Image default
ਤਾਜਾ ਖਬਰਾਂ

Breaking- ਸੰਵਿਧਾਨ ਦਿਵਸ ਮੌਕੇ ਜ਼ਿਲ੍ਹਾ ਬਾਰ ਐਸੋਸੀਏਸ਼ਨ, ਫਰੀਦਕੋਟ ਦੇ ਹਾਲ ਵਿਖੇ ਸੈਮੀਨਾਰ ਦਾ ਆਯੋਜਨ

Breaking- ਸੰਵਿਧਾਨ ਦਿਵਸ ਮੌਕੇ ਜ਼ਿਲ੍ਹਾ ਬਾਰ ਐਸੋਸੀਏਸ਼ਨ, ਫਰੀਦਕੋਟ ਦੇ ਹਾਲ ਵਿਖੇ ਸੈਮੀਨਾਰ ਦਾ ਆਯੋਜਨ

ਫਰੀਦਕੋਟ, 2 ਦਸਬੰਰ – (ਪੰਜਾਬ ਡਾਇਰੀ) ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ, ਨਵੀਂ-ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ. ਨਗਰ (ਮੋਹਾਲੀ) ਦੇ ਕਾਰਜਕਾਰੀ ਚੇਅਰਮੈਨ ਦੀਆਂ ਹਦਾਇਤਾਂ ਅਨੁਸਾਰ ਸ੍ਰੀਮਤੀ ਰਮੇਸ਼ ਕੁਮਾਰੀ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਰੀਦਕੋਟ ਦੀ ਰਹਿਨੁਮਾਈ ਹੇਠ ਸੰਵਿਧਾਨ ਦਿਵਸ ਸਪਤਾਹ ਮਨਾਉਂਦੇ ਹੋਏ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਰੀਦਕੋਟ ਵੱਲੋਂ ਇੱਕ ਸੈਮੀਨਾਰ ਦਾ ਆਯੋਜਨ ਜ਼ਿਲ੍ਹਾ ਬਾਰ ਐਸੋਸੀਏਸ਼ਨ, ਫਰੀਦਕੋਟ ਦੇ ਹਾਲ ਵਿਖੇ ਕੀਤਾ ਗਿਆ। ਜਿਸ ਦੀ ਸ਼ੁਰੂਆਤ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਰੀਦਕੋਟ ਨੇ ਸਾਰੇ ਜੁਡੀਅਸ਼ਲ ਅਫਸਰ ਸਾਹਿਬਾਨ ਅਤੇ ਪ੍ਰਧਾਨ ਜ਼ਿਲ੍ਹਾ ਬਾਰ ਐਸੋਸੀਏਸ਼ਨ, ਸਕੱਤਰ ਜ਼ਿਲ੍ਹਾ ਬਾਰ ਐਸੋਸੀਏਸ਼ਨ ਫਰੀਦਕੋਟ ਅਤੇ ਹੋਰ ਮੈਂਬਰ ਸਾਹਿਬਾਨਾਂ ਨੇ ਜੋਤੀ ਜਗਾ ਕੇ ਅਤੇ ਪ੍ਰਸਤਾਵਨਾ ਪੜ੍ਹ ਕੇ ਕੀਤੀ। ਇਸ ਉਪਰੰਤ ਸਰਕਾਰੀ ਬਰਜਿੰਦਰਾ ਕਾਲਜ ਫਰੀਦਕੋਟ ਦੇ ਵਿਦਿਆਰਥੀਆਂ ਵੱਲੋਂ ਸਰਸਵਤੀ ਵੰਦਨਾ ਦਾ ਗਾਇਨ ਕੀਤਾ।
