Image default
ਅਪਰਾਧ ਤਾਜਾ ਖਬਰਾਂ

Breaking- ਅੱਤਵਾਦੀ ਮਾਂਡਿਊਲ ਦਾ ਪਾਰਦਾਫਾਸ਼ਹਥਿਆਰਾਂ ਸਮੇਤ ਪੁਲਿਸ ਨੇ ਇਕ ਵਿਅਕਤੀ ਨੂੰ ਕੀਤਾ ਗ੍ਰਿਫਤਾਰ

Breaking- ਅੱਤਵਾਦੀ ਮਾਂਡਿਊਲ ਦਾ ਪਾਰਦਾਫਾਸ਼ ਹਥਿਆਰਾਂ ਸਮੇਤ ਪੁਲਿਸ ਨੇ ਇਕ ਵਿਅਕਤੀ ਨੂੰ ਕੀਤਾ ਗ੍ਰਿਫਤਾਰ

4 ਅਕਤੂਬਰ – ਪੰਜਾਬ ਵਿੱਚ ਅੰਮ੍ਰਿਤਸਰ ਦੀ ਦਿਹਾਤੀ ਪੁਲਿਸ ਨੇ ਆਈ ਐਸ ਆਈ ਨਾਰਕੋ ਅੱਤਵਾਦੀ ਮਾਂਡਿਊਲ ਦਾ ਪਾਰਦਾਫਾਸ਼ ਕੀਤਾ ਹੈ। ਇਸ ਸਬੰਧੀ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਅੱਜ ਦੱਸਿਆ ਕਿ ਕੈਨੇਡਾ ਰਹਿੰਦੇ ਲਖਬੀਰ ਸਿੰਘ ਲੰਡਾ ਅਤੇ ਪਾਕਿਸਤਾਨ ਰਹਿੰਦੇ ਹਰਵਿੰਦਰ ਸਿੰਘ ਰਿੰਦਾਂ ਦੇ ਸਾਥੀ ਨੂੰ ਹਥਿਆਰਾਂ ਸਮੇਤ ਗ੍ਰਿਫਤਾਰ ਕੀਤਾ ਹੈ। ਡੀਜੀਪੀ ਨੇ ਦੱਸਿਆ ਇਸ ਮਾਡਿਊਲ ਨੂੰ ਕੈਨੇਡਾ ਸਥਿਤ ਲਖਬੀਰ ਸਿੰਘ ਉਰਫ ਲੰਡਾ, ਪਾਕਿਸਤਾਨ ਸਥਿਤ ਹਰਵਿੰਦਰ ਸਿੰਘ ਰਿੰਦਾ ਅਤੇ ਇਟਲੀ ਦੇ ਹਰਪ੍ਰੀਤ ਸਿੰਘ ਉਰਫ ਹੈਪੀ ਵੱਲੋਂ ਸਾਂਝੇ ਤੌਰ ‘ਤੇ ਚਲਾਇਆ ਜਾ ਰਿਹਾ ਹੈ। ਫੜੇ ਗਏ ਮੁਲਜ਼ਮ ਦੀ ਪਛਾਣ ਯੋਗਰਾਜ ਸਿੰਘ ਉਰਫ ਯੋਗ ਵਾਸੀ ਪਿੰਡ ਰਾਜੋਕੇ ਜ਼ਿਲ੍ਹਾ ਤਰਨਤਾਰਨ ਵਜੋਂ ਹੋਈ ਹੈ, ਇਸ ਤੋਂ ਇਲਾਵਾ ਪੁਲਿਸ ਨੇ ਪੰਜ ਹੋਰ ਸਾਥੀਆਂ ਦੀ ਵੀ ਸ਼ਨਾਖਤ ਕੀਤੀ ਹੈ, ਜੋ ਪੰਜਾਬ ਅਤੇ ਆਸ-ਪਾਸ ਦੇ ਰਾਜਾਂ ਵਿੱਚ ਗੈਰ-ਕਾਨੂੰਨੀ ਸਰਗਰਮੀਆਂ ਨੂੰ ਅੰਜਾਮ ਦੇਣ ਵਾਲੇ ਮਾਡਿਊਲ ਦਾ ਹਿੱਸਾ ਸਨ।
ਪੁਲਿਸ ਨੇ ਇੱਕ ਆਰਡੀਐਕਸ ਲੋਡ ਟਿਫਿਨ ਬਾਕਸ ਬਰਾਮਦ ਕੀਤਾ ਹੈ ਜਿਸ ਨੂੰ ਇੱਕ ਇਮਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ (ਆਈਈਡੀ) ਜਾਂ ਟਿਫਿਨ ਬੰਬ ਬਣਾਇਆ ਗਿਆ ਸੀ। ਇਸ ਤੋਂ ਇਲਾਵਾ ਦੋ ਆਧੁਨਿਕ AK-56 ਅਸਾਲਟ ਰਾਈਫਲਾਂ ਦੇ ਨਾਲ ਦੋ ਮੈਗਜ਼ੀਨਾਂ ਅਤੇ 30 ਜ਼ਿੰਦਾ ਕਾਰਤੂਸ, ਇੱਕ .30 ਬੋਰ ਦਾ ਪਿਸਤੌਲ ਅਤੇ 6 ਜਿੰਦਾ ਕਾਰਤੂਸ ਅਤੇ ਮੁਲਜ਼ਮਾਂ ਕੋਲੋਂ 2 ਕਿਲੋ ਹੈਰੋਇਨ ਬਰਾਮਦ ਹੋਈ ਹੈ।ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫਤਾਰ ਮੁਲਜ਼ਮ ਯੋਗਰਾਜ ਇਸ ਮਾਡਿਊਲ ਦਾ ਮੁੱਖ ਸੰਚਾਲਕ ਹੈ ਅਤੇ ਸੂਬਾ ਪੁਲਿਸ ਅਤੇ ਕੇਂਦਰੀ ਇਨਫੋਰਸਮੈਂਟ ਏਜੰਸੀਆਂ ਨੂੰ ਘੱਟੋ-ਘੱਟ ਪੰਜ ਅਪਰਾਧਿਕ ਮਾਮਲਿਆਂ ਵਿੱਚ ਲੋੜੀਂਦਾ ਸੀ ਜਿਸ ਵਿੱਚ ਸਤੰਬਰ 2019 ਵਿੱਚ ਤਰਨਤਾਰਨ ‘ਚ ਪੰਜ ਏਕੇ-47 ਅਸਾਲਟ ਰਾਈਫਲਾਂ ਜ਼ਬਤ ਕੀਤੀਆਂ ਗਈਆਂ ਸਨ।
ਉਨ੍ਹਾਂ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਹਥਿਆਰਾਂ-ਵਿਸਫੋਟਕਾਂ-ਨਸ਼ੇ ਦੀ ਤਸਕਰੀ ਦੀਆਂ ਸਰਹੱਦ ਪਾਰ ਦੀਆਂ ਕਾਰਵਾਈਆਂ ਮੁੱਖ ਤੌਰ ‘ਤੇ ਯੋਗਰਾਜ ਵੱਲੋਂ ਅੱਤਵਾਦੀਆਂ/ਗੈਂਗਸਟਰਾਂ ਲੰਡਾ, ਰਿੰਦਾ ਅਤੇ ਹੈਪੀ ਅਤੇ ਜੇਲ੍ਹ ਵਿੱਚ ਬੰਦ ਸਮੱਗਲਰ ਗੁਰਪਵਿਤਰ ਉਰਫ਼ ਸਾਈ ਵਾਸੀ ਲਖਨਾ, ਤਰਨਤਾਰਨ ਦੇ ਕਹਿਣ ਮੁਤਾਬਕ ਚਸੀਨੀਅਰ ਪੁਲਿਸ ਕਪਤਾਨ (ਐਸਐਸਪੀ) ਅੰਮ੍ਰਿਤਸਰ ਦਿਹਾਤੀ ਸਵਪਨ ਸ਼ਰਮਾ ਨੇ ਦੱਸਿਆ ਕਿ ਇਸ ਮਾਡਿਊਲ ਵਿੱਚ ਪੁਲਿਸ ਨੇ ਗਿਰੋਹ ਦੇ ਪੰਜ ਸੰਚਾਲਕਾਂ ਦੀ ਪਛਾਣ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ ਅਤੇ ਉਹਨਾਂ ਨੂੰ ਫੜਨ ਲਈ ਛਾਪੇਮਾਰੀ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਹੋਰ ਜਾਂਚ ਜਾਰੀ ਹੈ ਅਤੇ ਜਲਦੀ ਹੀ ਹੋਰ ਹਥਿਆਰਾਂ ਅਤੇ ਵਿਸਫੋਟਕਾਂ ਦੀ ਬਰਾਮਦਗੀ ਦੀ ਉਮੀਦ ਹੈ। ਲਾਈਆਂ ਜਾਂਦੀਆਂ ਸਨ। ਯੋਗਰਾਜ ਵੱਡੇ ਪੱਧਰ ‘ਤੇ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਰਿਕਵਰੀ ਅਤੇ ਅੱਗੇ ਡਿਲਿਵਰੀ ਲਈ ਸਰਗਰਮ ਸੀ।

