਅੱਪ, ਪਿਛਲੀ ਵਾਰ ਟਾਈਫਾਈ਼ਡ ਦੀ ਸੀ ਸ਼ਿਕਾਇਤ

punjabdiary

Breaking- ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ.ਸ.ਸ.ਸ. ਹਰੀ ਨੌ ਵਿਖੇ ਵਿਦਿਆਰਥੀ ਸਨਮਾਨ ਸਮਾਰੋਹ 30 ਜੁਲਾਈ ਨੂੰ

punjabdiary

Breaking- ਗੋਲਡੀ ਬਰਾੜ ਨੇ ਸੋਸ਼ਲ ਮੀਡੀਆ ਤੇ ਪੋਸਟ ਪਾ ਕੇ ਲਈ ਡੇਰਾ ਪ੍ਰੇਮੀ ਦੇ ਕਤਲ ਦੀ ਲਈ ਜ਼ਿੰਮੇਵਾਰੀ

punjabdiary

Leave a Comment