ਪ੍ਰੋਗਰਾਮ ਦੀ ਸ਼ੁਰੂਆਤ ਤੋਂ ਬਾਅਦ ਸ੍ਰੀਮਤੀ ਰਮੇਸ਼ ਕੁਮਾਰੀ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਰੀਦਕੋਟ, ਸ੍ਰੀ ਪ੍ਰਸ਼ਾਂਤ ਵਰਮਾ ਸਿਵਲ ਜੱਜ (ਸੀਨੀਅਰ ਡਿਵੀਜ਼ਨ) ਫਰੀਦਕੋਟ, ਮੈਡਮ ਮੋਨੀਕਾ ਲਾਂਭਾ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਫਰੀਦਕੋਟ, ਸ੍ਰੀ ਅਜੀਤ ਪਾਲ ਸਿੰਘ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਰੀਦਕੋਟ, ਸ੍ਰੀ ਰਵਿੰਦਰ ਸਿੰਗਲਾ ਪ੍ਰਧਾਨ ਬਾਰ ਐਸੋਸੀਏਸ਼ਨ ਫਰੀਦਕੋਟ, ਸ੍ਰੀ ਗੁਰਪ੍ਰੀਤ ਸਿੰਘ ਚੌਹਾਨ ਐਡਵੋਕੇਟ ਅਤੇ ਸ੍ਰੀ ਅਵਤਾਰ ਕ੍ਰਿਸ਼ਨ ਐਡਵੋਕੇਟ ਵੱਲੋਂ ਸੰਵਿਧਾਨ ਦਿਵਸ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਅਤੇ ਇੱਕ ਆਮ ਨਾਗਰਿਕ ਦੇ ਫਰਜ਼ਾਂ ਅਤੇ ਹੱਕਾਂ ਬਾਰੇ ਦੱਸਿਆ ਗਿਆ। ਇਸ ਸੈਮੀਨਾਰ ਦੌਰਾਨ ਹਾਜ਼ਰੀਨ ਨੂੰ ਨਾਲਸਾ ਵੱਲੋਂ ਵੱਖ ਵੱਖ ਸਕੀਮਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਅਤੇ ਸ਼ੁਕਰੀਆ ਅਦਾ ਕੀਤਾ। ਇਸ ਸੈਮੀਨਾਰ ਦੌਰਾਨ ਪ੍ਰਚਾਰ ਸਮੱਗਰੀ ਦਾ ਵੀ ਵਿਤਰਣ ਕੀਤਾ ਗਿਆ। ਇਸ ਪ੍ਰੋਗਰਾਮ ਦੀ ਸਮਾਪਤੀ ਸੰਗਤ ਸਾਹਿਬ ਭਾਈ ਫੇਰੂ ਖਾਲਸਾ ਸੀਨੀਅਰ ਸੈਕੰਡਰੀ ਸਕੂਲ, ਫਰੀਦਕੋਟ ਦੇ ਬੱਚਿਆਂ ਵੱਲੋਂ ਰਾਸ਼ਟਰੀ ਗੀਤ ਦਾ ਗਾਇਨ ਕਰਦੇ ਹੋਏ ਕੀਤੀ ਗਈ।

Related posts

Big News- ਬੱਸ ਖੱਡ ‘ਚ ਡਿੱਗਣ ਕਾਰਨ ਸਕੂਲੀ ਬੱਚਿਆਂ ਸਮੇਤ 16 ਦੀ ਮੌਤ

punjabdiary

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੱਡਾ ਝਟਕਾ, ਰਾਸ਼ਟਰਪਤੀ ਨੇ ਵਾਪਸ ਭੇਜਿਆ ਪੰਜਾਬ ਯੂਨੀਵਰਸਿਟੀ ਕਾਨੂੰਨ ਸੋਧ ਬਿੱਲ 2023-ਸੂਤਰ

punjabdiary

Breaking- ਸਪੀਕਰ ਸੰਧਵਾਂ ਨੇ ਬਾਥਰੂਮਾਂ ਦੀ ਮੁਰੰਮਤ ਲਈ ਦਿੱਤਾ 7 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ

punjabdiary

Leave a Comment