Related posts

ਪਲਾਟ ਖਰੀਦ ਮਾਮਲਾ, ਵਿਜੀਲੈਂਸ ਜਾਂਚ ‘ਚ ਸ਼ਾਮਲ ਹੋਏ ਮਨਪ੍ਰੀਤ ਬਾਦਲ, ਬੰਦੇ ਬੂਹੇ ਅੰਦਰ ਚੱਲ ਰਹੀ ਪੁੱਛਗਿੱਛ

punjabdiary

ਮੋਗਾ ‘ਚ ਡੇਢ ਕਿਲੋ ਅ.ਫੀਮ ਸਣੇ 2 ਗ੍ਰਿਫਤਾਰ, ਅੰਮ੍ਰਿਤਸਰ ਤੋਂ ਐਕਟਿਵਾ ‘ਤੇ ਡਲਿਵਰੀ ਦੇਣ ਆਏ ਸੀ ਨੌਜਵਾਨ

punjabdiary

Breaking- ਠੱਗ ਨੇ ਨੌਜਵਾਨ ਨੂੰ ਭਰਤੀ ਕਰਵਾਉਣ ਦੇ ਨਾਂ ਤੇ ਲੱਖਾਂ ਦੀ ਰਕਮ ਵਸੂਲੀ, ਮਾਮਲਾ ਦਰਜ

punjabdiary

Leave a Comment